ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨਸੀਹਤ ਦਿੱਤੀ, ਬੋਲੇ- ਸਭ ਨੂੰ ਨਾਲ ਲੈ ਕੇ ਚੱਲੋ

Published: 

26 Aug 2023 07:24 AM

ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹਿਦਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨਸੀਹਤ ਦਿੱਤੀ, ਬੋਲੇ- ਸਭ ਨੂੰ ਨਾਲ ਲੈ ਕੇ ਚੱਲੋ
Follow Us On

ਪੰਜਾਬ ਨਿਊਜ਼। ਪੰਜਾਬ ਯੂਥ ਕਾਂਗਰਸ ਵਿੱਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਲਾਹ ਦਿੱਤੀ ਹੈ। ਉਥੇ ਹੀਾ ਅਕਸ਼ੈ ਸ਼ਰਮਾ ਨੇ ਪ੍ਰਧਾਨ ਅਹੁਦੇ ‘ਤੇ ਆਪਣੇ ਆਪ ਨੂੰ ਜੇਤੂ ਐਲਾਨ ਦਿੱਤਾ ਹੈ। ਇਹ ਵੀ ਇਲਜ਼ਾਮ ਲਗਾਇਆ ਹੈ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਾਅਲੀ ਵੋਟਾਂ ਦਾ ਹਵਾਲਾ ਦੇ ਕੇ ਮੋਹਿਤ ਮਹਿੰਦਰਾ ਨੂੰ ਜੇਤੂ ਕਰਾਰ ਦਿੱਤਾ ਹੈ।

ਇਸ ਤੋਂ ਬਾਅਦ ਰਾਜਾ ਵੜਿੰਗ ਨੇ ਮੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਸਹੁੰ ਵੀ ਚੁਕਾਈ ਗਈ।

ਯੂਥ ਕਾਂਗਰਸ ਦੋ ਗੁੱਟਾਂ ਵਿੱਚ ਵੰਡੀ

ਯੂਥ ਕਾਂਗਰਸ ਦੋ ਧੜਿਆਂ ਵਿੱਚ ਵੰਡੀ ਹੋਈ ਹੈ। ਇੱਕ ਧੜਾ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਦਾ ਹੈ, ਜੋ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ ਹਨ, ਜਦਕਿ ਦੂਜਾ ਧੜਾ ਅਕਸ਼ੈ ਸ਼ਰਮਾ ਦਾ ਹੈ, ਜੋ ਆਪਣੇ ਹੀ ਅਹੁਦੇ ਲਈ ਜਿੱਤ ਦਾ ਦਾਅਵਾ ਕਰ ਰਹੇ ਹਨ। ਅਕਸ਼ੈ ਸ਼ਰਮਾ ਦੇ ਨਾਲ ਕਰੀਬ 600 ਵਰਕਰ ਅਤੇ ਹਲਕਾ ਇੰਚਾਰਜ ਦੱਸਿਆ ਗਿਆ ਹੈ।

ਵਿਵਾਦ ਹੱਲ ਕਰਨ ਦਾ ਦਿੱਤਾ ਭਰੋਸਾ

ਇਹ ਵਿਵਾਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂਆਂ ਤੱਕ ਵੀ ਪਹੁੰਚ ਗਿਆ ਹੈ। ਪ੍ਰਤਾਪ ਬਾਜਵਾ ਨੇ ਵੀ ਅਕਸ਼ੈ ਸ਼ਰਮਾ ਗੁੱਟ ਨੂੰ ਹਾਈਕਮਾਂਡ ਨਾਲ ਗੱਲਬਾਤ ਕਰਕੇ ਵਿਵਾਦ ਹੱਲ ਕਰਨ ਦਾ ਭਰੋਸਾ ਦਿੱਤਾ ਸੀ।