ਮੁੜ SIT ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ, ਬੰਬਾਂ ਵਾਲੇ ਬਿਆਨ ‘ਤੇ ਨੋਟਿਸ ਜਾਰੀ

amanpreet-kaur
Updated On: 

25 Apr 2025 01:16 AM

13 ਅਪ੍ਰੈਲ ਨੂੰ ਇੰਟਰਵਿਊ ਦਾ ਟੀਜ਼ਰ ਜਾਰੀ ਹੁੰਦੇ ਹੀ ਵਿਵਾਦ ਸ਼ੁਰੂ ਹੋ ਗਿਆ। ਉਸੇ ਦਿਨ ਦੁਪਹਿਰ 12 ਵਜੇ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਬਾਜਵਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਤੋਂ ਗ੍ਰਨੇਡ ਬਾਰੇ ਜਾਣਕਾਰੀ ਦੇ ਸਰੋਤ ਬਾਰੇ ਪੁੱਛਿਆ, ਪਰ ਬਾਜਵਾ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ।

ਮੁੜ SIT ਸਾਹਮਣੇ ਪੇਸ਼ ਹੋਣਗੇ ਪ੍ਰਤਾਪ ਬਾਜਵਾ, ਬੰਬਾਂ ਵਾਲੇ ਬਿਆਨ ਤੇ ਨੋਟਿਸ ਜਾਰੀ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਬਾਜਵਾ

Follow Us On

Paratap Singh Bajwa: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸੋਮਵਾਰ ਨੂੰ 50 ਬੰਬਾਂ ਦੇ ਬਿਆਨ ਮਾਮਲੇ ਵਿੱਚ ਮੋਹਾਲੀ ਦੇ ਸਟੇਟ ਸਾਈਬਰ ਸੈੱਲ ਵਿੱਚ ਦਰਜ ਮਾਮਲੇ ਦੇ ਸਬੰਧ ਵਿੱਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ। ਉਸ ਨੇ ਇਸ ਬਾਰੇ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਪਹਿਲਾਂ ਬਾਜਵਾ ਨੂੰ ਵੀਰਵਾਰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਬਾਹਰ ਹੋਣ ਕਾਰਨ ਪੇਸ਼ ਨਹੀਂ ਹੋ ਸਕੇ।

ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਮਜਬੂਰੀ ਦੱਸੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 7 ਮਈ ਤੱਕ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਜ਼ਰੂਰੀ ਹੋਇਆ ਤਾਂ ਨੋਟਿਸ ਜਾਰੀ ਕਰਕੇ ਕਾਰਵਾਈ ਕੀਤੀ ਜਾ ਸਕਦੀ ਹੈ। ਨਾਲ ਹੀ, ਬਾਜਵਾ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਬਿਆਨ ਅਤੇ ਵਿਵਾਦ ਦੀ ਸ਼ੁਰੂਆਤ

ਪ੍ਰਤਾਪ ਬਾਜਵਾ ਨੇ ਇੱਕ TV ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਸੀ ਕਿ ਪੰਜਾਬ ‘ਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ 32 ਬਾਕੀ ਹਨ। ਇਸ ਬਿਆਨ ਤੋਂ ਬਾਅਦ, ਇੱਕ ਮਹਿਲਾ ਪੁਲਿਸ ਕਰਮਚਾਰੀ ਦੀ ਸ਼ਿਕਾਇਤ ‘ਤੇ 13 ਅਪ੍ਰੈਲ ਨੂੰ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਉਨ੍ਹਾਂ ਤੋਂ ਲਗਭਗ 6 ਘੰਟੇ ਪੁੱਛਗਿੱਛ ਵੀ ਕੀਤੀ ਗਈ।

ਸਰਕਾਰ ਅਤੇ ਪੁਲਿਸ ਦੀ ਕਾਰਵਾਈ

13 ਅਪ੍ਰੈਲ ਨੂੰ ਇੰਟਰਵਿਊ ਦਾ ਟੀਜ਼ਰ ਜਾਰੀ ਹੁੰਦੇ ਹੀ ਵਿਵਾਦ ਸ਼ੁਰੂ ਹੋ ਗਿਆ। ਉਸ ਦਿਨ ਦੁਪਹਿਰ 12 ਵਜੇ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਬਾਜਵਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਤੋਂ ਗ੍ਰਨੇਡ ਬਾਰੇ ਜਾਣਕਾਰੀ ਦੇ ਸਰੋਤ ਬਾਰੇ ਪੁੱਛਿਆ, ਪਰ ਬਾਜਵਾ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ।