AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਗੈਸ ਕਾਂਡ ‘ਤੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੇ ਜਤਾਇਆ ਦੁੱਖ, ਬੀਮਾਰਾਂ ਦੇ ਜਲਦ ਠੀਕ ਹੋਣ ਕੀਤੀ ਕਾਮਨਾ

ਗੈਂਸ ਕਾਂਡ ਨੂੰ ਲੈ ਕੇ ਦੇਸ਼ ਦੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਸਣੇ ਵੱਖ-ਵੱਖ ਸਿਆਸੀ ਆਗੂਆਂ ਨੇ ਦੁੱਖ ਜਤਾਇਆ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਦੇ ਗੈਸ ਕਾਂਡ ਵਿੱਚ ਕਰੀਬ 11 ਲੋਕਾਂ ਦੀ ਜਾਨ ਚਲੀ ਗਈ ਤੇ ਕਈ ਲੋਕ ਬੀਮਾਰ ਹੋ ਗਏ ਹਨ।

ਲੁਧਿਆਣਾ ਗੈਸ ਕਾਂਡ 'ਤੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੇ ਜਤਾਇਆ ਦੁੱਖ, ਬੀਮਾਰਾਂ ਦੇ ਜਲਦ ਠੀਕ ਹੋਣ ਕੀਤੀ ਕਾਮਨਾ
tv9-punjabi
| Updated On: 30 Apr 2023 22:31 PM IST
Share
ਲੁਧਿਆਣਾ। ਸ਼ਹਿਰ ਗਿਆਸਪੁਰਾ (Gyaspura) ਇਲਾਕੇ ਵਿੱਚ ਐਤਵਾਰ ਨੂੰ ਗੈਸ ਲੀਕ ਹੋਣ ਦੀ ਘਟਨਾ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਬੀਮਾਰ ਹੋ ਗਏ। ਪੁਲਿਸ ਨੇ ਦੱਸਿਆ ਕਿ ਬਿਮਾਰ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇਸ ਘਟਨਾ ਤੇ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਗ੍ਰਹਿ ਮੰਤਰੀ ਅਤੇ ਯੂਪੀ ਦੇ ਮੁੱਖ ਮੰਤਰੀ ਨੇ ਦੁੱਖ ਜਤਾਇਆ ਹੈ।

ਬੀਮਾਰਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ-ਰਾਸ਼ਟਰਪਤੀ

ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਟਵੀਟ ਕਰਦੇ ਹੋਏ ਲਿਖਿਆ ਕਿ ਲੁਧਿਆਣਾ ਵਿੱਚ ਗੈਸ ਕਾਂਡ ਦੌਰਾਨ ਮਹਿਲਾਵਾਂ ਸਣੇ ਕਈ ਲੋਕਾਂ ਦੀ ਮੌਤ ਦਾ ਸਮਾਚਾਰ ਸੁਣਕੇ ਬਹੁਤ ਦੁੱਖ ਹੋਇਆ। ਰਾਸ਼ਟਰਪਤੀ ਨੇ ਲਿਖਿਆ ਕਿ ਉਹ ਸਾਰੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ। ਇਸ ਤੋਂ ਇਲਾਵਾ ਜਿਹੜੇ ਲੋਕ ਇਸ ਘਟਨਾ ਤੋਂ ਪ੍ਰਭਾਵਿਤ ਹੋਏ ਹਨ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ।

ਉਪ ਰਾਸ਼ਟਰਪਤੀ ਨੇ ਵੀ ਦੁੱਖ ਜਤਾਇਆ

ਲੁਧਿਆਣਾ ਦੀ ਘਟਨਾ ਤੇ ਦੇਸ਼ ਦੇ ਉੱਪ ਰਾਸ਼ਟਰਪਤੀ (Vice President) ਜਗਦੀਪ ਧਨਖੜ ਨੇ ਵੀ ਦੁੱਖ ਜਤਾਇਆ ਹੈ। ਇਸ ਸਬੰਧ ਵਿੱਚ ਉਪ ਰਾਸ਼ਟਰਪਤੀ ਨੇ ਟਵੀਟ ਵੀ ਕੀਤਾ। ਟਵੀਟ ਕਰਦੇ ਹੋਏ ਜਗਦੀਪ ਧਨਖੜ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟਾਈ ਹੈ।

ਪ੍ਰਮਾਤਮਾ ਸਭ ਨੂੰ ਦੁੱਖ ਸਹਿਣ ਦੀ ਸ਼ਕਤੀ ਦੇਵੇ-ਗ੍ਰਹਿ ਮੰਤਰੀ

ਇਸ ਘਟਨਾ ਨੂੰ ਲੈ ਕੇ ਦੇਸ਼ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਵੀ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਲੁਧਿਆਣਾ ਦਾ ਗੈਸ ਲੀਕ ਹੋਣ ਦਾ ਹਾਦਸਾ ਬਹੁਤ ਦੁਖਦਾਇਕ ਹੈ। ਅਮਿਤ ਸ਼ਾਹ ਨੇ ਲਿਖਿਆ ਕਿ ਟੀਮਾਂ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜਾਂ ‘ਚ ਲੱਗੀਆਂ ਹੋਈਆਂ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਉਹ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ ਤੇ ਪ੍ਰਮਾਤਮਾ ਦੇ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਦੁੱਖ ਸਹਿਣ ਦੀ ਸ਼ਕਤੀ ਦੇਣਾ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਬੀਮਾਰਾਂ ਦੇ ਵੀ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ-ਯੋਗੀ

ਯੂਪੀ ਦੇ ਸੀਐੱਮ ਯੋਗੀ ਨੇ ਵੀ ਗੈਸ ਕਾਂਡ ਨੂੰ ਲੈ ਕੇ ਟਵੀਟ ਕਰਕੇ ਦੁੱਖ ਜਤਾਇਆ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਲਿਖਿਆ ਕਿ ਭਗਵਾਨ ਸ਼੍ਰੀ ਰਾਮ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਇਸ ਹਾਦਸੇ ਵਿੱਚ ਪ੍ਰਭਾਵਿਤ ਹੋਏ ਲੋਕਾਂ ਨੂੰ ਜਲਦੀ ਸਿਹਤਯਾਬ ਕਰਨ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ, ਪੰਜਾਬ ਵਿੱਚ ਦਰਦਨਾਕ ਗੈਸ ਲੀਕ ਦੀ ਘਟਨਾ ਵਿੱਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ਮੁਆਵਜਾ ਕਾਫੀ ਨਹੀਂ ਹੈ-ਸਿੱਧੂ

ਉੱਧਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਲੁਧਿਆਣਾ ਗੈਸ ਕਾਂਡ ਵਾਪਰਨ ਨਾਲ ਕਾਫੀ ਆਹਤ ਹਨ,, ਇਸ ਹਾਦਸੇ ਵਿੱਚ ਕਰੀਬ 11 ਲੋਕਾਂ ਦੀ ਜਾਨ ਚਲੀ ਗਈ ਤੇ ਕੁੱਝ ਬੀਮਾਰ ਵੀ ਹੋ ਗਏ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੱਕੇ ਇੰਤਜਾਮ ਕਰੇ ਤਾਂ ਜੋ ਅਜਿਹੀ ਮੰਦਭਾਗੀ ਘਟਨਾ ਦੁਬਾਰਾ ਨਾ ਵਾਪਰੇ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ 2 ਲੱਖ ਦਾ ਮੁਆਵਜ਼ਾ ਕਾਫੀ ਨਹੀਂ ਹੈ ਅਤੇ ਇਸ ਨੂੰ ਘੱਟੋ-ਘੱਟ 25 ਲੱਖ ਤੱਕ ਵਧਾਉਣ ਦੀ ਲੋੜ ਹੈ।

ਦੁਖਦਾਈ ਘਟਨਾ ਹੈ ਗੈਸ ਕਾਂਡ-ਸੁਖਬੀਰ

ਲੁਧਿਆਣਾ ਦੀ ਘਟਨਾ ਤੇ ਸੁਖਬੀਰ ਸਿੰਘ ਬਾਦਲ ਨੇ ਵੀ ਦੁੱਖ ਜਤਾਇਆ ਹੈ। ਉਨਾਂ ਨੇ ਟਵੀਟ ਕਰਕੇ ਲਿਖਿਆ ਕਿ ਜਿਵੇਂ ਕਿ ਲੁਧਿਆਣਾ ਵਿੱਚ ਵਾਪਰੀ ਦੁਖਦਾਈ ਘਟਨਾ, ਜਿੱਥੇ ਇੱਕ ਗੈਸ ਲੀਕ ਹੋਣ ਕਾਰਨ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਹੈ, ਉਸਤੋਂ ਤੋਂ ਉਹ ਬਹੁਤ ਦੁਖੀ ਹਨ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੇ ਲਿਖਿਆ ਕਿ ਉਹ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਤੇ ਉਹ ਪ੍ਰਭਾਵਿਤ ਬੱਚੇ ਲੋਕਾਂ ਦੇ ਜਲਦੀ ਠੀਕ ਹੋਣ ਲਈ ਵੀ ਪ੍ਰਾਰਥਨਾ ਕਰਦੇ ਹਨ

ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਵਾਪਰਿਆ ਹਾਦਸਾ-ਡੀਸੀ

ਉੱਧਰ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਡਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਗੈਸ ਲੀਕ ਮਾਮਲੇ ਵਿੱਚ ਐਨਡੀਆਰਐਫ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚ ਹਾਈਡ੍ਰੋਜਨ ਸਲਫਾਈਡ ਗੈਸ ਦੇ ਮਿਸ਼ਰਣ ਦੇ ਲੱਛਣ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਵਿੱਚ ਆਮ ਤੌਰ ਤੇ ਮੀਥੇਨ ਗੈਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਸੀ ਨੇ ਕਿਹਾ ਕਿ ਜਿਹੜਾ ਵੀ ਦੋਸ਼ੀ ਹੋਵੇਗਾ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਗੈਸ ਨੇ ਦਿਮਾਗ ਨੂੰ ਕੀਤਾ ਹੈ ਪ੍ਰਭਾਵਿਤ-ਪੁਲਿਸ ਕਮਿਸ਼ਨਰ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਕਿਹਾ ਕਿ ਡਾਕਟਰਾਂ ਨੇ ਦੱਸਿਆ ਕਿ ਮਰਨ ਵਾਲਿਆਂ ਦੇ ਫੇਫੜੇ ਠੀਕ ਹਨ। ਇਸ ਗੈਸ ਨੇ ਉਸ ਦੇ ਦਿਮਾਗ ਨੂੰ ਪ੍ਰਭਾਵਿਤ ਕੀਤਾ। ਇਸ ਕਾਰਨ ਮੌਤ ਹੋ ਗਈ। ਸੋਮਵਾਰ ਨੂੰ ਮੈਡੀਕਲ ਬੋਰਡ ਬਣਾ ਕੇ ਮਰਨ ਵਾਲਿਆਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਸ ਦੇ ਖੂਨ ਦੇ ਨਮੂਨੇ ਵੀ ਲਏ ਜਾਣਗੇ। NDRF ਦੀ ਤਕਨੀਕੀ ਟੀਮ ਇੱਥੇ ਪਹੁੰਚ ਗਈ ਹੈ। ਉਨ੍ਹਾਂ ਕੋਲ ਮਸ਼ੀਨਾਂ ਹਨ, ਜੋ ਗੈਸ ਬਾਰੇ ਪੂਰੀ ਜਾਣਕਾਰੀ ਦੇਣਗੀਆਂ। ਸਿੱਧੂ ਨੇ ਕਿਹਾ- ਇੰਝ ਲੱਗਦਾ ਹੈ ਕਿ ਕਿਸੇ ਨੇ ਉਦਯੋਗਿਕ ਕੂੜੇ ਦੇ ਨਿਪਟਾਰੇ ਲਈ ਸੀਵਰ ਵਿੱਚ ਕੈਮੀਕਲ ਪਾ ਦਿੱਤਾ ਹੈ। ਜਿਸ ਤੋਂ ਬਾਅਦ ਸੀਵਰੇਜ ਦੀ ਗੈਸ ਨਾਲ ਰਲ ਕੇ ਕੁਝ ਅਜਿਹੀ ਗੈਸ ਨਿਕਲੀ ਹੈ, ਜਿਸ ਕਾਰਨ ਇਹ ਮੌਤਾਂ ਹੋਈਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...