AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜ਼ਿਲ੍ਹਾ ਪ੍ਰੀਸ਼ਦ ‘ਤੇ ਪੰਚਾਇਤ ਸੰਮਤੀ ਚੋਣਾਂ ਲਈ ਤਿਆਰੀਆਂ ਪੂਰੀਆਂ, 891 ਪੋਲਿੰਗ ਬੂਥ ਸਥਾਪਿਤ

Punjab Zila Parishad and Panchayat Samiti Elections: ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੁੱਲ 891 ਪੋਲਿੰਗ ਬੂਥ ਬਣਾਏ ਗਏ ਹਨ। ਬਲਾਕ ਫਿਰੋਜ਼ਪੁਰ ਵਿੱਚ 140, ਘੱਲ ਖੁਰਦ ਵਿੱਚ 162, ਮਮਦੋਟ ਵਿੱਚ 194, ਜ਼ੀਰਾ ਵਿੱਚ 133, ਮੱਖੂ ਵਿੱਚ 123 ਅਤੇ ਗੁਰੂਹਰਸਹਾਏ ਬਲਾਕ ਵਿੱਚ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਹਰ ਪੋਲਿੰਗ ਬੂਥ ਤੇ ਲੋੜੀਂਦਾ ਪੋਲਿੰਗ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਵੋਟਿੰਗ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਸੰਚਾਲਿਤ ਕਰੇਗਾ।

ਜ਼ਿਲ੍ਹਾ ਪ੍ਰੀਸ਼ਦ 'ਤੇ ਪੰਚਾਇਤ ਸੰਮਤੀ ਚੋਣਾਂ ਲਈ ਤਿਆਰੀਆਂ ਪੂਰੀਆਂ, 891 ਪੋਲਿੰਗ ਬੂਥ ਸਥਾਪਿਤ
Photo: TV9 Hindi
tv9-punjabi
| Updated On: 13 Dec 2025 22:30 PM IST
Share

ਜ਼ਿਲ੍ਹਾ ਫਿਰੋਜ਼ਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੋਣਾਂ 14 ਦਸੰਬਰ 2025, ਦਿਨ ਐਤਵਾਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕਰਵਾਈਆਂ ਜਾਣਗੀਆਂ। ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਵੋਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ, ਪਾਰਦਰਸ਼ੀ ਅਤੇ ਸੁਚੱਜੀ ਢੰਗ ਨਾਲ ਸੰਪੰਨ ਹੋਵੇ।

ਜ਼ਿਲ੍ਹੇ ਵਿੱਚ 891 ਪੋਲਿੰਗ ਬੂਥ ਸਥਾਪਿਤ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੁੱਲ 891 ਪੋਲਿੰਗ ਬੂਥ ਬਣਾਏ ਗਏ ਹਨ। ਬਲਾਕ ਫਿਰੋਜ਼ਪੁਰ ਵਿੱਚ 140, ਘੱਲ ਖੁਰਦ ਵਿੱਚ 162, ਮਮਦੋਟ ਵਿੱਚ 194, ਜ਼ੀਰਾ ਵਿੱਚ 133, ਮੱਖੂ ਵਿੱਚ 123 ਅਤੇ ਗੁਰੂਹਰਸਹਾਏ ਬਲਾਕ ਵਿੱਚ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਹਰ ਪੋਲਿੰਗ ਬੂਥ ਤੇ ਲੋੜੀਂਦਾ ਪੋਲਿੰਗ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਵੋਟਿੰਗ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਸੰਚਾਲਿਤ ਕਰੇਗਾ।

ਜ਼ੋਨਾਂ ਅਤੇ ਗ੍ਰਾਮ ਪੰਚਾਇਤਾਂ ਦੀ ਵਿਸਥਾਰਿਤ ਜਾਣਕਾਰੀ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 14 ਜੋਨ ਬਣਾਏ ਗਏ ਹਨ, ਜਦਕਿ ਪੰਚਾਇਤ ਸੰਮਤੀਆਂ ਲਈ ਕੁੱਲ 112 ਜੋਨ ਨਿਰਧਾਰਤ ਕੀਤੇ ਗਏ ਹਨ। ਇਨ੍ਹਾਂ ਵਿੱਚ ਪੰਚਾਇਤ ਸੰਮਤੀ ਫਿਰੋਜ਼ਪੁਰ ਲਈ 16, ਘੱਲ ਖੁਰਦ ਲਈ 23, ਮਮਦੋਟ ਲਈ 22, ਜ਼ੀਰਾ ਲਈ 19, ਮੱਖੂ ਲਈ 15 ਅਤੇ ਗੁਰੂਹਰਸਹਾਏ ਲਈ 17 ਜੋਨ ਸ਼ਾਮਲ ਹਨ। ਇਨ੍ਹਾਂ ਚੋਣਾਂ ਵਿੱਚ ਜ਼ਿਲ੍ਹੇ ਦੀਆਂ ਕੁੱਲ 788 ਗ੍ਰਾਮ ਪੰਚਾਇਤਾਂ ਹਿੱਸਾ ਲੈ ਰਹੀਆਂ ਹਨ।

ਲੱਖਾਂ ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਕੁੱਲ 4,91,291 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚੋਂ 2,59,880 ਮਰਦ ਵੋਟਰ, 2,31,408 ਔਰਤਾਂ ਅਤੇ 03 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ ਸਾਰੇ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਲੋਕਤਾਂਤਰਿਕ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਗਈ ਹੈ।

ਗਿਣਤੀ 17 ਦਸੰਬਰ ਨੂੰ

ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ 2025, ਦਿਨ ਬੁੱਧਵਾਰ ਨੂੰ ਨਿਰਧਾਰਤ ਗਿਣਤੀ ਕੇਂਦਰਾਂ ਤੇ ਕੀਤੀ ਜਾਵੇਗੀ। ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਬਿਜਲੀ, ਪੀਣ ਵਾਲਾ ਪਾਣੀ, ਖਾਣੇ ਅਤੇ ਟਾਇਲਟ ਵਰਗੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਲਈ ਵ੍ਹੀਲਚੇਅਰ ਅਤੇ ਸਹਾਇਕ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ।

ਸ਼ਾਂਤਮਈ ਤੇ ਨਿਰਵਿਘਨ ਚੋਣਾਂ ਲਈ ਅਪੀਲ

ਅਰਵਿੰਦ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਨਿਰਵਿਘਨ ਬਣਾਉਣ ਲਈ ਵਚਨਬੱਧ ਹੈ। ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।

Follow Us