ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪ੍ਰਤਾਪ ਬਾਜਵਾ ਨੇ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ

ਅਕਾਲੀ ਆਗੂ ਨੇ ਕਿਹਾ ਕਿ ਬਾਜਵਾ ਨੇ ਡਾ. ਮਨਮੋਹਨ ਸਿੰਘ ਦੀ ਸ਼ਖਸੀਅਤ ਦਾ ਅਪਮਾਨ ਕਰ ਕੇ ਬਹੁਤ ਹੀ ਸ਼ਰਮਨਾਕ ਢੰਗ ਨਾਲ ਕੰਮ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾ ਤੁਰੰਤ ਮੁਆਫੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ।

ਪ੍ਰਤਾਪ ਬਾਜਵਾ ਨੇ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ
Follow Us
tv9-punjabi
| Published: 21 Jan 2023 05:00 AM

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਉਹਨਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਹਮੇਸ਼ਾ ਡਾ.ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੇ ਮਾਣ ਮਹਿਸੂਸ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਸ਼ਵ ਪੱਧਰ ਵਿਚ ਬਹੁਤ ਸਤਿਕਾਰ ਹੈ। ਉਨਾਂ ਕਿਹਾ ਕਿ ਉਹਨਾਂ ਨੂੰ ਕਦੇ ਸੋਚ ਵਿੱਚ ਵੀ ਫਰਜ਼ੀ ਨਹੀਂ ਆਖਿਆ ਜਾ ਸਕਦਾ ਪਰ ਜੇਕਰ ਉਹਨਾਂ ਨੂੰ ਅਜਿਹਾ ਗਿਆ ਹੈ ਤਾਂ ਇਹ ਸੰਕੇਤ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਚਾਪਲੂਸ ਆਪਣੇ ਆਕਾਵਾਂ ਨੁੰ ਖੁਸ਼ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਬਾਜਵਾ ਨੇ ਡਾ. ਮਨਮੋਹਨ ਸਿੰਘ ਦੀ ਸ਼ਖਸੀਅਤ ਦਾ ਅਪਮਾਨ ਕਰ ਕੇ ਬਹੁਤ ਹੀ ਸ਼ਰਮਨਾਕ ਢੰਗ ਨਾਲ ਕੰਮ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾ ਤੁਰੰਤ ਮੁਆਫੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ। ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ ਨੂੰ ਵੀ ਆਖਿਆ ਕਿ ਉਹ ਬਾਜਵਾ ਦੇ ਖਿਲਾਫ ਕਾਰਵਾਈ ਕਰਨ ਅਤੇ ਕਿਹਾ ਕਿ ਜੇਕਰ ਬਾਜਵਾ ਵੱਲੋਂ ਮੰਨਿਆ ਪੈਮਾਨਾ ਹੀ ਮੰਲਿਆ ਜਾਣਾ ਹੈ ਤਾਂ ਫਿਰ ਤੁਸੀਂ ਵੀ ਪੰਜਾਬ ਕਾਂਗਰਸ ਦੇ ਆਗੂ ਮੁਤਾਬਕ ਫਰਜ਼ੀ ਹੋ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਬਾਜਵਾ ਦੇ ਬਿਆਨ ਬਾਰੇ ਚੁੱਪੀ ਸੰਕੇਤ ਦਿੱਤਾ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜ ਸਮਝਦੇ ਹਨ। ਉਹਨਾਂ ਕਿਹਾ ਕਿ ਪਿਛਲੀ ਯੂ ਪੀ ਏ ਸਰਕਾਰ ਵੇਲੇ ਰਾਹੁਲ ਗਾਂਧੀ ਨੇ ਡਾ ਮਨਮੋਹਨ ਸਿੰਘ ਦੀ ਅਗਵਾਈ ਹੇਠ ਮੰਤਰੀ ਵੱਲੋਂ ਕੀਤੇ ਫੈਸਲੇ ਦਾ ਨੋਟੀਫਿਕੇਸ਼ਨ ਜਨਤਕ ਤੌਰ ਤੇ ਪਾੜ ਕੇ ਉਹਨਾਂ ਨੂੰ ਜਨਤਕ ਤੌਰ ਤੇ ਜ਼ਲੀਲ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਕਾਂਗਰਸ ਦਾ ਅੱਜ ਭੋਗ ਕਿਉਂ ਪੈ ਗਿਆ ਹੈ। ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਪ੍ਰਧਾਨ ਮੰਤਰੀ ਨੂੰ ਫਰਜ਼ੀ ਮੰਨਦਾ ਹੈ ਤੇ ਹੁਣ ਲੋਕ ਇਸ ਪਰਿਵਾਰ ਨੂੰ ਫਰਜ਼ੀ ਆਖ ਰਹੇ ਹਨ।

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!...
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ...