ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ SC ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਤਾਪ ਬਾਜਵਾ ਦੇ ਵਕੀਲ, 26 ਫਰਵਰੀ ਨੂੰ ਮੁੜ ਕੀਤਾ ਤਲਬ

Partap Singh Bajwa: ਪ੍ਰਤਾਪ ਸਿੰਘ ਬਜਾਵਾ ਦੇ ਵਕੀਲ ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸਾਹਮਣੇ ਪੇਸ਼ ਹੋਏ। ਪ੍ਰਤਾਪ ਸਿੰਘ ਬਾਜਵਾ ਨੇ ਵਕੀਲ ਜ਼ਰੀਏ ਆਪਣਾ ਪੱਖ ਰੱਖਿਆ ਹੈ। ਜਿਸ ਤੋਂ ਬਾਅਦ ਕਮਿਸ਼ਨ ਨੇ ਮੁੜ 26 ਫਰਵਰੀ ਨੂੰ ਪ੍ਰਤਾਪ ਬਾਜਵਾ ਨੂੰ ਤਲਬ ਕੀਤਾ ਹੈ। ਉਨ੍ਹਾਂ ਦੀ ਇਹ ਪੇਸ਼ੀ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਦਿੱਤੇ ਗਏ ਵਿਵਾਦਿਤ ਬਿਆਨ ਕਰਕੇ ਹੋਈ ਹੈ।

ਪੰਜਾਬ SC ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਤਾਪ ਬਾਜਵਾ ਦੇ ਵਕੀਲ, 26 ਫਰਵਰੀ ਨੂੰ ਮੁੜ ਕੀਤਾ ਤਲਬ
Follow Us
amanpreet-kaur
| Updated On: 11 Feb 2026 19:01 PM IST

ਪੰਜਾਬ ਐਸਸੀ ਕਮਿਸ਼ਨ ਦੇ ਚੇਆਰਮੈਨ ਜਸਵੀਰ ਸਿੰਘ ਗੜ੍ਹੀ ਸਾਹਮਣੇ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਪੇਸ਼ ਹੋਏ। ਪ੍ਰਤਾਪ ਸਿੰਘ ਬਾਜਵਾ ਨੇ ਵਕੀਲ ਜ਼ਰੀਏ ਆਪਣਾ ਪੱਖ ਰੱਖਿਆ ਹੈ। ਜਿਸ ਤੋਂ ਬਾਅਦ ਕਮਿਸ਼ਨ ਨੇ ਮੁੜ 26 ਫਰਵਰੀ ਨੂੰ ਪ੍ਰਤਾਪ ਬਜਾਵਾ ਨੂੰ ਤਲਬ ਕੀਤਾ ਹੈ।

ਦੱਸ ਦਈਏ ਕਿ ਕਮਿਸ਼ਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਈਟੀਓ ‘ਤੇ ਕੀਤੀ ਗਈ ਟਿੱਪਣੀ ਦੇ ਸਬੰਧ ਵਿੱਚ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਨੂੰ ਨੋਟਿਸ ਭੇਜਿਆ ਸੀ, ਪਰ ਸੈਕਟਰ-8 ਸਥਿਤ ਉਨ੍ਹਾਂ ਦੇ ਘਰ ਮੌਜੂਦ ਘਰੇਲੂ ਸਟਾਫ਼ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ 11 ਫਰਵਰੀ ਨੂੰ ਪੇਸ਼ ਹੋਣ ਅਤੇ ਸਪੱਸ਼ਟੀਕਰਨ ਦੇਣ ਲਈ ਸੰਮਨ ਭੇਜਿਆ ਗਿਆ ਹੈ। ਇਸੇ ਲਈ ਨੋਟਿਸ ਈਮੇਲ ਵੀ ਕੀਤਾ ਗਿਆ ਹੈ।

ਐਸਸੀ ਕਮਿਸ਼ਨ ਦੇ ਚੇਆਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਪਹਿਲਾਂ ਤਰਨਤਾਰਨ ਚੋਣਾਂ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ 90 ਦਿਨਾਂ ਬਾਅਦ ਇਸ ਮਾਮਲੇ ਵਿੱਚ ਮੁੜ ਨੋਟਿਸ ਭੇਜਿਆ ਹੈ। ਗੜ੍ਹੀ ਨੇ ਇਲਜ਼ਾਮ ਲਗਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਾਂਗਰਸ ਨੇ ਦਲਿਤਾਂ ਦਾ ਅਪਮਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪ੍ਰਚਾਰ ਕਰ ਰਹੇ ਹਨ ਕਿ ਪਾਰਟੀ ਨੇ ਦਲਿਤਾਂ ਨੂੰ ਬਹੁਤ ਕੁਝ ਦਿੱਤਾ ਹੈ, ਜਦੋਂ ਕਿ ਸੱਚਾਈ ਇਹ ਹੈ ਕਿ ਭਾਰਤੀ ਸੰਵਿਧਾਨ ਨੇ ਭਾਰਤ ਵਿੱਚ ਦਲਿਤਾਂ ਨੂੰ ਅਧਿਕਾਰ ਦਿੱਤੇ ਹਨ।

ਜਾਣੋ ਕੀ ਹੈ ਪੂਰਾ ਮਾਮਲਾ?

ਜੰਡਿਆਲਾ ਗੁਰੂ ਚ ਕਾਂਗਰਸ ਵੱਲੋਂ ਮਨਰੇਗਾ ਬਚਾਓ ਰੈਲੀ ਕੀਤੀ ਗਈ ਸੀ। ਰੈਲੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ ਕਾਂਗਰਸ ਦੀ ਪੂਰੀ ਲੀਡਰਸ਼ਿਪ ਵੀ ਮੌਜੂਦ ਸੀ। ਇਸ ਦੌਰਾਨ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਬਾਜਵਾ ਨੇ ਕਿਹਾ ਸੀ ਕਿ ਇੱਥੇ ਵਾਲਾ ਹਰਭਜਨ ਸਿੰਘ ਈਟੀਓ ਪਹਿਲਾਂ ਬੈਂਡ ਵਜਾਉਂਦਾ ਰਿਹਾ ਸੀ। ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ ਜੋ ਮਹਿਕਮਾ ਉਹ ਚਲਾ ਰਹੇ ਹਨ, ਉਸ ਚ ਵੱਡੇ ਪੱਧਰ ਤੇ ਲੁੱਟ ਹੋ ਰਹੀ ਹੈ। ਹੁਣ ਇਹ ਬੈਂਡ ਵਜਾਉਣ ਵਾਲਾ ਨਹੀਂ ਰਹਿ ਗਿਆ। ਇਸ ਨੇ ਤਾਂ ਪੰਜਾਬ ਦਾ ਬੈਂਡ ਵਜਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਲਈ ਇਸ ਦਾ ਬੈਂਡ ਚੰਗੀ ਤਰ੍ਹਾਂ ਵਜਾਵਾਂਗੇ। ਇਹ ਸਾਡਾ ਵਾਦਾ ਹੈ ਸਾਰਿਆਂ ਨਾਲ। ਨੋਟ ਕਰ ਲਓ,ਅਸੀਂ ਭੱਜਣ ਵਾਲੇ ਨਹੀਂ।

Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ...
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ...
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...