ਅਕਾਲੀ ਬੀਜੇਪੀ ਅਤੇ ਕਾਂਗਰਸ ਸਰਕਾਰਾਂ ਨੇ ਸਾਨੂੰ ਤਿੰਨ ਲੱਖ ਕਰੋੜ ਕਰਜ਼ਾ ਵਿਰਾਸਤ 'ਚ ਦਿੱਤਾ-ਹਰਪਾਲ ਚੀਮਾ | Previous governments imposed a debt of 3 lakh crores on Punjab, Know full detail in punjabi Punjabi news - TV9 Punjabi

ਅਕਾਲੀ ਬੀਜੇਪੀ ਅਤੇ ਕਾਂਗਰਸ ਸਰਕਾਰਾਂ ਨੇ ਸਾਨੂੰ ਤਿੰਨ ਲੱਖ ਕਰੋੜ ਕਰਜ਼ਾ ਵਿਰਾਸਤ ‘ਚ ਦਿੱਤਾ-ਹਰਪਾਲ ਚੀਮਾ

Published: 

24 Sep 2023 14:53 PM

ਵਿੱਤ ਮੰਤਰੀ ਨੇ ਕਿਹਾ ਕਿ ਜੇਕਰ ਰਾਜਪਾਲ ਨੂੰ ਪੰਜਾਬ ਦੀ ਚਿੰਤਾ ਹੈ ਤਾਂ ਉਹ ਸੂਬੇ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣ ਅਤੇ ਕੇਂਦਰ ਸਰਕਾਰ ਤੋਂ ਆਰ.ਡੀ.ਐਫ ਦੇ ਪੈਸੇ ਲੈਣ ਵਿੱਚ ਸਰਕਾਰ ਦੀ ਮਦਦ ਕਰਨ। ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰ ਕੇ ਆਰਡੀਐਫ ਦੇ ਪੈਸੇ ਪ੍ਰਾਪਤ ਕਰ ਲੈਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਵੇਗੀ।

ਅਕਾਲੀ ਬੀਜੇਪੀ ਅਤੇ ਕਾਂਗਰਸ ਸਰਕਾਰਾਂ ਨੇ ਸਾਨੂੰ ਤਿੰਨ ਲੱਖ ਕਰੋੜ ਕਰਜ਼ਾ ਵਿਰਾਸਤ ਚ ਦਿੱਤਾ-ਹਰਪਾਲ ਚੀਮਾ
Follow Us On

ਪੰਜਾਬ ਨਿਊਜ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵੱਲੋਂ ਸਰਕਾਰ ਨੂੰ ਲਿਖੇ ਪੱਤਰ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਅਕਾਲੀ-ਭਾਜਪਾ (Akali-BJP) ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ ‘ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ‘ਤੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਹਨ। ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ

ਮਜ਼ਬੂਰੀ ‘ਚ ਅਸੀਂ ਸੁਪਰੀਮ ਕੋਰਟ ਗਏ-ਚੀਮਾ

ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਮਜਬੂਰ ਹੋਣਾ ਪਿਆ।

‘ਪੇਂਡੂ ਖੇਤਰਾਂ ‘ਚ ਵਿਕਾਸ ਨੂੰ ਲੈ ਕੇ ਆ ਰਹੀ ਰੁਕਾਵਟ’

ਚੀਮਾ ਨੇ ਰਾਜਪਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰਡੀਐਫ ਫੰਡ ਪ੍ਰਾਪਤ ਕਰ ਲੈਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰਡੀਐਫ ਦੇ ਪੈਸੇ ਨਾ ਮਿਲਣ ਕਾਰਨ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿੱਚ ਕਾਫੀ ਰੁਕਾਵਟ ਆ ਰਹੀ ਹੈ।

ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੀ ਕਰੀਬ 5000 ਕਰੋੜ ਰੁਪਏ ਦੀ ਆਰਡੀਐਫ ਦੀ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ।

Exit mobile version