ਪੰਜਾਬ ‘ਚ ਹੁਣ ਨਹੀਂ ਮਿਲਣਗੀਆਂ ਪ੍ਰੇਗਾਬਾਲਿਨ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ? ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ

Updated On: 

26 Oct 2026 10:15 AM IST

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੂਬੇ ਦੇ ਹਜ਼ਾਰਾਂ ਦਵਾਈ ਕਾਰੋਬਾਰੀਆਂ ਨੂੰ ਸ਼ੱਕ ਦੇ ਘੇਰੇ 'ਚ ਰੱਖੇ ਜਾਣ ਕਾਰਨ ਉਨ੍ਹਾਂ ਦਾ ਮਨੋਬਲ ਪ੍ਰਭਾਵਿਤ ਹੋ ਰਿਹਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦਾ ਉਹ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ, ਪਰ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਾਰੋਬਾਰੀਆਂ ਨੂੰ ਵੀ ਸ਼ੱਕ ਦੀ ਨਜ਼ਰ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ।

ਪੰਜਾਬ ਚ ਹੁਣ ਨਹੀਂ ਮਿਲਣਗੀਆਂ ਪ੍ਰੇਗਾਬਾਲਿਨ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ? ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ

ਸੰਕੇਤਕ ਤਸਵੀਰ

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪ੍ਰੇਗਾਬਾਲਿਨ ਤੇ ਟ੍ਰਾਮਾਡੋਲ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਅਤੇ ਇਨ੍ਹਾਂ ਦਾ ਸਟਾਕ ਹੋਲਸੇਲਰਾਂ ਤੇ ਕੰਪਨੀਆਂ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਦਵਾਈ ਵਿਕਰੇਤਾਵਾਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖੇ ਜਾਣ ਕਾਰਨ ਕਾਰੋਬਾਰੀਆਂ ਦਾ ਮਨੋਬਲ ਡਿੱਗ ਰਿਹਾ ਹੈ।

ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਨੇ ਇਸ ਫ਼ੈਸਲੇ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁੱਦੇ ‘ਤੇ ਹੋਈ ਆਨਲਾਈਨ ਮੀਟਿੰਗ ‘ਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਦਵਾਈਆਂ ਦੀ ਵਿਕਰੀ, ਨਸ਼ੇ ਵਜੋਂ ਦੁਰਵਰਤੋਂ ਤੇ ਦਵਾਈ ਵਿਕਰੇਤਾਵਾਂ ਵਿਰੁੱਧ ਹੋ ਰਹੀ ਕਾਰਵਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕੈਮਿਸਟਾਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਣ ‘ਤੇ ਜਤਾਇਆ ਇਤਰਾਜ਼

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੂਬੇ ਦੇ ਹਜ਼ਾਰਾਂ ਦਵਾਈ ਕਾਰੋਬਾਰੀਆਂ ਨੂੰ ਸ਼ੱਕ ਦੇ ਘੇਰੇ ‘ਚ ਰੱਖੇ ਜਾਣ ਕਾਰਨ ਉਨ੍ਹਾਂ ਦਾ ਮਨੋਬਲ ਪ੍ਰਭਾਵਿਤ ਹੋ ਰਿਹਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦਾ ਉਹ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ, ਪਰ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਕਾਰੋਬਾਰੀਆਂ ਨੂੰ ਵੀ ਸ਼ੱਕ ਦੀ ਨਜ਼ਰ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ।

ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਤੇ ਜਨਰਲ ਸਕੱਤਰ ਜੀਐਸ ਚਾਵਲਾ ਦੀ ਅਗਵਾਈ ਹੇਠ ਹੋਈ ਮੀਟਿੰਗ’ਚ ਕਿਹਾ ਗਿਆ ਕਿ ਦਵਾਈ ਵਿਕਰੇਤਾਵਾਂ ਦੇ ਅਕਸ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਰੋਬਾਰੀ ਨਿਯਮਾਂ ਅਨੁਸਾਰ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਪ੍ਰਸ਼ਾਸਨ ਤੋਂ ਮਰੀਜ਼ਾਂ ਲਈ ਬਦਲਵੇਂ ਪ੍ਰਬੰਧ ਕਰਨ ਦੀ ਮੰਗ

ਐਸੋਸੀਏਸ਼ਨ ਨੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਜੇਕਰ ਇਨ੍ਹਾਂ ਦਵਾਈਆਂ ਦੀ ਵਿਕਰੀ ਬੰਦ ਕੀਤੀ ਜਾਂਦੀ ਹੈ ਤਾਂ ਲੋੜਵੰਦ ਮਰੀਜ਼ਾਂ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ। ਜਿਨ੍ਹਾਂ ਮਰੀਜ਼ਾਂ ਨੂੰ ਡਾਕਟਰੀ ਸਲਾਹ ਅਨੁਸਾਰ ਅਜਿਹੀਆਂ ਦਵਾਈਆਂ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ ਇਲਾਜ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਮਰੀਜ਼ਾਂ ਨੂੰ ਪਰੇਸ਼ਾਨ ਕਰਨਾ ਨਹੀਂ ਹੈ। ਉਨ੍ਹਾਂ ਮੁਤਾਬਕ, ਦਵਾਈ ਵਿਕਰੇਤਾਵਾਂ ਨੂੰ ਲਗਾਤਾਰ ਸ਼ੱਕ ਦੇ ਘੇਰੇ ‘ਚ ਰੱਖੇ ਜਾਣ ਕਾਰਨ ਇਹ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ।

ਦੁਕਾਨਾਂ ਦੀ ਜਾਂਚ ਅਤੇ ਸੀਲ ਕਰਨ ਦੀ ਕਾਰਵਾਈ ‘ਤੇ ਇਤਰਾਜ਼

ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਿਹਤ ਵਿਭਾਗ ਤੇ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਜਾਂਚਾਂ ‘ਤੇ ਵੀ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਛੋਟੀਆਂ-ਛੋਟੀਆਂ ਗੱਲਾਂ ‘ਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਬਿਨਾਂ ਢੁੱਕਵਾਂ ਸਮਾਂ ਦਿੱਤੇ ਸੀਲ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਾਰੋਬਾਰੀਆਂ ‘ਚ ਰੋਸ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਕਾਰਵਾਈ ਜ਼ਰੂਰੀ ਹੈ, ਪਰ ਇਸ ਦੌਰਾਨ ਕਾਨੂੰਨ ਅਨੁਸਾਰ ਕੰਮ ਕਰਨ ਵਾਲੇ ਦਵਾਈ ਵਿਕਰੇਤਾਵਾਂ ਦੇ ਹਿੱਤਾਂ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਝੋਟਾ ਮਾਮਲੇ ਦੀ ਵੀ ਕੀਤੀ ਨਿੰਦਾ

ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਵੀ ਨਿੰਦਾ ਕੀਤੀ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਸੰਦਰਭ ‘ਚ ਐਸੋਸੀਏਸ਼ਨ ਨੇ ਕਿਹਾ ਕਿ ਗੈਰ-ਕਾਨੂੰਨੀ ਦਵਾਈ ਵਿਕਰੀ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ, ਪਰ ਇਸ ਦੇ ਨਾਲ ਹੀ ਇਮਾਨਦਾਰ ਦਵਾਈ ਵਿਕਰੇਤਾਵਾਂ ਨਾਲ ਨਿਆਂਪੂਰਨ ਵਿਵਹਾਰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

Loading...
Unable to load recommendations.
Follow Us