ਪ੍ਰਤਾਪ ਸਿੰਘ ਬਾਜਵਾ ਨੇ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ:ਸਿਰਸਾ – Punjabi News

ਪ੍ਰਤਾਪ ਸਿੰਘ ਬਾਜਵਾ ਨੇ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ:ਸਿਰਸਾ

Published: 

21 Jan 2023 01:00 AM

ਸਰਦਾਰ ਸਿਰਸਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਸਿਰ ਤੇ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਤੇ ਦੁਨੀਆਂ ਵਿਚ ਸਿੱਖਾਂ ਦਾ ਮਾਣ ਵਧਾਇਆ। ਉਹਨਾਂ ਕਿਹਾ ਕਿ ਇਕ ਸਿੱਖ ਦੀ ਇਸ ਤਰੀਕੇ ਬੇਇੱਜ਼ਤੀ ਕਰਨੀ, ਇਹ ਸਿਰਫ ਡਾ. ਮਨਮੋਹਨ ਸਿੰਘ ਹੀ ਨਹੀਂ ਬਲਕਿ ਸਮੁੱਚੀ ਕੌਮ ਦਾ ਅਪਮਾਨ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ:ਸਿਰਸਾ
Follow Us On

ਚੰਡੀਗੜ੍ਹ। ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਆਖ ਕੇ ਸਿਰਫ ਉਹਨਾਂ ਦਾ ਹੀ ਨਹੀਂ ਬਲਕਿ ਸਮੁੱਚੀ ਸਿੱਖ ਕੌਮ ਦਾ ਅਪਮਾਨ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਇਹ ਸ਼ਬਦਾਵਲੀ ਵਰਤੀ ਕਿ ਅਸੀਂ ਪ੍ਰਧਾਨ ਮੰਤਰੀ ਵਜੋਂ ਸਿਰਫ ਤੁਹਾਨੂੰ ਵੇਖਣਾ ਹੈ, ਹੋਰ ਕਿਸੇ ਫਰਜ਼ੀ ਨੂੰ ਨਹੀਂ ਸਵੀਕਾਰ ਕਰਾਂਗੇ। ਪਤਾ ਨਹੀਂ ਕਿਥੋਂ ਕਿਥੋਂ ਲੈ ਫੜ ਕੇ ਲੈਆਉਂਦੇ ਹਨ। ਉਹਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਕਿਤੋਂ ਫੜ ਕੇ ਨਹੀਂ ਲਿਆਂਦਾ ਸੀ। ਉਹ ਤਾਂ ਸਤਿਕਾਰ ਸ਼ਖਸੀਅਤ ਹਨ ਜਿਹਨਾਂ ਨੇ ਪ੍ਰਧਾਨ ਮੰਤਰੀ ਬਣ ਕੇ ਕਾਂਗਰਸ ਪਾਰਟੀ ਤੇ ਵੱਡਾ ਅਹਿਸਾਨ ਕੀਤਾ।

ਸਰਦਾਰ ਸਿਰਸਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਸਿਰ ਤੇ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਤੇ ਦੁਨੀਆਂ ਵਿਚ ਸਿੱਖਾਂ ਦਾ ਮਾਣ ਵਧਾਇਆ। ਉਹਨਾਂ ਕਿਹਾ ਕਿ ਇਕ ਸਿੱਖ ਦੀ ਇਸ ਤਰੀਕੇ ਬੇਇੱਜ਼ਤੀ ਕਰਨੀ, ਇਹ ਸਿਰਫ ਡਾ. ਮਨਮੋਹਨ ਸਿੰਘ ਹੀ ਨਹੀਂ ਬਲਕਿ ਸਮੁੱਚੀ ਕੌਮ ਦਾ ਅਪਮਾਨ ਹੈ।
ਉਹਨਾਂ ਕਿਹਾ ਕਿ ਕਾਂਗਰਸ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਹੈ ਜਿਸ ਵਿਚ ਸਿਰਫ ਗਾਂਧੀ ਪਰਿਵਾਰ ਦੀ ਚਾਪਲੂਸੀ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਅਸਲ ਵਿਚ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਬਣਨ ਦਾ ਸੁਫਨਾ ਵੇਖਣ ਵਾਸਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੋ ਗੁਨਾਹ ਨੇ ਕੀਤਾ, ਉਸਦੀ ਮੁਆਫੀ ਰਾਹੁਲ ਗਾਂਧੀ ਨੂੰ ਮੰਗਣੀ ਚਾਹੀਦੀ ਹੈ।

ਕਾਂਗਰਸ ਦੇ ਨਾਲ ਵਧੇਗਾ ਵਿਵਾਦ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਵਿਵਾਦ ਭਖੇਗਾ। ਮਨਜਿੰਦਰ ਸਿੰਘ ਸਿਰਸਾ ਦੀ ਗਿਣਤੀ ਭਾਜਪਾ ਦੇ ਤੇਜ਼ ਤਰਾਰ ਬੁਲਾਰਿਆਂ ਵਿੱਚ ਹੁੰਦੀ ਹੈ। ਸਿਰਸਾ ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਵਿੱਚ ਦਖਲ ਦੇਕੇ ਕਈ ਮਾਮਲਿਆਂ ਨੂੰ ਹਵਾ ਦੇ ਚੁੱਕੇ ਹਨ। ਨਵੇਂ ਬਿਆਨ ਵਿੱਚ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੂੰ ਆਪਣੇ ਨਿਸ਼ਾਨੇ ਤੇ ਲਿਆ ਹੈ।

Exit mobile version