PSPCL ਦੇ ਮੁਲਾਜ਼ਮਾਂ ਨੂੰ ਰਾਹਤ, ਬਿਜਲੀ ਮੰਤਰੀ ਨੇ ਸੈਲਰੀ ਕਟੌਤੀ ਦੀ ਚਿੰਤਾ ਕੀਤੀ ਦੂਰ, ਵਿਭਾਗ ਨੂੰ ਤਨਖਾਹ ਚੋਂ ਰਿਕਰਵੀ ਨਹੀਂ ਕਰਨ ਦੇ ਦਿੱਤੇ ਨਿਰਦੇਸ਼
ਊਰਜਾ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀ.ਆਰ.ਏ. 293/19, 294/19, 295/19 ਅਤੇ 296/19 ਤਹਿਤ 17 ਜੁਲਾਈ, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
ਪੰਜਾਬ ਨਿਊਜ। ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ (Minister Harbhajan Singh ETO) ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਦੇ ਮੁਲਾਜ਼ਮਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਕਾਰਵਾਈ ਕਰਦਿਆਂ ਉਨ੍ਹਾਂ ਵਿਭਾਗੀ ਉੱਚ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ਚੋਂ ਕਟੌਤੀ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਲਈ ਵਚਨਬੱਧ ਹੈ।
ਸੀਆਰਏ 293/19, 294/19, 295/19 ਅਤੇ 296/19 ਦੇ ਤਹਿਤ 17 ਜੁਲਾਈ, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਵਸੂਲੀ ਨਾ ਕੀਤੀ ਜਾਵੇ।
‘ਤਨਖਾਹਾਂ ਜਾਰੀ ਕਰਨ ਦੇ ਦਿੱਤੇ ਨਿਰਦੇਸ਼’
ਊਰਜਾ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਰਾਜ ਬਿਜਲੀ ਨਿਗਮ (Punjab State Electricity Corporation) ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਸੀ.ਆਰ.ਏ. 293/19, 294/19, 295/19 ਅਤੇ 296/19 ਤਹਿਤ 17 ਜੁਲਾਈ, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
‘ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਲੋੜ’
17 ਜੁਲਾਈ, 2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀ ਤਨਖ਼ਾਹ ਤੋਂ ਵਸੂਲੀ ਨੂੰ ਉਦੋਂ ਤੱਕ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਉਕਤ ਸੀ.ਆਰ.ਏ. ਤਹਿਤ ਲੋੜੀਂਦੀਆਂ ਹਦਾਇਤਾਂ ਨਹੀਂ ਮਿਲ ਜਾਂਦੀਆਂ।
ਉਹ ਪਹਿਲਾਂ 7ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਘੱਟੋ-ਘੱਟ ਉਜਰਤਾਂ ਕੱਢ ਰਹੇ ਸਨ। ਪਰ ਮੈਮੋਰੰਡਮ ਨੰਬਰ 14475/15175 ਮਿਤੀ 24 ਮਈ, 2022 ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਉਹ ਘੱਟੋ ਘੱਟ ਪੇ-ਬੈਂਡ/ਡੀਸੀ ਰੇਟ ਪ੍ਰਾਪਤ ਕਰ ਰਹੇ ਹਨ। ਫਿਲਹਾਲ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਸਮੱਸਿਆਵਾਂ ਦਾ ਸਥਾਈ ਹੱਲ ਕੱਢਣਾ ਪਵੇਗਾ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ