AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪ੍ਰਤਾਪ ਸਿੰਘ ਬਾਜਵਾ ਨੇ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ:ਸਿਰਸਾ

ਸਰਦਾਰ ਸਿਰਸਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਸਿਰ ਤੇ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਤੇ ਦੁਨੀਆਂ ਵਿਚ ਸਿੱਖਾਂ ਦਾ ਮਾਣ ਵਧਾਇਆ। ਉਹਨਾਂ ਕਿਹਾ ਕਿ ਇਕ ਸਿੱਖ ਦੀ ਇਸ ਤਰੀਕੇ ਬੇਇੱਜ਼ਤੀ ਕਰਨੀ, ਇਹ ਸਿਰਫ ਡਾ. ਮਨਮੋਹਨ ਸਿੰਘ ਹੀ ਨਹੀਂ ਬਲਕਿ ਸਮੁੱਚੀ ਕੌਮ ਦਾ ਅਪਮਾਨ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ:ਸਿਰਸਾ
tv9-punjabi
| Published: 21 Jan 2023 01:00 AM IST
Share
ਚੰਡੀਗੜ੍ਹ। ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਆਖ ਕੇ ਸਿਰਫ ਉਹਨਾਂ ਦਾ ਹੀ ਨਹੀਂ ਬਲਕਿ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਇਹ ਸ਼ਬਦਾਵਲੀ ਵਰਤੀ ਕਿ ਅਸੀਂ ਪ੍ਰਧਾਨ ਮੰਤਰੀ ਵਜੋਂ ਸਿਰਫ ਤੁਹਾਨੂੰ ਵੇਖਣਾ ਹੈ, ਹੋਰ ਕਿਸੇ ਫਰਜ਼ੀ ਨੂੰ ਨਹੀਂ ਸਵੀਕਾਰ ਕਰਾਂਗੇ। ਪਤਾ ਨਹੀਂ ਕਿਥੋਂ ਕਿਥੋਂ ਲੈ ਫੜ ਕੇ ਲੈਆਉਂਦੇ ਹਨ। ਉਹਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਕਿਤੋਂ ਫੜ ਕੇ ਨਹੀਂ ਲਿਆਂਦਾ ਸੀ। ਉਹ ਤਾਂ ਸਤਿਕਾਰ ਸ਼ਖਸੀਅਤ ਹਨ ਜਿਹਨਾਂ ਨੇ ਪ੍ਰਧਾਨ ਮੰਤਰੀ ਬਣ ਕੇ ਕਾਂਗਰਸ ਪਾਰਟੀ ਤੇ ਵੱਡਾ ਅਹਿਸਾਨ ਕੀਤਾ। ਸਰਦਾਰ ਸਿਰਸਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਸਿਰ ਤੇ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਤੇ ਦੁਨੀਆਂ ਵਿਚ ਸਿੱਖਾਂ ਦਾ ਮਾਣ ਵਧਾਇਆ। ਉਹਨਾਂ ਕਿਹਾ ਕਿ ਇਕ ਸਿੱਖ ਦੀ ਇਸ ਤਰੀਕੇ ਬੇਇੱਜ਼ਤੀ ਕਰਨੀ, ਇਹ ਸਿਰਫ ਡਾ. ਮਨਮੋਹਨ ਸਿੰਘ ਹੀ ਨਹੀਂ ਬਲਕਿ ਸਮੁੱਚੀ ਕੌਮ ਦਾ ਅਪਮਾਨ ਹੈ। ਉਹਨਾਂ ਕਿਹਾ ਕਿ ਕਾਂਗਰਸ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਹੈ ਜਿਸ ਵਿਚ ਸਿਰਫ ਗਾਂਧੀ ਪਰਿਵਾਰ ਦੀ ਚਾਪਲੂਸੀ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਅਸਲ ਵਿਚ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਬਣਨ ਦਾ ਸੁਫਨਾ ਵੇਖਣ ਵਾਸਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੋ ਗੁਨਾਹ ਨੇ ਕੀਤਾ, ਉਸਦੀ ਮੁਆਫੀ ਰਾਹੁਲ ਗਾਂਧੀ ਨੂੰ ਮੰਗਣੀ ਚਾਹੀਦੀ ਹੈ।

ਕਾਂਗਰਸ ਦੇ ਨਾਲ ਵਧੇਗਾ ਵਿਵਾਦ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਵਿਵਾਦ ਭਖੇਗਾ। ਮਨਜਿੰਦਰ ਸਿੰਘ ਸਿਰਸਾ ਦੀ ਗਿਣਤੀ ਭਾਜਪਾ ਦੇ ਤੇਜ਼ ਤਰਾਰ ਬੁਲਾਰਿਆਂ ਵਿੱਚ ਹੁੰਦੀ ਹੈ। ਸਿਰਸਾ ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਵਿੱਚ ਦਖਲ ਦੇਕੇ ਕਈ ਮਾਮਲਿਆਂ ਨੂੰ ਹਵਾ ਦੇ ਚੁੱਕੇ ਹਨ। ਨਵੇਂ ਬਿਆਨ ਵਿੱਚ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੂੰ ਆਪਣੇ ਨਿਸ਼ਾਨੇ ਤੇ ਲਿਆ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...