ਪ੍ਰਤਾਪ ਬਾਜਵਾ ਦੀ ਕਾਂਗਰਸ ਨਾਲ ਕੋਈ ਨਾਰਾਜ਼ਗੀ ਨਹੀ: ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ।

ਚੰਡੀਗੜ੍ਹ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਤਰਾਦ ਦੌਰਾਨ ਹੋਈ ਧੱਕਾ ਮੁੱਕੀ ਦੀ ਘਟਨਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਰੈਲੀ ਚ ਸ਼ਾਮਿਲ ਨਾ ਹੋਣ ਤੇ ਪਾਰਟੀ ਦੀ ਸਥਿਤੀ ਸਪੱਸ਼ਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਬਾਜਵਾ ਨਾਲ ਰਲ਼ ਕੇ ਪਠਾਨਕੋਟ ਵਿੱਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ।
ਲੋਹੜੀ ਦੇ ਮੱਦੇਨਜ਼ਰ ਪੰਜਾਬ ‘ਚ ਅੱਜ ਨਹੀਂ ਕੀਤੀ ਜਾ ਰਹੀ ‘ਭਾਰਤ ਜੋੜੋ ਯਾਤਰਾ’
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ੁੱਕਰਵਾਰ ਨੂੰ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਵਿੱਚ ਨਹੀਂ ਕੀਤੀ ਜਾ ਰਹੀ ਹੈ। ਵੀਰਵਾਰ ਨੂੰ ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਮਿਲਣ ਸਮੇਂ ਸੀ.ਪੀ.ਆਰ.ਪੀ.ਐਫ. ਦੇ ਜਵਾਨਾਂ ਨੇ ਰਾਜਾ ਵੜਿੰਗ ਨੂੰ ਧੱਕਾ ਦੇ ਕੇ ਸੁਰੱਖਿਆ ਘੇਰੇ ਵਿੱਚੋਂ ਬਾਹਰ ਕੱਢ ਦਿੱਤਾ ਸੀ।
ਰਾਜਾ ਵੜਿੰਗ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਲੋਕਾਂ ਨੂੰ ਰਾਹੁਲ ਗਾਂਧੀ ਦੀ ਯਾਤਰਾ ਰਾਜਸ ਨਹੀਂ ਆ ਰਹੀ ਹੈ। ਜਿਸ ਦੇ ਚੱਲਦਿਆਂ ਉਹ ਕਦੇ ਪੱਗ ਤੇ ਕਦੇ ਟੀ-ਸ਼ਰਟ ਦਾ ਮੁੱਦਾ ਚੁੱਕ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਸੀ ਆਰ ਪੀ ਐਫ ਕੇਂਦਰ ਦੇ ਅਧੀਨ ਆਉਂਦੀ ਹੈ। ਉਨ੍ਹਾਂ ਨੂੰ ਧੱਕਾ ਮਾਰਨ ਪਿੱਛੇ ਕੋਈ ਵੱਡੀ ਸਾਜਿਸ਼ ਵੀ ਹੋ ਸਕਦੀ ਹੈ।
ਬਾਜਵਾ ਦੇ ਯਾਤਰਾ ‘ਚ ਸ਼ਾਮਲ ਨਾ ਹੋਣ ‘ਤੇ ਵੜਿੰਗ ਦਾ ਸਪਸ਼ਟੀਕਰਨ
ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਬਾਜਵਾ ਦੀ ਅਗਵਾਈ ਵਿੱਚ ਸਾਰੇ ਵਿਧਾਇਕ ਸਦਨ ਦੇ ਅੰਦਰ ਅਤੇ ਬਾਹਰ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਆਵਾਜ਼ ਚੁੱਕ ਰਹੇ ਹਨ।ਦੇਸ਼ ਦੇ ਕਈ ਰਾਜਾਂ ਵਿੱਚ ਜਿੱਥੇ ਸੰਘ ਨੂੰ ਆਪਣੀ ਵਿਚਾਰਧਾਰਾ ਲਾਗੂ ਕਰਨ ਚ ਕਾਮਯਾਬੀ ਮਿਲੀ ਹੈ, ਉੱਥੇ ਪੰਜਾਬ ਚ ਉਹ ਬੁਰੀ ਤਰ੍ਹਾਂ ਅਸਫ਼ਲ ਹੋਏ ਹਨ।
ਸਿੱਖ ਫੌਜੀਆਂ ਨੂੰ ਲੋਹੇ ਦੇ ਹੈਲਮੇਟ ਪਹਿਨਾਏ ਜਾਣ ਦੇ ਫੈਸਲਾ ਤੇ ਇਤਰਾਜ਼
ਸੈਨਾ ਵਿੱਚ ਸਿੱਖ ਨੌਜਵਾਨਾ ਨੂੰ ਲੋਹੇ ਦੇ ਹੈਲਮੇਟ ਪਹਿਨਾਏ ਜਾਣ ਦੇ ਫੈਸਲਾ ਤੇ ਇਤਰਾਜ਼ ਜ਼ਾਹਿਰ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਅਤੇ ਸੰਘ ਆਪਣੀਆਂ ਨੀਤੀਆਂ ਨੂੰ ਥੋਪਣ ਦੀ ਫਿਰਾਕ ਵਿੱਚ ਰਹਿੰਦੇ ਹਨ। ਲੋਹੇ ਦੇ ਹੈਲਮੇਟ ਪਹਿਨਣਾ ਸਿੱਖਾਂ ਦੀ ਪੱਗ ਲਈ ਅਪਮਾਨ ਹੈ। ਇਹ ਗੁਰੂਆਂ ਦੁਆਰਾ ਬਖਸ਼ੀ ਗਈ ਹੈ, ਪ੍ਰੰਤੂ ਸੰਘ ਦੇ ਲੋਕ ਆਪਣੀਆਂ ਮਨਮਾਨੀਆਂ ਨਾਲ ਸਿੱਖਾਂ ਦੀ ਪਹਿਚਾਣ ਮਿਟਾਉਣ ਚ ਲੱਗੇ ਹੋਏ ਹਨ। ਰਾਹੁਲ ਗਾਂਧੀ ਦੇ ਪੱਗ ਵਿਵਾਦ ਦੇ ਇੱਕ ਵਿਸ਼ੇਸ਼ ਵਰਗ ਦੀ ਉਪਜ ਕਰਾਰ ਦਿੰਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬੇਹੱਦ ਸਨਮਾਨ ਨਾਲ ਪੱਗ ਬੰਨੀ ਗਈ ਹੈ। ਉਨ੍ਹਾਂ ਦਸਤਾਰ ਦੀ ਬੇਅਦਬੀ ਨਹੀਂ ਕੀਤੀ ਬਲਕਿ ਸਨਮਾਨ ਕੀਤਾ ਹੈ। ਇਸ ਦੇ ਬਾਵਜੂਦ ਕੁਝ ਲੋਕ ਯਾਤਰਾ ਚ ਜੁੜ ਰਹੀ ਭੀੜ ਤੋਂ ਘਬਰਾ ਕੇ ਪੱਗ ਨੂੰ ਲੈ ਕੇ ਵਿਵਾਦ ਪੈਦਾ ਕਰਨ ਦਾ ਯਤਨ ਕਰ ਰਹੇ ਹਨ।