AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬੇਅਦਬੀ ਐਕਟ ਦਾ ਸਵਾਗਤ, ਪਰ ਦੋ ਮਤਿਆਂ ‘ਤੇ ਇਤਰਾਜ਼; SGPC ਪ੍ਰਧਾਨ ਬੋਲੇ ਸੋਧ ਕਰਨ ਦਿੱਤਾ ਲਿਖਤੀ ਇਤਰਾਜ਼

ਧਾਮੀ ਨੇ ਕਿਹਾ ਕਿ ਜਿੱਥੇ ਵੀ ਐਸਜੀਪੀਸੀ ਵੱਲੋਂ ਸਰੂਪ ਭੇਜੇ ਜਾਂਦੇ ਹਨ, ਉਥੇ ਪੜਤਾਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਗਤ ਜੋਤ ਗੁਰੂ ਹਨ, ਫਿਰ ਬਾਕੀ ਗ੍ਰੰਥਾਂ ਨਾਲ ਅੰਤਰ ਸਮਝਣਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਬਾਬਾ ਬਕਾਲਾ ਵਿਖੇ ਇੱਕ ਵੱਡਾ ਪੰਥਕ ਸੰਮੇਲਨ ਕੀਤਾ ਜਾਵੇਗਾ, ਜਿਸ 'ਚ ਸਿੱਖ ਬੁੱਧਜੀਵੀਆਂ ਵੱਖ-ਵੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਬੇਅਦਬੀ ਐਕਟ ਦਾ ਸਵਾਗਤ, ਪਰ ਦੋ ਮਤਿਆਂ 'ਤੇ ਇਤਰਾਜ਼; SGPC ਪ੍ਰਧਾਨ ਬੋਲੇ ਸੋਧ ਕਰਨ ਦਿੱਤਾ ਲਿਖਤੀ ਇਤਰਾਜ਼
lalit-sharma
| Updated On: 20 May 2026 14:27 PM IST
Share

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ- 2026 ਦਾ ਅਸੀਂ ਵਿਰੋਧ ਨਹੀਂ ਕਰਦੇ, ਪਰ ਇਸ ‘ਚ ਸ਼ਾਮਲ ਦੋ ਮਤਿਆਂ ਤੇ ਸਾਨੂੰ ਗੰਭੀਰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਪਹਿਲਾ ਮਤਾ ਇਹ ਹੈ ਕਿ ਜੋ ਵੀ ਪਾਵਨ ਸਰੂਪਾਂ ਦੀ ਕਸਟੋਡੀਅਨ ਜਾਂ ਦੇਖਰੇਖ ਕਰੇਗਾ, ਉਸ ‘ਤੇ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ। ਦੂਜਾ ਮਤਾ ਇਹ ਹੈ ਕਿ ਐਸਜੀਪੀਸੀ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਪਾਵਨ ਸਰੂਪਾਂ ਦਾ ਲੇਖਾ-ਜੋਖਾ ਵੈੱਬਸਾਈਟ ਤੇ ਜਾਰੀ ਕਰਨ ਲਈ ਕਿਹਾ ਗਿਆ ਹੈ, ਜਿਸ ਦਾ ਵੀ ਅਸੀਂ ਵਿਰੋਧ ਕਰਦੇ ਹਾਂ।

ਧਾਮੀ ਨੇ ਕਿਹਾ ਕਿ 13 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਸਤਿਕਾਰ ਐਕਟ ‘ਚ ਸੋਧਾਂ ਕੀਤੀਆਂ ਗਈਆਂ ਸਨ। ਅਸੀਂ ਲਗਾਤਾਰ ਕਹਿੰਦੇ ਆ ਰਹੇ ਹਾਂ ਕਿ ਐਕਟ ਬਣਾਉਣ ਤੋਂ ਪਹਿਲਾਂ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ, ਨਾ ਕਿ ਪੰਜਾਬ ਸਰਕਾਰ ਦੇ। ਉਨ੍ਹਾਂ ਕਿਹਾ ਕਿ 2008 ‘ਚ ਬਣੇ ਐਕਟ ਦੀ ਪਰਵਾਨਗੀ ਵੀ ਅਸੀਂ ਕੇਂਦਰ ਸਰਕਾਰ ਨੂੰ ਦਿੱਤੀ ਸੀ, ਪੰਜਾਬ ਸਰਕਾਰ ਨੂੰ ਨਹੀਂ। ਅਸੀਂ ਇਸ ਐਕਟ ਦਾ ਸਵਾਗਤ ਕਰਦੇ ਹਾਂ, ਪਰ 45 ਦਿਨਾਂ ਦੇ ਅੰਦਰ ਸਾਰੇ ਸਰੂਪਾਂ ਦਾ ਵੇਰਵਾ ਦੇਣ ਤੇ ਇੱਕ ਮਹੀਨੇ ‘ਚ ਸਾਰੀ ਜਾਣਕਾਰੀ ਵੈੱਬਸਾਈਟ ਤੇ ਪਾਉਣ ਵਾਲੇ ਮਤਿਆਂ ਤੇ ਸਾਡਾ ਇਤਰਾਜ਼ ਹੈ।

ਧਾਮੀ ਨੇ ਕਿਹਾ ਕਿ ਜਿੱਥੇ ਵੀ ਐਸਜੀਪੀਸੀ ਵੱਲੋਂ ਸਰੂਪ ਭੇਜੇ ਜਾਂਦੇ ਹਨ, ਉਥੇ ਪੜਤਾਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਗਤ ਜੋਤ ਗੁਰੂ ਹਨ, ਫਿਰ ਬਾਕੀ ਗ੍ਰੰਥਾਂ ਨਾਲ ਅੰਤਰ ਸਮਝਣਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਬਾਬਾ ਬਕਾਲਾ ਵਿਖੇ ਇੱਕ ਵੱਡਾ ਪੰਥਕ ਸੰਮੇਲਨ ਕੀਤਾ ਜਾਵੇਗਾ, ਜਿਸ ‘ਚ ਸਿੱਖ ਬੁੱਧਜੀਵੀਆਂ ਵੱਖ-ਵੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਧਾਮੀ ਨੇ ਕਿਹਾ ਕਿ ਦੇਸ਼ ਦੇ ਚੀਫ ਜਸਟਿਸ ਵੱਲੋਂ ਵੀ ਟਵੀਟ ਕਰਕੇ ਕਿਹਾ ਗਿਆ ਹੈ ਕਿ ਧਾਰਮਿਕ ਮਸਲਿਆਂ ‘ਚ ਦਖਲਅੰਦਾਜ਼ੀ ਨਹੀਂ ਕੀਤੀ ਜਾਵੇਗੀ। ਜੇ ਦੇਸ਼ ਦਾ ਚੀਫ ਜਸਟਿਸ ਧਾਰਮਿਕ ਮਾਮਲਿਆਂ ‘ਚ ਦਖਲ ਦੇਣ ਤੋਂ ਇਨਕਾਰ ਕਰ ਸਕਦਾ ਹੈ ਤਾਂ ਸਰਕਾਰਾਂ ਨੂੰ ਵੀ ਇਹ ਗੱਲ ਸਮਝਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ 15 ਦਿਨਾਂ ਅੰਦਰ ਐਕਟ ‘ਚ ਸੋਧ ਕਰਨ ਲਈ ਕਿਹਾ ਗਿਆ ਸੀ ਤੇ ਲਿਖਤੀ ਰੂਪ ‘ਚ ਵੀ ਸਾਰੇ ਇਤਰਾਜ਼ ਭੇਜੇ ਗਏ ਹਨ।

ਇਹ ਸਾਰੀ ਕਾਰਵਾਈ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ 15 ਦਿਨਾਂ ਦੇ ਅਲਟੀਮੇਟਮ ਬਾਰੇ ਅਗਲਾ ਫੈਸਲਾ ਸਿੰਘ ਸਾਹਿਬਾਨ ਹੀ ਲੈਣਗੇ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਕੜੀ ਨਿੰਦਾ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੇਸ਼ ਦੀਆਂ ਵੱਡੀਆਂ ਏਜੰਸੀਆਂ ਵੱਲੋਂ ਹੋਣੀ ਚਾਹੀਦੀ ਹੈ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...