ਪਿੰਡ ਬਾਦਲ: ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਅੰਤਿਮ ਵਿਦਾਈ ਦਿੱਤੀ ਗਈ।
ਅਗਨੀ ਭੇਟ ਕਰਨ ਤੋਂ ਪਹਿਲਾਂ ਉੱਥੇ ਮੌਜਦੂ ਕੌਮੀ ਅਤੇ ਸੂਬੇ ਦੇ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਉਸ ਤੋਂ ਬਾਅਦ ਅਰਦਾਸ ਪੜ੍ਹੀ ਗਈ। ਅਰਦਾਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬਹੁਤ ਹੀ ਭਾਵੁਕ ਮਾਹੌਲ ਵਿੱਚ ਉਨ੍ਹਾਂ ਨੂੰ ਅਗਨੀ ਦਿੱਤੀ ਗਈ। ਪੂਰਾ ਬਾਦਲ ਪਰਿਵਾਰ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਉੱਥੇ ਮੌਜੂਦ ਸੀ।
ਪ੍ਰਕਾਸ਼ ਸਿੰਘ ਬਾਦਲ ਨੂੰ ਅਗਨ ਭੇਟ ਕਰਨ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਆਪਣੇ ‘ਤੇ ਕਾਬੂ ਨਾ ਰੱਖਦੇ ਹੋਏ ਉਨ੍ਹਾਂ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋ ਪਏ। ਉਨ੍ਹਾਂ ਇਸ ਤਰ੍ਹਾਂ ਰੋਂਦੇ ਵੇਖ ਉੱਥੇ ਮੌਜਦੂ ਹਰ ਵਿਅਕਤੀ ਦੀਆਂ ਅੱਖਾਂ ਨਮ ਸਨ।
ਅੰਤਿਮ ਵੇਲੇ ਹਰ ਕੋਈ ਭਾਵੁਕ ਨਜ਼ਰ ਆਇਆ
ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਸਸਕਾਰ ਵੇਲੇ ਹਰ ਕਿਸੇ ਦੀ ਅੱਖ ਨਮ ਸੀ। ਕਿਸਾਨਾਂ ਦੇ ਨੇਤਾ ਵਜੋ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਹਰ ਕੋਈ ਆਪਣੇ ਆਪਣੇ ਤਰਿਕੇ ਨਾਲ ਉਨ੍ਹਾਂ ਨਾਲ ਗੁਜ਼ਾਰੇ ਸਮੇਂ ਨੂੰ ਯਾਦ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਭਾਵੁਕ ਨਜ਼ਰ ਆਏ। ਵਿਰੋਧੀ ਪਾਰਟੀ ਦੇ ਆਗੂ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨੂੰ ਸਿਆਸਤ ਦਾ ਗੁਰੂ ਵੀ ਮਨਦੇ ਸਨ।
ਦੋ ਦਿਨਾਂ ਦਾ ਰਾਸ਼ਟਰੀ ਸੋਗ, ਪੰਜਾਬ ਅਤੇ ਚੰਡੀਗੜ੍ਹ ‘ਚ ਛੁੱਟੀ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਕੇਂਦਰ ਸਰਕਾਰ (Central Government) ਵੱਲੋਂ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ। ਤਾਂ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਉੱਧਰ, ਚੰਡੀਗੜ੍ਹ ਵਿੱਚ ਵੀਰਵਾਰ ਨੂੰ ਛੁੱਟੀ ਐਲਾਨੀ ਗਈ ਸੀ। ਇਸ ਦੌਰਾਨ ਨਾ ਤਾਂ ਪੰਜਾਬ ਵਿੱਚ ਅਤੇ ਨਾ ਹੀ ਚੰਡੀਗੜ੍ਹ ਵਿੱਚ ਕੋਈ ਦਫਤਰੀ ਕੰਮ ਹੋਇਆ। ਪ੍ਰਕਾਸ਼ ਸਿੰਘ ਬਾਦਲ ਦੇ ਇਸ ਦੁਨੀਆ ਤੋਂ ਜਾਣ ਨੂੰ ਲੈ ਕੇ ਹਰ ਕੋਈ ਗ਼ਮਗੀਨ ਨਜਰ ਆ ਰਿਹਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ