AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਦੇਵੇਗਾ ਰਾਹਤ; ਕਿਸਾਨ ਕਰ ਰਹੇ ਇੰਤਜ਼ਾਰ

ਪਿਛਲੇ ਸਾਲ ਦੀ ਗੱਲ ਕਰੀਏ ਤਾਂ ਕਿ 29 ਜੂਨ, 2025 ਨੂੰ ਪੰਜਾਬ 'ਚ ਬਿਜਲੀ ਦੀ ਮੰਗ 15.421 ਮੈਗਾਵਾਟ ਸੀ। ਇਸ ਤੋਂ ਪਹਿਲਾਂ 29 ਜੂਨ, 2024 ਨੂੰ ਬਿਜਲੀ ਦੀ ਮੰਗ 16,083 ਮੈਗਵਾਟ ਸੀ। ਇਸ ਅੰਕੜੇ ਦੱਸਦੇ ਹਨ ਕਿ ਪੰਜਾਬ 'ਚ ਬਿਜਲੀ ਦੀ ਮੰਗ ਪਿਛਲੇ ਸਾਲਾ ਦੇ ਮੁਕਾਬਲੇ ਕਾਫੀ ਵੱਧ ਚੁੱਕੀ ਹੈ।

ਪੰਜਾਬ 'ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਦੇਵੇਗਾ ਰਾਹਤ; ਕਿਸਾਨ ਕਰ ਰਹੇ ਇੰਤਜ਼ਾਰ
tv9-punjabi
| Updated On: 30 Jun 2026 11:25 AM IST
Share

ਪੰਜਾਬ ‘ਚ ਝੋਨੇ ਦੀ ਲੁਆਈ ਦਾ ਸੀਜ਼ਨ ਇਸ ਵੇਲੇ ਆਪਣੇ ਚਰਮ ‘ਤੇ ਹੈ। ਅਜਿਹੇ ‘ਚ ਸੂਬੇ ‘ਚ ਬਿਜਲੀ ਦੀ ਮੰਗ ਲਗਾਤਾਰ ਵੱਧਦੀ ਜਾ ਰਹੀ ਹੈ। ਬੀਤੇ ਦਿਨ ਸੂਬੇ ‘ਚ ਬਿਜਲੀ ਦੀ ਮੰਗ ਰਿਕਾਰਡ 17,147 ਮੈਗਾਵਾਟ ਤੱਕ ਪਹੁੰਚ ਗਈ। ਜਾਣਕਾਰੀ ਮੁਤਾਬਕ, ਪੰਜਾਬ ਦੇ ਬਿਜਲੀ ਸਰੋਤਾਂ ਤੋਂ ਸਿਰਫ਼ 5,788 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਪੰਜਾਬ 11,359 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ ਤੋਂ ਲੈ ਰਿਹਾ ਹੈ। ਇਸ ‘ਚ ਕੇਂਦਰੀ ਪੂਲ ਤੋਂ 10,594 ਮੈਗਾਵਾਟ ਬਿਜਲੀ ਲਈ ਜਾ ਰਹੀ ਹੈ।

ਪਿਛਲੇ ਸਾਲ ਦੀ ਗੱਲ ਕਰੀਏ ਤਾਂ ਕਿ 29 ਜੂਨ, 2025 ਨੂੰ ਪੰਜਾਬ ‘ਚ ਬਿਜਲੀ ਦੀ ਮੰਗ 15.421 ਮੈਗਾਵਾਟ ਸੀ। ਇਸ ਤੋਂ ਪਹਿਲਾਂ 29 ਜੂਨ, 2024 ਨੂੰ ਬਿਜਲੀ ਦੀ ਮੰਗ 16,083 ਮੈਗਵਾਟ ਸੀ। ਇਸ ਅੰਕੜੇ ਦੱਸਦੇ ਹਨ ਕਿ ਪੰਜਾਬ ‘ਚ ਬਿਜਲੀ ਦੀ ਮੰਗ ਪਿਛਲੇ ਸਾਲਾ ਦੇ ਮੁਕਾਬਲੇ ਕਾਫੀ ਵੱਧ ਚੁੱਕੀ ਹੈ।

ਗਰਮੀ ਤੇ ਝੋਨੇ ਦਾ ਸੀਜ਼ਨ

ਗਰਮੀ ਤੇ ਝੋਨੇ ਦੀ ਸੀਜ਼ਨ ਕਰਕੇ ਇਸ ਮੰਗ ‘ਚ ਵਾਧਾ ਦੇਖਿਆ ਜਾ ਰਿਹਾ। ਖੇਤਾਂ ‘ਚ ਕੱਦੂ ਕਰਨ ਤੇ ਝੋਨੇ ਦੀ ਲੁਆਈ ਲਈ ਕਿਸਾਨ ਜ਼ਮੀਨੀ ਪਾਣੀ ਦੀ ਵਰਤੋਂ ਕਰਦੇ ਹਨ। ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ‘ਚ ਮੋਟਰਾਂ ਦੀ ਬਿਜਲੀ ਦੀ ਖਪਤ ਵੱਧਦੀ ਹੈ। ਇਸ ਦੌਰਾਨ ਕਿਸਾਨਾਂ ਨੂੰ ਬਿਜਲੀ ਕੱਟਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ। ਦੂਜੇ ਪਾਸੇ, ਗਰਮੀ ਤੋਂ ਰਾਹਤ ਲਈ ਘਰੇਲੂ ਉਪਕਰਣਾਂ ਏਸੀ, ਫ੍ਰੀਜ਼, ਕੂਲਰ ਤੇ ਪੱਖੇ ਆਦਿ ਦੀ ਵਰਤੋਂ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਇੰਡਸਟਰੀਜ਼ ਵੱਲੋਂ ਵੀ ਬਿਜਲੀ ਦੀ ਡਿਮਾਂਡ ਵੀ ਵੱਧਦੀ ਹੈ।

ਪੰਜਾਬ ਦਾ ਬਿਜਲੀ ਵਿਭਾਗ ਸੂਬੇ ਦੇ ਮੌਸਮ ‘ਤੇ ਵੀ ਨਜ਼ਰ ਬਣਾਏ ਹੋਏ ਹੈ। ਆਉਣ ਵਾਲੇ ਦਿਨਾਂ ‘ਚ ਬਾਰਿਸ਼ ਹੁੰਦੀ ਹੈ ਤਾਂ ਬਿਜਲੀ ਦੀ ਮੰਗ ‘ਚ ਗਿਰਾਵਾਟ ਦੇਖੀ ਜਾ ਸਕਦੀ ਹੈ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਨਜ਼ਰਾਂ ਵੀ ਅਸਮਾਨ ਵੱਲ ਹਨ ਤੇ ਭਾਰੀ ਬਾਰਿਸ਼ ਦੀ ਸਥਿਤੀ ‘ਚ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ

ਮੌਨਸੂਨ ਦਾ ਇੰਤਜ਼ਾਰ

ਮੌਨਸੂਨ ਆਪਣੇ ਤੈਅ ਆਮ ਸਮੇਂ ਤੋਂ ਪਿੱਛੇ ਚੱਲ ਰਿਹਾ ਹੈ। ਮੌਸਮ ਵਿਗਿਆਨੀਆਂ ਵੱਲੋਂ ਉਮੀਦ ਜਤਾਈ ਜਾ ਰਹੀ ਹੈ ਕਿ ਮੌਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ‘ਚ ਦਸਤਕ ਦੇ ਸਕਦਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਪ੍ਰੀ-ਮੌਨਸੂਨ ਗਤੀਵਿਧੀ ਪੰਜਾਬ ‘ਚ ਦੇਖੀ ਜਾ ਸਕਦੀ ਹੈ। ਆਉਣ ਵਾਲੇ ਤਿੰਨ ਦਿਨ 1 ਤੋਂ 3 ਜੁਲਾਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇ ਚੰਡੀਗੜ੍ਹ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

Follow Us
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...