ਕੰਮ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ- ਹਰਭਜਨ ਸਿੰਘ ਈ.ਟੀ.ਓ. | Power Minister Harbhajan Singh ETO Said Zero tolerance policy against corruption in Punjab Punjabi news - TV9 Punjabi

ਕੰਮ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ- ਹਰਭਜਨ ਸਿੰਘ ਈ.ਟੀ.ਓ.

Published: 

26 Jul 2024 23:33 PM

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਜੇਕਰ ਉਹ ਆਪਣੇ ਕੰਮ ਵਿੱਚ ਲਾਪ੍ਰਵਾਹੀ ਅਤੇ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁਲਾਜ਼ਮਾਂ ਅਤੇ ਕਾਰੋਬਾਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕੰਮ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ- ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.

Follow Us On

ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕੇਂਦਰੀ ਡਿਪੂ ਤੋਂ ਸਕਰੈਪ ਦੀ ਵਿਕਰੀ ਦੌਰਾਨ ਹੇਰਾਫੇਰੀ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਜੇਈ ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮਾਮਲੇ ਵਿੱਚ ਸ਼ਾਮਲ ਮੁਲਾਜ਼ਮਾਂ ਅਤੇ ਕਾਰੋਬਾਰੀਆਂ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਬਿਜਲੀ ਮੰਤਰੀ ਨੇ ਇਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਜਾਂਚ ਵਿੰਗ ਦੀਆਂ ਟੀਮਾਂ ਨੇ 25 ਜੁਲਾਈ ਨੂੰ ਸੈਂਟਰਲ ਵੇਅਰਹਾਊਸ, ਪੀ.ਐਸ.ਪੀ.ਸੀ.ਐਲ., ਕੋਟਕਪੂਰਾ ਤੋਂ ਜੰਕ ਸੇਲ ਆਰਡਰ ਤਹਿਤ ਅਦਾ ਕੀਤੇ ਸਮਾਨ ਦੀ ਅਚਨਚੇਤ ਜਾਂਚ ਕੀਤੀ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਸਕਰੈਪ ਦਾ ਸਾਮਾਨ ਲੈ ਕੇ ਜਾ ਰਹੇ ਤਿੰਨ ਟਰੱਕਾਂ ਵਿੱਚੋਂ ਇੱਕ ਵਿੱਚ ਸਕਰੈਪ ਐਲੂਮੀਨੀਅਮ ਦੇ ਕੰਡਕਟਰ ਹੇਠਾਂ ਨਵਾਂ ਐਲੂਮੀਨੀਅਮ ਕੰਡਕਟਰ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਦਾ ਮਾਲੀ ਨੁਕਸਾਨ ਹੋਇਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੌਕੇ ਦੀ ਜਾਂਚ ਦੌਰਾਨ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਜਿਨ੍ਹਾਂ ਵਿੱਚ ਸੀਨੀਅਰ ਐਕਸੀਅਨ ਸਟੋਰ ਬੇਅੰਤ ਸਿੰਘ, ਸਟੋਰ ਇੰਚਾਰਜ ਜੂਨੀਅਰ ਇੰਜਨੀਅਰ ਗੁਰਮੇਲ ਸਿੰਘ ਅਤੇ ਸਟੋਰ ਕੀਪਰ (ਐਲਡੀਸੀ) ਨਿਰਮਲ ਸਿੰਘ ਸ਼ਾਮਲ ਹਨ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਦੋਸ਼ੀ ਮੁਲਾਜ਼ਮਾਂ ਅਤੇ ਸਾਮਾਨ ਇਕੱਠਾ ਕਰਨ ਵਾਲੇ ਕਾਰੋਬਾਰੀ ਖਿਲਾਫ ਵੀ ਪੁਲਸ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਜੇਕਰ ਉਹ ਕੰਮ ਵਿੱਚ ਲਾਪ੍ਰਵਾਹੀ ਅਤੇ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਵਿੱਤ ਵਿਭਾਗ ਨੇ ਜਾਅਲੀ ਬਿੱਲਾਂ ਦੇ ਘਪਲੇ ਤੇ ਕੱਸਿਆ ਸ਼ਿਕੰਜਾ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version