CD Scandal ‘ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਕਾਰਵਾਈ ਨਾ ਹੋਈ ਤਾਂ ਕਰਾਂਗੇ ਅੰਦੋਲਨ

Published: 

02 May 2023 14:44 PM

PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਥਿਤ ਅਸ਼ਲੀਲ ਸੀਡੀ ਸਕੈਂਡਲ 'ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਲੰਧਰ ਆਉਣ ਤੋਂ ਪਹਿਲਾਂ ਇਹ ਦੱਸਣ ਦੀ ਕੀ ਇਹ ਵੀਡੀਓ ਕਿਸ ਦੀ ਹੈ।

CD Scandal ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਕਾਰਵਾਈ ਨਾ ਹੋਈ ਤਾਂ ਕਰਾਂਗੇ ਅੰਦੋਲਨ
Follow Us On

ਜਲੰਧਰ ਨਿਊਜ਼। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਥਿਤ ਅਸ਼ਲੀਲ ਸੀਡੀ ਸਕੈਂਡਲ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੀਡੀਓ ਦੇਖ ਕੇ ਸ਼ਰਮ ਆ ਰਹੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੂੰ ਕਿਹਾ ਕਿ ਉਹ ਜਲੰਧਰ ਆਉਣ ਤੋਂ ਪਹਿਲਾਂ ਦੱਸਣ ਦੀ ਕੀ ਇਹ ਵੀਡੀਓ ਕਿਸ ਦੀ ਹੈ।

ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੀ ਇਹ ਵੀਡੀਓ ਹੈ ਉਸ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਇੱਕ ਵਾਰ ਰਾਜਪਾਲ ਕੋਲ ਜਾਣ ਅਤੇ ਇਸ ਵੀਡੀਓ ਬਾਰੇ ਪਤਾ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਹੋਈ ਤਾਂ ਅੰਦੋਲਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਵੀਡੀਓ ਜਨਤਕ ਨਹੀਂ ਹੋਣੀ ਚਾਹਿਦੀ ਪਰ ਇਸ ਵੀਡਿਓ ਤੇ ਕਾਰਵਾਈ ਜ਼ਰੂਰ ਹੋਣੀ ਚਾਹਿਦੀ ਹੈ।

ਰਾਜਪਾਲ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Singh Khaira) ਨੇ ਕਿਹਾ ਕਿ ਜੇਕਰ ਇਨ੍ਹਾਂ ਵੀਡੀਓਜ਼ ਨੂੰ ਜਾਂਚ ਲਈ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਜਾਵੇ ਤਾਂ ਮਾਮਲਾ ਹੱਲ ਹੋ ਸਕਦਾ ਹੈ। ਇਸ ਲਈ ਉਨ੍ਹਾਂ ਰਾਜਪਾਲ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਕਾਂਗਰਸੀ ਆਗੂ ਖਹਿਰਾ ਨੇ ਦਾਅਵਾ ਕੀਤਾ ਕਿ ਉਹ ਪੰਜਾਬ ਦੇ ਰਾਜਪਾਲ ਨੂੰ ਮਿਲੇ ਸਨ ਅਤੇ ਇੱਕ ਮੰਤਰੀ ਨਾਲ ਸਬੰਧਤ ਦੋ ਇਤਰਾਜ਼ਯੋਗ ਵੀਡੀਓਜ਼ ਸੌਂਪੀਆਂ ਸਨ।

ਮਨਜਿੰਦਰ ਸਿਰਸਾ ਨੇ ਲਿਆ ਮੰਤਰੀ ਦਾ ਨਾਮ

ਦਿੱਲੀ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਨਾਮ ਲੈਂਦਿਆਂ ਇਨ੍ਹਾਂ ਦੋਸ਼ਾਂ ਨੂੰ ਗੰਭੀਰ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਮੰਤਰੀ ਅਸਤੀਫਾ ਦੇ ਦੇਣਗੇ।

ਮੰਤਰੀ ਦੇ ਅਸਤੀਫੇ ‘ਤੇ ਕੀ ਬੋਲੇ CM ਮਾਨ

ਸੀਐੱਮ ਮਾਨ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਦੇ ਅਸਤੀਫੇ ‘ਤੇ ਬੋਲਦਿਆਂ ਕਿਹਾ ਕਿ ਅਸਤੀਫਾ ਸਿਰਸਾ ਸਾਹਿਬ ਤੋਂ ਭੇਜਿਆ ਹੋਣਾਂ ਮੇਰੇ ਕੋਲ ਕੋਈ ਅਸਤੀਫਾ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸ ਜਲੰਧਰ ਦੀ ਹਾਰ ਤੋਂ ਬੌਖਲਾਏ ਹੋਏ ਹਨ।

ਹਾਲੇ ਤੱਕ ਮੇਰੇ ਕੋਲ ਕੋਈ ਵੀਡੀਓ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਮਜੀਠਿਆ, ਖੇਹਰਾ, ਸਿਰਸਾ ਆਪਸ ਵਿੱਚ ਮਿਲੇ ਹੋਏ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version