ਪਟਿਆਲਾ ‘ਚ ਭਾਜਪਾ ਆਗੂ ਪ੍ਰਨੀਤ ਕੌਰ ਵੱਲੋਂ ਭੁੱਖ ਹੜਤਾਲ, SSP ਦਫ਼ਤਰ ਦੇ ਬਾਹਰ ਮਹਿਲਾਵਾਂ ਦਾ ਧਰਨਾ, ਪੁਲਿਸ ‘ਤੇ ਕਾਰਵਾਈ ਨਾ ਕਰਨ ਦਾ ਇਲਜ਼ਾਮ

Updated On: 

28 Oct 2024 17:50 PM

ਪਟਿਆਲਾ ਦੇ ਸਨੌਰ ਦੇ ਪਿੰਡ ਖੁੱਡਾ ਵਿੱਚ ਪੰਚਾਇਤੀ ਚੋਣਾਂ ਦੌਰਾਨ ਫਾਇਰਿੰਗ ਕਰਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਭਾਜਪਾ ਆਗੂਆਂ ਦੀ ਮੰਗ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਨੀਤ ਕੌਰ ਨੇ ਗ੍ਰਿਫਤਾਰੀ ਨੂੰ ਲੈ ਕੇ ਸਨੌਰ ਵਿੱਚ ਪ੍ਰਦਰਸ਼ਨ ਕੀਤਾ ਸੀ।

ਪਟਿਆਲਾ ਚ ਭਾਜਪਾ ਆਗੂ ਪ੍ਰਨੀਤ ਕੌਰ ਵੱਲੋਂ ਭੁੱਖ ਹੜਤਾਲ, SSP ਦਫ਼ਤਰ ਦੇ ਬਾਹਰ ਮਹਿਲਾਵਾਂ ਦਾ ਧਰਨਾ, ਪੁਲਿਸ ਤੇ ਕਾਰਵਾਈ ਨਾ ਕਰਨ ਦਾ ਇਲਜ਼ਾਮ
Follow Us On

ਭਾਜਪਾ ਆਗੂ ਪ੍ਰਨੀਤ ਕੌਰ ਨੇ ਪਟਿਆਲਾ ਵਿੱਚ ਪੁਲਿਸ ਲਾਈਨ ਥਾਣੇ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਮੁਖੀ ਜੈ ਇੰਦਰ ਕੌਰ ਅਤੇ ਹੋਰ ਭਾਜਪਾ ਆਗੂਆਂ ਨੇ ਪੰਚਾਇਤੀ ਚੋਣਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਐਸਐਸਪੀ ਦਫ਼ਤਰ ਅੱਗੇ ਧਰਨਾ ਲੱਗਾ ਦਿੱਤਾ ਹੈ।

ਪੰਚਾਇਤੀ ਚੋਣਾਂ ਦੌਰਾਨ ਚੱਲੀ ਸੀ ਗੋਲੀ

ਦੱਸ ਦਈਏ ਕਿ ਸਨੌਰ ਦੇ ਪਿੰਡ ਖੁੱਡਾ ਵਿੱਚ ਪੰਚਾਇਤੀ ਚੋਣਾਂ ਦੌਰਾਨ ਫਾਇਰਿੰਗ ਕਰਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਭਾਜਪਾ ਆਗੂਆਂ ਦੀ ਮੰਗ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਨੀਤ ਕੌਰ ਨੇ ਗ੍ਰਿਫਤਾਰੀ ਨੂੰ ਲੈ ਕੇ ਸਨੌਰ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਸੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਇਹ ਅੰਦੋਲਨ ਵੱਡੇ ਪੱਧਰ ‘ਤੇ ਕੀਤਾ ਜਾਵੇਗਾ।

ਪਟਿਆਲਾ ਜ਼ਿਲੇ ਵਿੱਚ ਕੁੱਲ ਨੌ ਵਿਧਾਨਸਭਾ ਹਲਕੇ ਹਨ। ਪਟਿਆਲਾ ਵਿੱਚ 8 ਬਲਾਕ ਹਨ ਅਤੇ ਕੁੱਲ 1022 ਪੰਚਾਇਤਾਂ ਹਨ। ਪੰਜਾਬ ਵਿੱਚ ਕਾਫੀ ਲੰਬੇ ਰੇੜਕੇ ਤੋਂ ਬਾਅਦ 15 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਹੋਈਆਂ। ਪੰਜਾਬ ਰਾਜ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਪੰਚਾਇਤ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਪੰਜਾਬ ਲਈ 13,237 ਸਰਪੰਚ ਅਤੇ 83,437 ਪੰਚ ਚੁਣੇ ਗਏ।