AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਬਿਜਲੀ ਕੱਟ, ਮੁਰੰਮਤ ਤੇ ਰੱਖ-ਰਖਾਅ ਕਾਰਨ ਬੰਦ ਰਹੇਗੀ ਸਪਲਾਈ

ਪਾਵਰਕਾਮ ਮੁਤਾਬਕ ਬਿਜਲੀ ਦੀਆਂ ਲਾਈਨਾਂ ਦੀ ਮੁਰੰਮਤ, ਰੱਖ-ਰਖਾਅ ਤੇ ਤਕਨੀਕੀ ਸੁਧਾਰਾਂ ਲਈ ਇਹ ਕੰਮ ਕੀਤਾ ਜਾ ਰਿਹਾ ਹੈ। ਵੱਖ-ਵੱਖ ਇਲਾਕਿਆਂ 'ਚ ਸਵੇਰੇ 9 ਜਾਂ 10 ਵਜੇ ਤੋਂ ਬਿਜਲੀ ਬੰਦ ਰਹੇਗੀ, ਜੋ ਸ਼ਾਮ 4 ਤੋਂ 6 ਵਜੇ ਤੱਕ ਬਹਾਲ ਹੋਣ ਦੀ ਉਮੀਦ ਹੈ। ਅਜਿਹੇ 'ਚ ਘਰਾਂ ਦੇ ਨਾਲ-ਨਾਲ ਦੁਕਾਨਦਾਰਾਂ ਤੇ ਉਦਯੋਗਿਕ ਇਕਾਈਆਂ ਦਾ ਕੰਮ ਵੀ ਪ੍ਰਭਾਵਿਤ ਹੋ ਸਕਦਾ ਹੈ।

ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਬਿਜਲੀ ਕੱਟ, ਮੁਰੰਮਤ ਤੇ ਰੱਖ-ਰਖਾਅ ਕਾਰਨ ਬੰਦ ਰਹੇਗੀ ਸਪਲਾਈ
ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਬਿਜਲੀ ਕੱਟ
tv9-punjabi
| Published: 25 Nov 2026 09:44 AM IST
Share

ਪੰਜਾਬ ਦੇ ਲੋਕਾਂ ਨੂੰ ਅੱਜ ਬਿਜਲੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ ਦੇ ਪੰਜ ਜ਼ਿਲ੍ਹਿਆਂ ‘ਚ ਬਿਜਲੀ ਵਿਭਾਗ ਵੱਲੋਂ ਕਈ ਘੰਟਿਆਂ ਲਈ ਸਪਲਾਈ ਬੰਦ ਰੱਖਣ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਪਾਵਰ ਕੱਟ ਦਾ ਅਸਰ ਪਟਿਆਲਾ, ਸੰਗਰੂਰ, ਲੁਧਿਆਣਾ, ਮੋਹਾਲੀ ਤੇ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ।

ਪਾਵਰਕਾਮ ਮੁਤਾਬਕ ਬਿਜਲੀ ਦੀਆਂ ਲਾਈਨਾਂ ਦੀ ਮੁਰੰਮਤ, ਰੱਖ-ਰਖਾਅ ਤੇ ਤਕਨੀਕੀ ਸੁਧਾਰਾਂ ਲਈ ਇਹ ਕੰਮ ਕੀਤਾ ਜਾ ਰਿਹਾ ਹੈ। ਵੱਖ-ਵੱਖ ਇਲਾਕਿਆਂ ‘ਚ ਸਵੇਰੇ 9 ਜਾਂ 10 ਵਜੇ ਤੋਂ ਬਿਜਲੀ ਬੰਦ ਰਹੇਗੀ, ਜੋ ਸ਼ਾਮ 4 ਤੋਂ 6 ਵਜੇ ਤੱਕ ਬਹਾਲ ਹੋਣ ਦੀ ਉਮੀਦ ਹੈ। ਅਜਿਹੇ ‘ਚ ਘਰਾਂ ਦੇ ਨਾਲ-ਨਾਲ ਦੁਕਾਨਦਾਰਾਂ ਤੇ ਉਦਯੋਗਿਕ ਇਕਾਈਆਂ ਦਾ ਕੰਮ ਵੀ ਪ੍ਰਭਾਵਿਤ ਹੋ ਸਕਦਾ ਹੈ।

ਪਟਿਆਲਾ ਦੇ ਕਈ ਬਾਜ਼ਾਰਾਂ ਤੇ ਕਾਲੋਨੀਆਂ ‘ਚ 8 ਘੰਟੇ ਦਾ ਕੱਟ

ਪਟਿਆਲਾ ਦੇ ਨਾਭਾ ਇਲਾਕੇ ‘ਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਦੌਰਾਨ ਅਜੀਤ ਮਿਲ ਰੋਡ, ਗੀਤਾ ਭਵਨ ਰੋਡ, ਗਿੱਲ ਬਾਜ਼ਾਰ, ਬੈਂਕ ਬਾਜ਼ਾਰ, ਲਹਿਰਾ ਬਾਜ਼ਾਰ, ਸਦਰ ਬਾਜ਼ਾਰ, ਫੈਕਟਰੀ ਰੋਡ, ਕਚਹਿਰੀ ਬਾਜ਼ਾਰ, ਖਾਤੀ ਬਾਜ਼ਾਰ ਤੇ ਫੁੱਲ ਬਾਜ਼ਾਰ ਸਮੇਤ ਕਈ ਇਲਾਕੇ ਪ੍ਰਭਾਵਿਤ ਰਹਿਣਗੇ।

ਇਸ ਤੋਂ ਇਲਾਵਾ ਸਿਵਲ ਹਸਪਤਾਲ ਰੋਡ, ਪੁਰਾਣੀ ਦਾਣਾ ਮੰਡੀ, ਨਵੀਂ ਅਨਾਜ ਮੰਡੀ ਦੇ ਕੁਝ ਹਿੱਸਿਆਂ ਤੇ ਸਬਜ਼ੀ ਮੰਡੀ ‘ਚ ਵੀ ਬਿਜਲੀ ਨਹੀਂ ਆਵੇਗੀ। ਅਜੀਤ ਨਗਰ, ਅਗਰਵਾਲ ਕਾਲੋਨੀ, ਰਾਇਲ ਐਨਕਲੇਵ, ਰਾਮ ਬਾਗ, ਗੁਰੂ ਨਾਨਕ ਪੁਰਾ ਮੁਹੱਲਾ, ਦਸ਼ਮੇਸ਼ ਨਗਰ ਤੇ ਫ੍ਰੈਂਡਜ਼ ਕਾਲੋਨੀ ਸਮੇਤ ਕਈ ਰਿਹਾਇਸ਼ੀ ਇਲਾਕਿਆਂ ਦੇ ਲੋਕਾਂ ਨੂੰ ਵੀ ਇਸ ਦੌਰਾਨ ਬਿਨਾਂ ਬਿਜਲੀ ਦੇ ਰਹਿਣਾ ਪਵੇਗਾ।

ਸੰਗਰੂਰ ‘ਚ ਉਦਯੋਗਿਕ ਇਲਾਕੇ ਵੀ ਹੋਣਗੇ ਪ੍ਰਭਾਵਿਤ

ਸੰਗਰੂਰ ਜ਼ਿਲ੍ਹੇ ‘ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਕੱਟ ਦਾ ਅਸਰ ਮੁੱਖ ਉਦਯੋਗਿਕ ਖੇਤਰ, 72 ਬੀਘੇ ਕਾਲੋਨੀ, ਬਾਗੜੀਆਂ ਰੋਡ, ਬਰੜਵਾਲ, ਧੰਦਰਾ, ਬਨਵਾਲੀ, ਈਸੜਾ ਅਤੇ ਸ਼ੇਰਪੁਰ ਸੋਢੀਆਂ ‘ਚ ਦੇਖਣ ਨੂੰ ਮਿਲੇਗਾ। ਖ਼ਾਸ ਕਰਕੇ ਉਦਯੋਗਿਕ ਇਲਾਕੇ ‘ਚ ਬਿਜਲੀ ਬੰਦ ਰਹਿਣ ਕਾਰਨ ਛੋਟੇ ਕਾਰੋਬਾਰੀਆਂ ਤੇ ਫੈਕਟਰੀਆਂ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ।

ਲੁਧਿਆਣਾ ਦੇ ਕਾਉਂਕੇ ਕਲਾਂ ‘ਚ ਵੀ ਬਿਜਲੀ ਬੰਦ

ਲੁਧਿਆਣਾ ਦੇ ਪੇਂਡੂ ਇਲਾਕੇ ਕਾਉਂਕੇ ਕਲਾਂ ‘ਚ ਵੀ ਅੱਜ ਬਿਜਲੀ ਕੱਟ ਲੱਗੇਗਾ। ਪਾਵਰਕਾਮ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਇੱਥੇ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਦੌਰਾਨ ਇਲਾਕੇ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਬਿਨਾਂ ਬਿਜਲੀ ਦੇ ਹੀ ਨਿਪਟਾਉਣੇ ਪੈ ਸਕਦੇ ਹਨ।

ਮੋਹਾਲੀ ਦੀਆਂ ਕਈ ਸੋਸਾਇਟੀਆਂ ਤੇ ਪਿੰਡਾਂ ‘ਚ 6 ਘੰਟੇ ਦਾ ਕੱਟ

ਮੋਹਾਲੀ ‘ਚ ਵੀ ਲੋਕਾਂ ਨੂੰ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਵੇਗਾ। ਇੱਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪਲਾਈ ਬੰਦ ਰਹੇਗੀ। ਪ੍ਰਭਾਵਿਤ ਇਲਾਕਿਆਂ ਵਿੱਚ ਸੰਤੇ ਮਾਜਰਾ, ਆਂਸਲ, ਛੱਪੜਛਿੜੀ, ਜੇਟੀਪੀਐਲ, ਸੋਮਦੱਤ ਲੈਂਡਮਾਰਕ, ਕੈਲੋਂ, ਛੱਜੂ ਮਾਜਰਾ ਤੇ ਲਾਂਡਰਾਂ ਰੋਡ ਸ਼ਾਮਲ ਹਨ। ਇਸ ਤੋਂ ਇਲਾਵਾ ਸਕਾਈਲਾਰਕ, ਪਾਰਕਵੁੱਡ ਗਲੇਡ, ਸ਼ਿਵਾਲਿਕ ਪਾਮ ਤੇ ਐਸਬੀਪੀ ਸਿਟੀ ਆਫ ਡ੍ਰੀਮਜ਼ ਵਰਗੀਆਂ ਰਿਹਾਇਸ਼ੀ ਸੋਸਾਇਟੀਆਂ ‘ਚ ਵੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਗੁਰਦਾਸਪੁਰ ਦੇ ਪਿੰਡਾਂ ‘ਚ ਵੀ ਰਹੇਗੀ ਬਿਜਲੀ ਦੀ ਸਮੱਸਿਆ

ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਗੁਰਦਾਸਪੁਰ ਦੇ ਕਈ ਪਿੰਡਾਂ ਤੇ ਸੂਬੇ ਦੇ ਕੁਝ ਹੋਰ ਪੇਂਡੂ ਫੀਡਰਾਂ ‘ਤੇ ਵੀ ਮੁਰੰਮਤ ਦਾ ਕੰਮ ਕੀਤਾ ਜਾਣਾ ਹੈ। ਇਸ ਕਾਰਨ ਉੱਥੇ ਵੀ ਬਿਜਲੀ ਸਪਲਾਈ ਬੰਦ ਰਹਿਣ ਦੀ ਸੰਭਾਵਨਾ ਹੈ।

ਪਾਵਰਕਾਮ ਦੀ ਲੋਕਾਂ ਨੂੰ ਸਲਾਹ, ਪਹਿਲਾਂ ਹੀ ਕਰ ਲਓ ਕੰਮ

ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਲਾਈਨਾਂ ਦੀ ਮੁਰੰਮਤ ਤੇ ਦਰੱਖਤਾਂ ਦੀ ਛੰਗਾਈ ਦਾ ਕੰਮ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਦਿਨਾਂ ‘ਚ ਬਿਜਲੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਬੰਦ ਹੋਣ ਤੋਂ ਪਹਿਲਾਂ ਹੀ ਪਾਣੀ ਦੀਆਂ ਟੈਂਕੀਆਂ ਭਰ ਲੈਣ ਤੇ ਮੋਬਾਈਲ ਫੋਨ ਤੇ ਇਨਵਰਟਰ ਚਾਰਜ ਕਰ ਲੈਣ ਤੇ ਬਿਜਲੀ ਨਾਲ ਜੁੜੇ ਜ਼ਰੂਰੀ ਕੰਮ ਵੀ ਸਮੇਂ ਸਿਰ ਪੂਰੇ ਕਰ ਲੈਣ, ਤਾਂ ਜੋ ਬਾਅਦ ‘ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

Follow Us
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......