AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BJP ਨਾਲ ਗਠਜੋੜ ‘ਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ, ਪੰਜਾਬ ‘ਚ ਦਿੱਲੀ ਤੋਂ ਬਿਨ੍ਹਾਂ ਸੂਬਾ ਸਰਕਾਰ ਚੱਲਣੀ ਮੁਸ਼ਕਲ

ਵਿਧਾਨਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇੱਕ ਨਿੱਜੀ ਚੈਨਲ 'ਤੇ ਇੰਟਰਵਿਊ ਦੌਰਾਨ ਕਈ ਅਹਿਮ ਗੱਲ੍ਹਾਂ ਕੀਤੀਆਂ।

BJP ਨਾਲ ਗਠਜੋੜ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ, ਪੰਜਾਬ 'ਚ ਦਿੱਲੀ ਤੋਂ ਬਿਨ੍ਹਾਂ ਸੂਬਾ ਸਰਕਾਰ ਚੱਲਣੀ ਮੁਸ਼ਕਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਪੁਰਾਣੀ ਤਸਵੀਰ
abhishek-thakur
| Updated On: 03 Sep 2026 16:04 PM IST
Share

ਵਿਧਾਨਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਦੌਰਾਨ ਕਈ ਅਹਿਮ ਗੱਲ੍ਹਾਂ ਕੀਤੀਆਂ। ਬੀਜੇਪੀ ਨਾਲ ਗਠਜੋੜ ‘ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ‘ਚ ਦਿੱਲੀ ਤੋਂ ਬਿਨ੍ਹਾਂ ਸੂਬਾ ਸਰਕਾਰ ਚੱਲਣੀ ਮੁਸ਼ਕਲ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਬੀਜੇਪੀ ਦੇ ਨਾਲ ਗਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਦੇ ਨਾਲ ਗਠਜੋੜ ਕਰਦਾ ਹੈ ਤਾਂ ਸਾਨੂੰ ਕੋਈ ਵੀ ਇਤਰਾਜ਼ ਨਹੀਂ ਹੋਵੇਗਾ। ਇਸ ਤੋਂ ਭਾਵ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਹੋ ਸਕਦਾ ਹੈ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਕਾਫੀ ਹਲਚਲ ਹੈ।

ਮੇਰਾ ਬੇਟਾ ਸਨੌਰ ਸੀਟ ਤੋਂ ਲੜੇਗਾ ਚੋਣ- ਚੰਦੂਮਾਜਰਾ

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨਾਲ ਗੱਲਬਾਤ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਵਿਧਾਨਸਭਾ ਚੋਣ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਉਹ ਵਿਧਾਨਸਭਾ ਚੋਣ ਨਹੀਂ ਲੜਣਗੇ, ਪਰ ਮੇਰਾ ਬੇਟਾ ਸਨੌਰ ਸੀਟ ਤੋਂ ਚੋਣ ਲੜੇਗਾ।

ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ ਪੀਐਮ ਨੂੰ ਲਿਖੀ ਚਿੱਠੀ

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਮਸਲਿਆਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਨੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੈਂਡਮ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਈ ਮਸਲਿਆਂ ਨੂੰ ਲੈ ਕੇ ਗਵਰਨਰ ਸਾਹਿਬ ਨਾਲ ਵੀ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਸਾਹਿਬ ਨੂੰ ਵੀ ਚਿੱਠੀ ਲਿਖੀ ਕਿ ਕਿ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਨਤਾਵਾਂ ਅਤੇ ਇਨਸਾਨੀਅਤ ਵੀ ਡੈਥ ਬੈਡ ‘ਤੇ ਪਈ ਮਾਂ ਨੂੰ ਮਿਲਵਾਉਣ ਦੇ ਲਈ ਪੁੱਤਰ ਨੂੰ ਪੈਰੋਲ ਦਿੱਤੀ ਜਾਵੇ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਪੰਜਾਬ ਦੀਆਂ ਮੁਸ਼ਕਲਾਂ ਸੁਣਿਆਂ। ਸੱਜਣ ਕੁਮਾਰ ਵਰਗੀਆਂ ਨੂੰ ਜੇਲ੍ਹ ਤੱਕ ਪਹੁੰਚਾਇਆ, ਬਲੈਕ ਲਿਸਟ ਨੂੰ ਖਤਮ ਕੀਤਾ ਗਿਆ, ਲੰਗਰ ਸਾਹਿਬ ਤੋਂ ਜੀਐਸਟੀ ਹਟਾਈ, ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ। ਇਸ ਨਾਲ ਸਿੱਖਾਂ ਵਿੱਚ ਦੁਹਰੇ ਮਾਪਦੰਡ ਵਾਲੀ ਭਾਵਨਾ ਖਤਮ ਹੋ ਜਾਵੇਗੀ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...