ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਰੀਦਕੋਟ ਵਿੱਚ ਪ੍ਰੀਗਾਬਾਲਿਨ ਤੇ ਰੋਕ, ਜਿਲ੍ਹਾ ਪ੍ਰਸ਼ਾਸ਼ਨ ਨੇ ਲਗਾਈ ਮੁਕੰਮਲ ਪਾਬੰਦੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। DC ਨੇ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।

ਫਰੀਦਕੋਟ ਵਿੱਚ ਪ੍ਰੀਗਾਬਾਲਿਨ ਤੇ ਰੋਕ, ਜਿਲ੍ਹਾ ਪ੍ਰਸ਼ਾਸ਼ਨ ਨੇ ਲਗਾਈ ਮੁਕੰਮਲ ਪਾਬੰਦੀ
Follow Us
sukhjinder-sahota-faridkot
| Updated On: 03 Mar 2025 13:06 PM

75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।

ਪਰਚੀ ਤੇ ਹੀ ਮਿਲੇਗੀ ਦਵਾਈ

ਜਾਰੀ ਹੋਏ ਪ੍ਰਸ਼ਾਸਨਿਕ ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ।

ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ ।

ਇਨ੍ਹਾਂ ਹੁਕਮਾਂ ਮੁਤਾਬਿਕ ਹਰ ਹੋਲਸੇਲਰ/ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿੱਚ ਫਾਰਮਸਿਸਟ ਇਸ ਚੀਜ ਨੂੰ ਵੀ ਯਕੀਨੀ ਬਣਾਉਣਗੇ ਕਿ ਖਰੀਦ ਕਰਨ ਵਾਲੇ ਵੱਲੋਂ ਅਸਲ ਪਰਚੀ ਦੇ ਉਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੀਗਾਬਾਲਿਨ 75 ਐਮ.ਜੀ) ਨਾ ਖਰੀਦੀ ਗਈ ਹੋਵੇ। ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿੱਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਇਹ ਆਰਡਰ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

ਐਮਰਜੈਂਸੀ ਹਾਲਾਤਾਂ ਵਿੱਚ ਜਿੰਨਾ ਮਰੀਜਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜਰੂਰਤ ਹੈ ਉਹਨਾਂ ਨੂੰ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਚਲਾਏ ਜਾ ਰਹੇ ਮੈਡੀਕਲ ਸਟੋਰਾਂ ਤੇ ਇਹ ਦਵਾਈ ਮੁਹੱਈਆ ਕਰਵਾਉਣ ਲਈ ਛੂਟ ਦਿੱਤੀ ਜਾਂਦੀ ਹੈ। ਹੁਕਮਾਂ ਵਿੱਚ ਸੈਕਟਰੀ ਰੈਡ ਕਰਾਸ ਨੂੰ ਇਸ ਦਵਾਈ ਦੇ ਵੇਚਣ ਸਬੰਧੀ ਰਿਕਾਰਡ ਨੂੰ ਰਖਵਾਉਣ ਲਈ ਪਾਬੰਦ ਕੀਤਾ ਗਿਆ ਹੈ।

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...