Guru Nanak Jayanti 2023: ਸ਼ਰਧਾ ਭਾਵਨਾ ਨਾਲ ਮਣਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉੱਤਸਵ, ਵੇਖੋ ਸ਼ਾਨਦਾਰ ਤਸਵੀਰਾਂ

Updated On: 

27 Nov 2023 19:17 PM

Guru Nanak Parkash Utsav: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ਹਿਰ ਦੇ ਗੁਰੂ ਘਰਾਂ ਨੂੰ ਰੋਸ਼ਨੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ। ਸ੍ਰੀ ਦਰਬਾਰ ਸਾਹਿਬ ਵਿੱਚ ਇਸ ਦੌਰਾਨ ਦੇਸ਼ ਵਿਦੇਸ਼ ਤੋਂ ਸੰਗਤ ਨੇ ਪਹੁੰਚਕੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਮੌਕੇ ਬਰਗਰ, ਨੂਡਲਸ, ਜਲੇਬੀ, ਕਈ ਤਰ੍ਹਾਂ ਦੀਆਂ ਸਬਜ਼ੀਆਂ ਅਤੇ ਪੀਣ ਵਾਲੇ ਪਦਾਰਥਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

Guru Nanak Jayanti 2023: ਸ਼ਰਧਾ ਭਾਵਨਾ ਨਾਲ ਮਣਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉੱਤਸਵ, ਵੇਖੋ ਸ਼ਾਨਦਾਰ ਤਸਵੀਰਾਂ
Follow Us On

ਅੰਮ੍ਰਿਤਸਰ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਨ ਲਈ ਵੱਡੇ ਪੱਧਰ ਤੇ ਸੰਗਤ ਆਈ। ਇਸ ਤੋਂ ਇਲ਼ਾਵਾ ਸ਼ਹਿਰ ਦੇ ਗੁਰੂ ਘਰਾਂ ਨੂੰ ਫੁੱਲਾਂ ਅਤੇ ਰੋਸ਼ਨੀਆਂ ਨਾਲ ਸਜਾਇਆ ਗਿਆ।

ਉੱਥੇ ਹੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਮੇਤ ਸੂਬੇ ਭਰ ਦੇ ਰਾਗੀ ਜਥਿਆਂ ਦੇ ਮੈਂਬਰ ਸ਼ਬਦ ਗਾਇਨ ਕਰਕੇ ਸੰਗਤ ਦਾ ਮਨ ਵਾਹਿਗੁਰੂ ਦੇ ਚਰਨਾ ਨਾਲ ਜੋੜਿਆ। ਇਸ ਦੌਰਾਨ ਸੰਗਤਾਂ ਵਿੱਚ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

ਐੱਸਜੀਪੀਸੀ ਨੇ ਕੀਤਾ ਸੀ ਸੰਗਤ ਲਈ ਖਾਸ ਪ੍ਰਬੰਧ

ਸ੍ਰੀ ਦਰਬਾਰ ਸਾਹਿਬ ਵਿੱਚ ਇਸ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ ਤੇ ਪ੍ਰਕਾਸ਼ ਪੁਰਬ ਵਿੱਚ ਸ਼ਾਮਿਲ ਹੋਈ। ਐੱਸਜੀਪੀਸੀ ਨੇ ਬਾਹਰੋਂ ਆਉਣ ਵਾਲੀ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਕੋਈ ਅਨਹੋਣੀ ਘਟਨਾ ਨਾ ਇਸਦੇ ਪ੍ਰਸ਼ਾਸਨ ਨੇ ਵੀ ਸੁਰੱਖਿਆ ਸਖਤ ਕੀਤੀ ਹੋਈ ਸੀ।

ਇਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਤੌਰ ਤੇ ਧਾਰਮਿਕ ਦੀਵਾਨ ਵੀ ਸਜਾਏ ਗਏ ਹਨ। ਗੁਰਦੁਆਰਾ ਸਾਹਿਬ ਵਿੱਚ ਵਿਦੇਸ਼ੀ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਹੈ।

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੂਰੋਂ-ਦੂਰੋਂ ਪਹੁੰਚੀਆਂ ਅਤੇ ਘੰਟਿਆਂ ਤੱਕ ਲਾਈਨਾਂ ਵਿੱਚ ਲੱਗ ਕੇ ਆਪਣੀ ਵਾਰੀ ਦਾ ਇੰਤਜ਼ਾਰ ਕੀਤਾ। ਇਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਗੁਰਦੁਆਰਾ ਸਾਹਿਬ ਵਿੱਚ ਸੁੰਦਰ ਰੰਗ-ਬਿਰੰਗੀਆਂ ਲਾਈਟਾਂ ਦਾ ਵੀ ਵਿਸ਼ੇਸ਼ ਪ੍ਰਬੰਧ ਹੈ। ਸੰਗਤ ਲਈ ਖਾਣ-ਪੀਣ ਅਤੇ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ।