ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ ਹੜਤਾਲ, ਬਿਜਲੀ ਮੁਲਾਜ਼ਮਾਂ ਦਾ ਐਲਾਨ, 17 ਸਤੰਬਰ ਤੱਕ ਲਈ ਸਾਮੁਹੁਕ ਛੁੱਟੀ
ਬਿਜਲੀ ਕਾਮਿਆਂ ਦਾ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਤੇ ਗੌਰ ਨਹੀਂ ਕੀਤਾ ਗਿਆ ਤਾਂ 30 ਸਤੰਬਰ ਤੱਕ ਵਰਕ ਟੂ ਰੂਲ ਵਾਲਾ ਨਿਯਮ ਲਾਗੂ ਹੋ ਜਾਵੇਗਾ। ਕੋਈ ਵੀ ਮੁਲਾਜ਼ਮ ਐਕਸਟਰਾ ਕੰਮ ਨਹੀਂ ਕਰੇਗਾ। ਇਸ ਤੋਂ ਇਲਾਵਾ ਸਾਰੇ ਕਰਮਚਾਰੀ 17 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਕੰਮ ਨਹੀਂ ਕਰਨਗੇ।
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਆਪਣੀ ਹੜਤਾਲ ਵਧਾ ਦਿੱਤੀ ਹੈ। ਇਹ ਸਾਰੇ 17 ਸਤੰਬਰ ਤੱਕ ਸਾਮੁਹਿਕ ਛੁੱਟੀ ‘ਤੇ ਚਲੇ ਗਏ ਹਨ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸੂਬਾ ਸਰਕਾਰ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰ ਨਾ ਕਰਨ ਦੇ ਇਲਜ਼ਾਮ ਲਾਏ ਹਨ। ਬਿਜਲੀ ਮੁਲਾਜ਼ਮਾਂ ਦੀ ਇਹ ਹੜਤਾਲ ਲੋਕਾਂ ਲਈ ਮੁਸੀਬਤ ਦਾ ਸਬਬ ਬਣ ਸਕਦੀ ਹੈ, ਕਿਉਂਕਿ ਹੁਣ ਜੇਕਰ ਕਿਤੇ ਕੋਈ ਫਾਲਟ ਹੁੰਦਾ ਹੈ ਤਾਂ ਉਹ ਛੇਤੀ ਠੀਕ ਨਹੀਂ ਹੋ ਸਕੇਗਾ ਅਤੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਸਕਦਾ ਹੈ।
ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ, ਬਿਜਲੀ ਸਕੱਤਰ ਪੰਜਾਬ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਬੈਠਕ ਵਿੱਚ ਸਹਿਮਤੀ ਨਹੀਂ ਬਣ ਸਕੀ ਹੈ। ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਉਨ੍ਹਾਂ ਨੂੰ ਕੁਝ ਵੀ ਦੇਣ ਨੂੰ ਤਿਆਰ ਨਹੀਂ ਹੈ। ਬਸ ਸਿਰਫ ਗੱਲਾਂ ਨਾਲ ਹੀ ਟਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਹੜਤਾਲੀ ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਕੰਮ ਕਰਦਿਆਂ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਬਿਜਲੀ ਕਾਮਿਆਂ ਨੂੰ ਸਰਕਾਰ ਸ਼ਹੀਦ ਦਾ ਦਰਜਾ ਦੇਣ ਅਤੇ ਨਾ ਹੀ ਉਨ੍ਹਾਂ ਨੂੰ ਵਿੱਤੀ ਸਹਾਇਤਾ ਵੀ ਦੇਣ ਲਈ ਤਿਆਰ ਹੈ।
ਇਹ ਵੀ ਪੜ੍ਹੋ
ਇਹ ਹਨ ਬਿਜਲੀ ਕਾਮਿਆਂ ਦੀਆਂ ਮੰਗਾਂ
- ਡਿਊਟੀ ਦੌਰਾਨ ਮਰਨ ਵਾਲੇ ਮੁਲਾਜ਼ਮਾਂ ਨੂੰ ਮਿਲੇ ਸ਼ਹੀਦ ਦਾ ਦਰਜਾ ਅਤੇ ਸ਼ਹੀਦ ਵਾਂਗ ਵਿੱਤੀ ਸਹਾਇਤਾ ਵੀ ਮਿਲੇ।
ਸਬ ਸਟੇਸ਼ਨ ਸਟਾਫ਼ ਦੀਆਂ ਮੁੱਖ ਮੰਗਾਂ: RTM ਤੋਂ ALM ਵਿੱਚ ਤਰੱਕੀ ਦਾ ਸਮਾਂ ਘਟਾਇਆ ਜਾਵੇ।
ਓਸੀ ਨੂੰ Pay Band, ਸਬ ਸਟੇਸ਼ਨ ਸਟਾਫ ਨੂੰ ਸੁਰੱਖਿਆ ਅਤੇ ਓਵਰਟਾਈਮ ਦਿੱਤਾ ਜਾਵੇ।
ਪੰਜਾਬ ਸਰਕਾਰ ਵੱਲੋਂ ਮੁੜ ਜਾਰੀ ਕੀਤੇ ਭੱਤੇ ਸਾਲ 2021 ਤੋਂ ਜਾਰੀ ਕੀਤੇ ਜਾਣ।
ਥਰਡ ਸਕੇਲ ਪ੍ਰਮੋਸ਼ਨ ‘ਤੇ ਭਰੋਸਾ ਕੀਤਾ ਜਾਵੇ, ਖਾਲੀ ਪੋਸਟਾਂ ਛੇਤੀ ਭਰੀਆਂ ਜਾਣ, ਪਾਵਰਕਾਮ ‘ਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਭਰਤੀ ਰੋਕੀ ਜਾਵੇ |