AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਲੂ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਝਟਕਾ, ਪੋਟਾਸ਼ ਖਾਦ 800 ਰੁਪਏ ਪ੍ਰਤੀ ਕੁਇੰਟਲ ਮਹਿੰਗੀ

ਝੋਨੇ ਦੀ ਕਟਾਈ ਮਗਰੋਂ ਆਲੂ ਦੀ ਬਿਜਾਈ ਲਈ ਖੇਤ ਤਿਆਰ ਕਰਨ ਦੀਆਂ ਸਰਗਰਮੀਆਂ ਤੇਜ਼ ਹੁੰਦਿਆਂ ਹੀ ਖਾਦ ਕੰਪਨੀਆਂ ਵੱਲੋਂ ਪੋਟਾਸ਼ ਖਾਦ ਦੀਆਂ ਕੀਮਤਾਂ ਵਿੱਚ 800 ਰੁਪਏ ਪ੍ਰਤੀ ਕੁਇੰਟਲ ਦਾ ਵੱਡਾ ਵਾਧਾ ਕਰ ਦਿੱਤਾ ਗਿਆ ਹੈ। ਬਿਜਾਈ ਦੇ ਅਹਿਮ ਮੌਕੇ 'ਤੇ ਖਾਦ ਦੇ ਰੇਟ ਅਚਾਨਕ ਵਧਣ ਕਾਰਨ ਪੰਜਾਬ ਭਰ ਦੇ ਆਲੂ ਉਤਪਾਦਕਾਂ ਦੀਆਂ ਚਿੰਤਾਵਾਂ ਕਾਫ਼ੀ ਗੰਭੀਰ ਹੋ ਗਈਆਂ ਹਨ।

ਆਲੂ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਝਟਕਾ, ਪੋਟਾਸ਼ ਖਾਦ 800 ਰੁਪਏ ਪ੍ਰਤੀ ਕੁਇੰਟਲ ਮਹਿੰਗੀ
ਸੰਕੇਤਕ ਤਸਵੀਰ
tv9-punjabi
| Published: 24 Sep 2026 17:09 PM IST
Share

ਝੋਨੇ ਦੀ ਕਟਾਈ ਮਗਰੋਂ ਆਲੂ ਦੀ ਬਿਜਾਈ ਲਈ ਖੇਤ ਤਿਆਰ ਕਰਨ ਦੀਆਂ ਸਰਗਰਮੀਆਂ ਤੇਜ਼ ਹੁੰਦਿਆਂ ਹੀ ਖਾਦ ਕੰਪਨੀਆਂ ਵੱਲੋਂ ਪੋਟਾਸ਼ ਖਾਦ ਦੀਆਂ ਕੀਮਤਾਂ ਵਿੱਚ 800 ਰੁਪਏ ਪ੍ਰਤੀ ਕੁਇੰਟਲ ਦਾ ਵੱਡਾ ਵਾਧਾ ਕਰ ਦਿੱਤਾ ਗਿਆ ਹੈ। ਬਿਜਾਈ ਦੇ ਅਹਿਮ ਮੌਕੇ ‘ਤੇ ਖਾਦ ਦੇ ਰੇਟ ਅਚਾਨਕ ਵਧਣ ਕਾਰਨ ਪੰਜਾਬ ਭਰ ਦੇ ਆਲੂ ਉਤਪਾਦਕਾਂ ਦੀਆਂ ਚਿੰਤਾਵਾਂ ਕਾਫ਼ੀ ਗੰਭੀਰ ਹੋ ਗਈਆਂ ਹਨ।

ਜ਼ਮੀਨੀ ਸਥਿਤੀ ਇਹ ਹੈ ਕਿ ਪੋਟਾਸ਼ ਖਾਦ ਦਾ 50 ਕਿਲੋ ਵਾਲਾ ਥੈਲਾ, ਜੋ ਪਿਛਲੇ ਸਾਲ ਸਤੰਬਰ ਮਹੀਨੇ ਦੌਰਾਨ 1800 ਰੁਪਏ ਦਾ ਮਿਲਦਾ ਸੀ, ਹੁਣ 400 ਰੁਪਏ ਮਹਿੰਗਾ ਹੋ ਕੇ 2200 ਰੁਪਏ ‘ਤੇ ਪਹੁੰਚ ਗਿਆ ਹੈ। ਫ਼ਸਲ ਦੀ ਬਿਜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਾਦਾਂ ਦੀਆਂ ਕੀਮਤਾਂ ਵਿੱਚ ਹੋਏ ਇਸ ਅਣਕਿਆਸੇ ਵਾਧੇ ਕਾਰਨ ਕਿਸਾਨਾਂ ਸਿਰ ਖੇਤੀ ਲਾਗਤ ਦਾ ਭਾਰੀ ਵਿੱਤੀ ਬੋਝ ਪੈਣਾ ਤੈਅ ਮੰਨਿਆ ਜਾ ਰਿਹਾ ਹੈ।

ਦੋਆਬੇ ਸਮੇਤ ਮਾਲਵੇ ਦੇ ਆਲੂ ਕਾਸ਼ਤਕਾਰਾਂ ‘ਤੇ ਵੀ ਪਵੇਗੀ ਮਾਰ

ਪੰਜਾਬ ਅੰਦਰ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹੇ ਮੁੱਖ ਤੌਰ ‘ਤੇ ਆਲੂ ਦੀ ਖੇਤੀ ਦੇ ਗੜ੍ਹ ਮੰਨੇ ਜਾਂਦੇ ਹਨ। ਹਾਲਾਂਕਿ, ਪਿਛਲੇ ਕੁਝ ਸਾਲਾਂ ਤੋਂ ਮਾਲਵਾ ਖੇਤਰ ਦੇ ਕਈ ਹਿੱਸਿਆਂ ਵਿੱਚ ਵੀ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਆਲੂ ਦੀ ਕਾਸ਼ਤ ਕੀਤੀ ਜਾ ਰਹੀ ਹੈ। ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਰਾਮਪੁਰਾ ਹਲਕੇ ਵਿੱਚ ਵੀ ਵਿਆਪਕ ਰਕਬੇ ਵਿੱਚ ਆਲੂ ਦੀ ਬਿਜਾਈ ਹੁੰਦੀ ਹੈ। ਝੋਨੇ ਦੀ ਵਾਢੀ ਤੋਂ ਤੁਰੰਤ ਬਾਅਦ ਆਲੂ ਲਾਉਣ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਕਾਰਨ ਪੋਟਾਸ਼ ਦੀਆਂ ਵਧੀਆਂ ਕੀਮਤਾਂ ਇਸ ਸਮੁੱਚੇ ਖੇਤਰ ਦੇ ਉਤਪਾਦਕਾਂ ਲਈ ਖੇਤੀ ਲਾਗਤ ਵਧਾਉਣ ਵਾਲਾ ਇੱਕ ਹੋਰ ਵੱਡਾ ਕਾਰਕ ਬਣ ਗਈਆਂ ਹਨ।

ਜ਼ਿਕਰਯੋਗ ਹੈ ਕਿ ਪੋਟਾਸ਼ ਦੀ ਵਰਤੋਂ ਕੇਵਲ ਆਲੂ ਦੀ ਫ਼ਸਲ ਤੱਕ ਹੀ ਸੀਮਤ ਨਹੀਂ ਹੈ, ਸਗੋਂ ਕਈ ਤਰ੍ਹਾਂ ਦੀਆਂ ਹਰੀਆਂ ਸਬਜ਼ੀਆਂ ਦੀ ਕਾਸ਼ਤ ਵਿੱਚ ਵੀ ਇਸ ਦੀ ਭਾਰੀ ਖ਼ਪਤ ਹੁੰਦੀ ਹੈ। ਲਿਹਾਜ਼ਾ, ਇਸ ਖਾਦ ਦੇ ਮਹਿੰਗੇ ਹੋਣ ਦਾ ਸਿੱਧਾ ਅਸਰ ਆਮ ਸਬਜ਼ੀ ਉਤਪਾਦਕਾਂ ਦੀ ਜੇਬ ਤੇ ਵੀ ਪੈਣਾ ਲਾਜ਼ਮੀ ਹੈ। ਕਿਸਾਨ ਪਹਿਲਾਂ ਹੀ ਡੀਜ਼ਲ, ਸੁਧਰੇ ਬੀਜਾਂ, ਕੀਟਨਾਸ਼ਕਾਂ ਅਤੇ ਹੋਰ ਜ਼ਰੂਰੀ ਖੇਤੀ ਵਸਤਾਂ ਦੇ ਵਧੇ ਭਾਵਾਂ ਕਾਰਨ ਦਬਾਅ ਹੇਠ ਹਨ ਅਤੇ ਹੁਣ ਸਬਜ਼ੀਆਂ ਤੇ ਆਲੂ ਦੀ ਖੇਤੀ ਕਰਨਾ ਹੋਰ ਵੀ ਮਹਿੰਗਾ ਸੌਦਾ ਸਾਬਤ ਹੋਵੇਗਾ।

ਇੱਕ ਮਹੀਨੇ ਅੰਦਰ ਦੂਜੀ ਵਾਰ ਵਧੇ ਖਾਦਾਂ ਦੇ ਰੇਟ

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਖਾਦ ਕੰਪਨੀਆਂ ਵੱਲੋਂ ਪੋਟਾਸ਼ ਦੀਆਂ ਕੀਮਤਾਂ ਵਿੱਚ ਕੀਤੇ ਇਸ ਬੇਤਹਾਸ਼ਾ ਵਾਧੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਹਿਜ਼ ਇੱਕ ਮਹੀਨਾ ਪਹਿਲਾਂ ਐੱਨ.ਪੀ.ਕੇ. (NPK) ਖਾਦ ਦੇ ਗਰੇਡ 12:32:16 ਦੀ ਕੀਮਤ ਵਿੱਚ ਵੀ 1100 ਰੁਪਏ ਪ੍ਰਤੀ ਕੁਇੰਟਲ ਦਾ ਭਾਰੀ ਇਜ਼ਾਫ਼ਾ ਕੀਤਾ ਗਿਆ ਸੀ। ਹੁਣ ਪੋਟਾਸ਼ ਮਹਿੰਗੀ ਹੋਣ ਕਾਰਨ ਖੇਤੀ ਲਾਗਤ ਹੋਰ ਅਸਮਾਨੀਂ ਚੜ੍ਹ ਗਈ ਹੈ।

ਕਿਸਾਨ ਆਗੂ ਨੇ ਵੇਰਵੇ ਦਿੰਦਿਆਂ ਸਪੱਸ਼ਟ ਕੀਤਾ ਕਿ ਦੇਸ਼ ਭਰ ਅੰਦਰ ਕਿਸਾਨਾਂ ਵੱਲੋਂ ਹਰ ਸਾਲ ਲਗਭਗ 40 ਲੱਖ ਟਨ ਪੋਟਾਸ਼ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਖਾਦਾਂ ਉੱਤੇ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ ਤੁਰੰਤ ਢੁਕਵਾਂ ਵਾਧਾ ਕੀਤਾ ਜਾਵੇ, ਤਾਂ ਜੋ ਖੇਤੀ ਲਾਗਤਾਂ ਦੇ ਚੱਕਰਵਿਊ ਵਿੱਚ ਫਸ ਰਹੇ ਅੰਨਦਾਤੇ ਨੂੰ ਵਿੱਤੀ ਰਾਹਤ ਦਿੱਤੀ ਜਾ ਸਕੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...