ਲੁਧਿਆਣਾ ਗੈਸ ਕਾਂਡ ‘ਤੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੇ ਜਤਾਇਆ ਦੁੱਖ, ਬੀਮਾਰਾਂ ਦੇ ਜਲਦ ਠੀਕ ਹੋਣ ਕੀਤੀ ਕਾਮਨਾ

Updated On: 

30 Apr 2023 22:31 PM

ਗੈਂਸ ਕਾਂਡ ਨੂੰ ਲੈ ਕੇ ਦੇਸ਼ ਦੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਸਣੇ ਵੱਖ-ਵੱਖ ਸਿਆਸੀ ਆਗੂਆਂ ਨੇ ਦੁੱਖ ਜਤਾਇਆ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਦੇ ਗੈਸ ਕਾਂਡ ਵਿੱਚ ਕਰੀਬ 11 ਲੋਕਾਂ ਦੀ ਜਾਨ ਚਲੀ ਗਈ ਤੇ ਕਈ ਲੋਕ ਬੀਮਾਰ ਹੋ ਗਏ ਹਨ।

ਲੁਧਿਆਣਾ ਗੈਸ ਕਾਂਡ ਤੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੇ ਜਤਾਇਆ ਦੁੱਖ, ਬੀਮਾਰਾਂ ਦੇ ਜਲਦ ਠੀਕ ਹੋਣ ਕੀਤੀ ਕਾਮਨਾ
Follow Us On

ਲੁਧਿਆਣਾ। ਸ਼ਹਿਰ ਗਿਆਸਪੁਰਾ (Gyaspura) ਇਲਾਕੇ ਵਿੱਚ ਐਤਵਾਰ ਨੂੰ ਗੈਸ ਲੀਕ ਹੋਣ ਦੀ ਘਟਨਾ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਬੀਮਾਰ ਹੋ ਗਏ। ਪੁਲਿਸ ਨੇ ਦੱਸਿਆ ਕਿ ਬਿਮਾਰ ਲੋਕਾਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇਸ ਘਟਨਾ ਤੇ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਗ੍ਰਹਿ ਮੰਤਰੀ ਅਤੇ ਯੂਪੀ ਦੇ ਮੁੱਖ ਮੰਤਰੀ ਨੇ ਦੁੱਖ ਜਤਾਇਆ ਹੈ।

ਬੀਮਾਰਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ-ਰਾਸ਼ਟਰਪਤੀ

ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਟਵੀਟ ਕਰਦੇ ਹੋਏ ਲਿਖਿਆ ਕਿ ਲੁਧਿਆਣਾ ਵਿੱਚ ਗੈਸ ਕਾਂਡ ਦੌਰਾਨ ਮਹਿਲਾਵਾਂ ਸਣੇ ਕਈ ਲੋਕਾਂ ਦੀ ਮੌਤ ਦਾ ਸਮਾਚਾਰ ਸੁਣਕੇ ਬਹੁਤ ਦੁੱਖ ਹੋਇਆ। ਰਾਸ਼ਟਰਪਤੀ ਨੇ ਲਿਖਿਆ ਕਿ ਉਹ ਸਾਰੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ। ਇਸ ਤੋਂ ਇਲਾਵਾ ਜਿਹੜੇ ਲੋਕ ਇਸ ਘਟਨਾ ਤੋਂ ਪ੍ਰਭਾਵਿਤ ਹੋਏ ਹਨ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ।

ਉਪ ਰਾਸ਼ਟਰਪਤੀ ਨੇ ਵੀ ਦੁੱਖ ਜਤਾਇਆ

ਲੁਧਿਆਣਾ ਦੀ ਘਟਨਾ ਤੇ ਦੇਸ਼ ਦੇ ਉੱਪ ਰਾਸ਼ਟਰਪਤੀ (Vice President) ਜਗਦੀਪ ਧਨਖੜ ਨੇ ਵੀ ਦੁੱਖ ਜਤਾਇਆ ਹੈ। ਇਸ ਸਬੰਧ ਵਿੱਚ ਉਪ ਰਾਸ਼ਟਰਪਤੀ ਨੇ ਟਵੀਟ ਵੀ ਕੀਤਾ। ਟਵੀਟ ਕਰਦੇ ਹੋਏ ਜਗਦੀਪ ਧਨਖੜ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟਾਈ ਹੈ।

ਪ੍ਰਮਾਤਮਾ ਸਭ ਨੂੰ ਦੁੱਖ ਸਹਿਣ ਦੀ ਸ਼ਕਤੀ ਦੇਵੇ-ਗ੍ਰਹਿ ਮੰਤਰੀ

ਇਸ ਘਟਨਾ ਨੂੰ ਲੈ ਕੇ ਦੇਸ਼ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਵੀ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਲੁਧਿਆਣਾ ਦਾ ਗੈਸ ਲੀਕ ਹੋਣ ਦਾ ਹਾਦਸਾ ਬਹੁਤ ਦੁਖਦਾਇਕ ਹੈ। ਅਮਿਤ ਸ਼ਾਹ ਨੇ ਲਿਖਿਆ ਕਿ ਟੀਮਾਂ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜਾਂ ‘ਚ ਲੱਗੀਆਂ ਹੋਈਆਂ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਉਹ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ ਤੇ ਪ੍ਰਮਾਤਮਾ ਦੇ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਦੁੱਖ ਸਹਿਣ ਦੀ ਸ਼ਕਤੀ ਦੇਣਾ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਬੀਮਾਰਾਂ ਦੇ ਵੀ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ-ਯੋਗੀ

ਯੂਪੀ ਦੇ ਸੀਐੱਮ ਯੋਗੀ ਨੇ ਵੀ ਗੈਸ ਕਾਂਡ ਨੂੰ ਲੈ ਕੇ ਟਵੀਟ ਕਰਕੇ ਦੁੱਖ ਜਤਾਇਆ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਲਿਖਿਆ ਕਿ ਭਗਵਾਨ ਸ਼੍ਰੀ ਰਾਮ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਇਸ ਹਾਦਸੇ ਵਿੱਚ ਪ੍ਰਭਾਵਿਤ ਹੋਏ ਲੋਕਾਂ ਨੂੰ ਜਲਦੀ ਸਿਹਤਯਾਬ ਕਰਨ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ, ਪੰਜਾਬ ਵਿੱਚ ਦਰਦਨਾਕ ਗੈਸ ਲੀਕ ਦੀ ਘਟਨਾ ਵਿੱਚ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

ਮੁਆਵਜਾ ਕਾਫੀ ਨਹੀਂ ਹੈ-ਸਿੱਧੂ

ਉੱਧਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਲੁਧਿਆਣਾ ਗੈਸ ਕਾਂਡ ਵਾਪਰਨ ਨਾਲ ਕਾਫੀ ਆਹਤ ਹਨ,, ਇਸ ਹਾਦਸੇ ਵਿੱਚ ਕਰੀਬ 11 ਲੋਕਾਂ ਦੀ ਜਾਨ ਚਲੀ ਗਈ ਤੇ ਕੁੱਝ ਬੀਮਾਰ ਵੀ ਹੋ ਗਏ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੱਕੇ ਇੰਤਜਾਮ ਕਰੇ ਤਾਂ ਜੋ ਅਜਿਹੀ ਮੰਦਭਾਗੀ ਘਟਨਾ ਦੁਬਾਰਾ ਨਾ ਵਾਪਰੇ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ 2 ਲੱਖ ਦਾ ਮੁਆਵਜ਼ਾ ਕਾਫੀ ਨਹੀਂ ਹੈ ਅਤੇ ਇਸ ਨੂੰ ਘੱਟੋ-ਘੱਟ 25 ਲੱਖ ਤੱਕ ਵਧਾਉਣ ਦੀ ਲੋੜ ਹੈ।

ਦੁਖਦਾਈ ਘਟਨਾ ਹੈ ਗੈਸ ਕਾਂਡ-ਸੁਖਬੀਰ

ਲੁਧਿਆਣਾ ਦੀ ਘਟਨਾ ਤੇ ਸੁਖਬੀਰ ਸਿੰਘ ਬਾਦਲ ਨੇ ਵੀ ਦੁੱਖ ਜਤਾਇਆ ਹੈ। ਉਨਾਂ ਨੇ ਟਵੀਟ ਕਰਕੇ ਲਿਖਿਆ ਕਿ ਜਿਵੇਂ ਕਿ ਲੁਧਿਆਣਾ ਵਿੱਚ ਵਾਪਰੀ ਦੁਖਦਾਈ ਘਟਨਾ, ਜਿੱਥੇ ਇੱਕ ਗੈਸ ਲੀਕ ਹੋਣ ਕਾਰਨ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਹੈ, ਉਸਤੋਂ ਤੋਂ ਉਹ ਬਹੁਤ ਦੁਖੀ ਹਨ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੇ ਲਿਖਿਆ ਕਿ ਉਹ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਤੇ ਉਹ ਪ੍ਰਭਾਵਿਤ ਬੱਚੇ ਲੋਕਾਂ ਦੇ ਜਲਦੀ ਠੀਕ ਹੋਣ ਲਈ ਵੀ ਪ੍ਰਾਰਥਨਾ ਕਰਦੇ ਹਨ

ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਵਾਪਰਿਆ ਹਾਦਸਾ-ਡੀਸੀ

ਉੱਧਰ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਡਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਗੈਸ ਲੀਕ ਮਾਮਲੇ ਵਿੱਚ ਐਨਡੀਆਰਐਫ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚ ਹਾਈਡ੍ਰੋਜਨ ਸਲਫਾਈਡ ਗੈਸ ਦੇ ਮਿਸ਼ਰਣ ਦੇ ਲੱਛਣ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਵਿੱਚ ਆਮ ਤੌਰ ਤੇ ਮੀਥੇਨ ਗੈਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਸੀ ਨੇ ਕਿਹਾ ਕਿ ਜਿਹੜਾ ਵੀ ਦੋਸ਼ੀ ਹੋਵੇਗਾ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਗੈਸ ਨੇ ਦਿਮਾਗ ਨੂੰ ਕੀਤਾ ਹੈ ਪ੍ਰਭਾਵਿਤ-ਪੁਲਿਸ ਕਮਿਸ਼ਨਰ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਕਿਹਾ ਕਿ ਡਾਕਟਰਾਂ ਨੇ ਦੱਸਿਆ ਕਿ ਮਰਨ ਵਾਲਿਆਂ ਦੇ ਫੇਫੜੇ ਠੀਕ ਹਨ। ਇਸ ਗੈਸ ਨੇ ਉਸ ਦੇ ਦਿਮਾਗ ਨੂੰ ਪ੍ਰਭਾਵਿਤ ਕੀਤਾ। ਇਸ ਕਾਰਨ ਮੌਤ ਹੋ ਗਈ। ਸੋਮਵਾਰ ਨੂੰ ਮੈਡੀਕਲ ਬੋਰਡ ਬਣਾ ਕੇ ਮਰਨ ਵਾਲਿਆਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਸ ਦੇ ਖੂਨ ਦੇ ਨਮੂਨੇ ਵੀ ਲਏ ਜਾਣਗੇ। NDRF ਦੀ ਤਕਨੀਕੀ ਟੀਮ ਇੱਥੇ ਪਹੁੰਚ ਗਈ ਹੈ। ਉਨ੍ਹਾਂ ਕੋਲ ਮਸ਼ੀਨਾਂ ਹਨ, ਜੋ ਗੈਸ ਬਾਰੇ ਪੂਰੀ ਜਾਣਕਾਰੀ ਦੇਣਗੀਆਂ। ਸਿੱਧੂ ਨੇ ਕਿਹਾ- ਇੰਝ ਲੱਗਦਾ ਹੈ ਕਿ ਕਿਸੇ ਨੇ ਉਦਯੋਗਿਕ ਕੂੜੇ ਦੇ ਨਿਪਟਾਰੇ ਲਈ ਸੀਵਰ ਵਿੱਚ ਕੈਮੀਕਲ ਪਾ ਦਿੱਤਾ ਹੈ। ਜਿਸ ਤੋਂ ਬਾਅਦ ਸੀਵਰੇਜ ਦੀ ਗੈਸ ਨਾਲ ਰਲ ਕੇ ਕੁਝ ਅਜਿਹੀ ਗੈਸ ਨਿਕਲੀ ਹੈ, ਜਿਸ ਕਾਰਨ ਇਹ ਮੌਤਾਂ ਹੋਈਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ