ਪ੍ਰਤਾਪ ਸਿੰਘ ਬਾਜਵਾ ਨੇ AAP ਸਰਕਾਰ ਨੂੰ ਘੇਰਿਆ, ਕਿਹਾ- ਬੀਜੇਪੀ ਨਾਲ CM ਮਾਨ ਦੀ ਮਿਲੀਭੁਗਤ, ਏਕਨਾਥ ਸ਼ਿੰਦੇ ਦੀ ਭੂਮਿਕਾ ਨਿਭਾਉਣਗੇ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਜਪਾ ਨਾਲ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਰਾਹੀਂ ਮੁੱਖ ਮੰਤਰੀ ਮਾਨ ਗ੍ਰਹਿ ਵਿਭਾਗ ਦੇ ਸਿੱਧੇ ਸੰਪਰਕ ਵਿੱਚ ਹਨ। ਇਹ ਹੀ ਕਾਰਨ ਹੈ ਕਿ ਪੰਜਾਬ ਦੀ ਝੋਨੇ ਦੀ ਫ਼ਸਲ ਘਟੀ ਹੈ।
ਬਰਨਾਲਾ ਵਿੱਚ ਕਾਂਗਰਸ ਪਾਰਟੀ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ। ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ, ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ‘ਤੇ ਸਰਕਾਰ ‘ਤੇ ਸਵਾਲ ਚੁੱਕੇ ਹਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਜਪਾ ਨਾਲ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਰਾਹੀਂ ਮੁੱਖ ਮੰਤਰੀ ਮਾਨ ਗ੍ਰਹਿ ਵਿਭਾਗ ਦੇ ਸਿੱਧੇ ਸੰਪਰਕ ਵਿੱਚ ਹਨ। ਇਹ ਹੀ ਕਾਰਨ ਹੈ ਕਿ ਪੰਜਾਬ ਦੀ ਝੋਨੇ ਦੀ ਫ਼ਸਲ ਘਟੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਭਾਜਪਾ ਦਾ ਜਹਾਜ਼ ਮੁਹਾਲੀ ‘ਚ ਉਤਰੇਗਾ, ਉਸ ‘ਚ ਸਵਾਰ ਹੋਣ ਵਾਲੇ ਪਹਿਲੇ ਯਾਤਰੀ ਭਗਵੰਤ ਮਾਨ ਹੋਣਗੇ ਅਤੇ ਉਹ ਮੁੰਬਈ ਵਾਂਗ ਏਕਨਾਥ ਸ਼ਿੰਦੇ ਦੀ ਭੂਮਿਕਾ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਪਿਛਲੇ 60 ਸਾਲਾਂ ਤੋਂ ਝੋਨਾ ਅਤੇ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਭਾਜਪਾ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕੀਤਾ ਜਾ ਰਿਹਾ ਹੈ।
Attended enthusiastic public gatherings at Barnala, Badbar, and Handiaya in support of Congress candidate Kuldeep Singh Kala Dhillon. The people of Barnala are ready to expose @AAPPunjab misgovernance—its house of cards is about to collapse. Together, we will bring real change! pic.twitter.com/lLmfbGyfLJ
— Partap Singh Bajwa (@Partap_Sbajwa) November 17, 2024
ਇਹ ਵੀ ਪੜ੍ਹੋ
‘ਆਪ’ ਸਰਕਾਰ ਨੇ ਹਰਿਆਣਾ ਨੂੰ ਦਿੱਤੀ ਜ਼ਮੀਨ – ਬਾਜਵਾ
ਪ੍ਰਤਾਪ ਬਾਜਵਾ ਬੋਲੇ ਕਿ ਬੀਜੇਪੀ ਸਰਕਾਰ ਨੇ ਪਿਛਲੇ 10 ਸਾਲਾਂ ਤੋਂ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੂੰ ਬੰਦ ਕਰ ਦਿੱਤਾ ਹੈ। ਇਸ ਅੰਤਰਰਾਸ਼ਟਰੀ ਸਰਹੱਦ ਰਾਹੀਂ ਮੱਧ ਏਸ਼ੀਆ ਅਤੇ ਹੋਰ ਦੇਸ਼ਾਂ ਨਾਲ ਵਪਾਰ ਹੋਵੇਗਾ, ਜਿਸ ਦਾ ਸਿੱਧਾ ਲਾਭ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦਿੱਤੀ ਹੈ ਅਤੇ ਹਾਈ ਕੋਰਟ ਲਈ ਚੰਡੀਗੜ੍ਹ ਵਿੱਚ ਹੋਰ ਜ਼ਮੀਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਹਰਿਆਣਾ ਦਾ ਦਾਅਵਾ ਮਜ਼ਬੂਤ ਕਰਨ ਲਈ ਭਾਜਪਾ ਦੀ ਪੂਰੀ ਸਾਜ਼ਿਸ਼ ਹੈ, ਜਿਸ ‘ਚ ਪੰਜਾਬ ਸਰਕਾਰ ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਕੱਲ੍ਹ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿੱਚ ਦਾਅਵਾ ਕੀਤਾ ਕਿ ਅਸੀਂ ਲੋਕਾਂ ਨੂੰ ਅਜਿਹੀਆਂ ਨੌਕਰੀਆਂ ਦਿੱਤੀਆਂ ਕਿ ਕੋਈ ਟੈਂਕੀ ‘ਤੇ ਨਹੀਂ ਚੜ੍ਹਿਆ। ਜਦੋਂਕਿ ਕੇਜਰੀਵਾਲ ਦੀ ਭੈਣ ਬਣੀ ਸਿੱਪੀ ਸ਼ਰਮਾ ਅੱਜ ਵੀ ਪਾਣੀ ਦੀ ਟੈਂਕੀ ‘ਤੇ ਚੜ੍ਹੀ ਹੋਈ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ, ਜਦੋਂਕਿ ਹਿਮਾਚਲ, ਰਾਜਸਥਾਨ ਅਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਇਹ ਵਾਅਦਾ ਪੂਰਾ ਕੀਤਾ ਹੈ।
Addressed enthusiastic gatherings at Karamgarh and Jhaloor villages in support of Congress candidate Kuldeep Singh Kala Dhillon from Barnala. The overwhelming response reflects the people’s trust in Congresss vision for progress and prosperity. People of Barnala will ensure that pic.twitter.com/yTAngbUjMj
— Partap Singh Bajwa (@Partap_Sbajwa) November 17, 2024
ਪੰਜਾਬ ਦੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾਅਵਾ ਕਰਦੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ‘ਚ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ। ਪਰ ਇਸ ਮਹੀਨੇ ਦੀ 5 ਤਰੀਕ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਨਦਾਮਪੁਰ ਦੇ ਕਿਸਾਨ ਬਲਵਿੰਦਰ ਸਿੰਘ ਨੇ 10 ਦਿਨਾਂ ਤੱਕ ਝੋਨੀ ਦੀ ਫਸਲ ਬਜ਼ਾਰ ਵਿੱਚ ਵਿਕਣ ਨਾ ਕਾਰਨ ਖੁਦਕੁਸ਼ੀ ਕਰ ਲਈ। ਪਰ ਅੱਜ ਤੱਕ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ।
ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ ਅਤੇ ਸ਼ੈਲਰ ਮਾਲਕਾਂ ਦੀ ਹਾਲਤ ਬਹੁਤ ਮਾੜੀ ਹੈ। ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਮੰਡੀ ਵਿੱਚ ਕਿਸਾਨਾਂ ਦੀ ਸਾਰ ਤੱਕ ਨਹੀਂ ਲਈ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਗੈਂਗਸਟਰ ਰਾਜ ਕਰ ਰਹੇ ਹਨ। ਭਗਵੰਤ ਮਾਨ ਦੇ ਇਸ਼ਾਰੇ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਗਈ ਸੀ, ਜਦਕਿ ਐੱਸਪੀ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਨੂੰ ਫਸਾਇਆ ਗਿਆ ਸੀ।
ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੀ ਕੁੱਲ ਆਬਾਦੀ 7 ਤੋਂ 8 ਲੱਖ ਹੈ, ਜਿਨ੍ਹਾਂ ਦੀ ਸੁਰੱਖਿਆ ਲਈ ਪੂਰੇ ਜ਼ਿਲ੍ਹੇ ਵਿੱਚ 900 ਪੁਲਿਸ ਮੁਲਾਜ਼ਮ ਤਾਇਨਾਤ ਹਨ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਸੁਰੱਖਿਆ ਲਈ 1200 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸੇ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਹਾਰਾਜਾ ਸਤੋਜ ਦੀ ਉਪਾਧੀ ਦਿੱਤੀ ਗਈ ਹੈ।
ਪੰਥਕ ਵੋਟਾਂ ਭਾਜਪਾ ਨੂੰ ਦੇਣ ਦੀ ਤਿਆਰੀ – ਪ੍ਰਤਾਪ ਬਾਜਵਾ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਅਕਾਲੀ ਦਲ ਦੇ ਵਿਰੋਧੀ ਧੜੇ, ਪੰਥਕ ਸੁਧਾਰ ਲਹਿਰ ਅਤੇ ਡਿਬਰੂਗੜ੍ਹ ਧੜੇ ਨੇ ਚੋਣਾਂ ਨਹੀਂ ਲੜੀਆਂ। ਇਹ ਸਾਰੇ ਪੰਥਕ ਭਾਜਪਾ ਨੂੰ ਵੋਟਾਂ ਦੇਣ ਦੀ ਤਿਆਰੀ ਕਰ ਰਹੇ ਹਨ। ਸੁਖਬੀਰ ਬਾਦਲ ਦਾ ਅਸਤੀਫਾ ਵੀ ਇਸੇ ਲੜੀ ਦਾ ਹਿੱਸਾ ਹੈ। ਜੇਕਰ ਪੰਥਕ ਵੋਟ ਭਾਜਪਾ ਨੂੰ ਜਾਂਦੀ ਹੈ ਤਾਂ ਅਕਾਲੀ ਦਲ ਦੀ ਹਾਲਤ ਹਰਿਆਣਾ ਵਿੱਚ ਚੌਟਾਲਾ ਵਰਗੀ ਹੋ ਜਾਵੇਗੀ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਰਨਾਲਾ ਜ਼ਿਲ੍ਹਾ ਕਾਂਗਰਸ ਸਰਕਾਰ ਨੇ ਬਣਾਇਆ ਹੈ, ਜਦਕਿ ਭਾਜਪਾ ਉਮੀਦਵਾਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਕਿਸੇ ਇੱਕ ਵਿਅਕਤੀ ਦੇ ਕਹਿਣ ‘ਤੇ ਨਹੀਂ ਬਣਾਏ ਜਾਂਦੇ, ਇਸ ਲਈ ਸਰਕਾਰ ਜ਼ਮੀਨੀ ਹਕੀਕਤ ਅਤੇ ਲੋੜ ਅਨੁਸਾਰ ਜ਼ਿਲ੍ਹੇ ਬਣਾਉਂਦੀ ਹੈ। ਉਸ ਸਮੇਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਸੀ, ਜਿਸ ਨੇ ਬਰਨਾਲਾ ਦੇ ਸਾਰੇ ਹਾਲਾਤਾਂ ਨੂੰ ਦੇਖ ਕੇ ਸਰਕਾਰ ਨੂੰ ਰਿਪੋਰਟ ਦਿੱਤੀ ਸੀ। ਜਿਸ ਤੋਂ ਬਾਅਦ ਬਰਨਾਲਾ ਨੂੰ ਜ਼ਿਲ੍ਹਾ ਬਣਾਇਆ ਗਿਆ, ਇਹ ਕਿਸੇ ਆਗੂ ਨੇ ਨਹੀਂ ਸਗੋਂ ਕਾਂਗਰਸ ਸਰਕਾਰ ਨੇ ਕੀਤਾ ਹੈ।