ਪੰਜਾਬ ਯੂਨੀਵਰਸਿਟੀ ਵਿੱਚ ਰਾਸ਼ਟਰਪਤੀ ਨੇ ਵੰਡੀਆਂ ਡਿਗਰੀਆਂ, ਮੁੱਖ ਮੰਤਰੀ ਮਾਨ ਅਤੇ ਨਾਇਬ ਸੈਣੀ ਵੀ ਰਹੇ ਮੌਜੂਦ

jarnail-singhtv9-com
Updated On: 

12 Mar 2025 14:36 PM

ਰਾਸ਼ਟਰਪਤੀ ਨੇ ਓਲੰਪਿਕ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਖਿਡਾਰੀ ਮਨੂੰ ਭਾਕਰ ਅਤੇ ਜਸਵਿੰਦਰ ਨਾਰੂਲਾ ਨੂੰ ਵੀ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਰਾਸ਼ਟਰਪਤੀ ਨੇ ਬਠਿੰਡਾ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਸਨ।

ਪੰਜਾਬ ਯੂਨੀਵਰਸਿਟੀ ਵਿੱਚ ਰਾਸ਼ਟਰਪਤੀ ਨੇ ਵੰਡੀਆਂ ਡਿਗਰੀਆਂ, ਮੁੱਖ ਮੰਤਰੀ ਮਾਨ ਅਤੇ ਨਾਇਬ ਸੈਣੀ ਵੀ ਰਹੇ ਮੌਜੂਦ

ਪ੍ਰੋਗਰਾਮ ਦੌੌਰਾਨ ਰਾਸ਼ਟਰਪਤੀ

Follow Us On

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਦੇ ਸਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਸਮੇਤ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਰਹੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ PU ਨੇ ਸਿੱਖਿਆ ਅਤੇ ਖੇਡਾਂ ਸਮੇਤ ਹੋਰਨਾਂ ਖੇਤਰਾਂ ਵਿੱਚ ਬੁਲੰਦੀਆਂ ਛੂਹੀਆਂ ਹਨ। ਮੁਰਮੂ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਹੁਣ ਲੜਕੀਆਂ ਵੀ ਲੜਕਿਆਂ ਵਾਂਗ ਹਰ ਵਿਦਿੱਅਕ ਸਟਰੀਮ ਵਿੱਚ ਡਿਗਰੀਆਂ ਲੈਣ ਰਹੀਆਂ ਹਨ।

ਇਸ ਮੌਕੇ ਰਾਸ਼ਟਰਪਤੀ ਨੇ ਓਲੰਪਿਕ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਖਿਡਾਰੀ ਮਨੂੰ ਭਾਕਰ ਅਤੇ ਗਾਇਕ ਜਸਵਿੰਦਰ ਨਾਰੂਲਾ ਨੂੰ ਵੀ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਰਾਸ਼ਟਰਪਤੀ ਨੇ ਬਠਿੰਡਾ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਸਨ।

ਇਸ ਸਮਾਰੋਹ ਵਿੱਚ 2024 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਇਨਾਮ ਅਤੇ ਡਿਗਰੀਆਂ ਦਿੱਤੀਆਂ ਗਈਆਂ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਭਾਕਰ ਨੇ ਦੇਸ਼ ਦਾ ਮਾਣ ਵਧਾਇਆ ਹੈ, ਉਸੇ ਤਰ੍ਹਾਂ ਨੌਜਵਾਨ ਪੀੜ੍ਹੀ ਨੂੰ ਵੀ ਦੇਸ਼ ਦਾ ਮਾਣ ਵਧਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਸਾਰਿਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਹਰਿਆਣਾ ਦੇ ਰਾਜਪਾਲ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਰਾਸ਼ਟਰਪਤੀ ਮੁਰਮੂ PU ਵਿਖੇ ਕਨਵੋਕੇਸ਼ਨ ਭਾਸ਼ਣ ਦੇਣ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹਨ। ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ, ਡਾ. ਏਪੀਜੇ ਅਬਦੁਲ ਕਲਾਮ, ਗਿਆਨੀ ਜ਼ੈਲ ਸਿੰਘ, ਨੀਲਮ ਸੰਜੀਵ ਰੈੱਡੀ ਅਤੇ ਡਾ. ਰਾਜੇਂਦਰ ਪ੍ਰਸਾਦ ਵੀ ਇੱਥੇ ਕਨਵੋਕੇਸ਼ਨ ਭਾਸ਼ਣ ਦੇ ਚੁੱਕੇ ਹਨ।

ਲੜਕੀਆਂ ਦੀ ਤਾਰੀਫ਼

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਪੀਯੂ ਵਿੱਚ 80% ਵਿਦਿਆਰਥੀ ਕੁੜੀਆਂ ਹਨ ਜੋ ਇੱਥੇ ਪੜ੍ਹ ਕੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ, ਉਨ੍ਹਾਂ ਦੇ ਮਾਪਿਆਂ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ। ਰਾਸ਼ਟਰਪਤੀ ਨੇ ਹੋਰ ਕੁੜੀਆਂ ਨੂੰ ਵੀ ਮਨੂ ਭਾਕਰ ਵਾਂਗ ਸਖ਼ਤ ਮਿਹਨਤ ਕਰਨ ਲਈ ਕਿਹਾ।