ਮੁਢਲੇ ਸਿਹਤ ਕੇਂਦਰਾਂ ਨੂੰ ਹੀ ਦਿੱਤਾ ਜਾ ਰਿਹਾ ਹੈ ਆਮ ਆਦਮੀ ਕਲੀਨਿਕ ਦਾ ਨਾਮ:ਸਰੀਨ

Updated On: 

31 Jan 2023 12:47 PM

ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਾਇਮਰੀ ਹੈਲਥ ਸੈਟਰਾ ਨੂੰ ਹੋਰ ਆਧੁਨਿਕ ਸਹੂਲਤਾ ਨਾਲ ਲੈਸ ਕਰਨ ਲਈ ਨੈਸਨਲ ਹੈਲਥ ਮਿਸ਼ਨ ਤਹਿਤ ਕੇਂਦਰੀ ਖਜਾਨੇ ਵਿੱਚੋਂ ਕਰੋੜਾਂ, ਅਰਬਾਂ ਦੇ ਫੰਡ ਦੇ ਰਹੀ ਹੈ।

ਮੁਢਲੇ ਸਿਹਤ ਕੇਂਦਰਾਂ ਨੂੰ ਹੀ ਦਿੱਤਾ ਜਾ ਰਿਹਾ ਹੈ ਆਮ ਆਦਮੀ ਕਲੀਨਿਕ ਦਾ ਨਾਮ:ਸਰੀਨ

concept image

Follow Us On

ਚੰਡੀਗੜ੍ਹ। ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਭਗਵੰਤ ਮਾਨ ਸਰਕਾਰ ਤੇ ਇੱਕ ਵਾਰ ਫਿਰ ਪੰਜਾਬੀਆਂ ਨੂੰ ਝੂਠ ਬੋਲਣ ਅਤੇ ਧੋਖਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਿਹੜੇ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸੌਂਪਣ ਦਾ ਜੋ ਐਲਾਨ ਕੀਤਾ ਹੈ, ਅਸਲ ਵਿੱਚ ਇਹ ਸਾਰੇ ਪੁਰਾਣੀਆਂ ਡਿਸਪੈਂਸਰੀਆਂ ਅਤੇ ਮੁਢਲੇ ਸਿਹਤ ਕੇਂਦਰ ਹਨ, ਜਿਨ੍ਹਾਂ ਨੂੰ ਮੁਰੰਮਤ ਕਰਕੇ, ਥੋੜ੍ਹਾ ਮੋਟਾ ਰੈਨੋਵੇਟ ਕਰਕੇ ਨਵੇਂ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ।

ਉਹਨਾ ਕਿਹਾ ਕਿ ਅੰਮ੍ਰਿਤਸਰ ਸਾਹਿਬ ਵਿੱਚ ਪੰਜ ਪਿਆਰਿਆਂ ਦੇ ਨਾਮ ਤੇ ਬਣੇ ਸਿਹਤ ਕੇਂਦਰਾਂ ਦਾ ਨਾਮ ਬਦਲਕੇ ਆਮ ਆਦਮੀ ਕਲੀਨਿਕ ਕਰਕੇ ਭਗਵੰਤ ਮਾਨ ਦੀ ਫੋਟੋ ਲਗਾਉਣਾ ਘੋਰ ਨਿੰਦਨਯੋਗ ਹੈ। ਅੱਜ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਮ ਆਦਮੀ ਕਲੀਨਿਕ ਖੋਲਣ ਦੇ ਨਾਮ ਤੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਕਰੋੜਾਂ ਰੁਪਏ ਨੂੰ ਖੁਰਦ ਬੁਰਦ ਕਰਨ ਚ ਲੱਗੀ ਹੋਈ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸ. ਐਸ. ਚੰਨੀ, ਜੈਸਮੀਨ ਸੰਧੇਵਾਲਿਆ ਅਤੇ ਹਰਦੇਵ ਸਿੰਘ ਉਭਾ ਆਦਿ ਹਾਜਰ ਸਨI
ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਾਇਮਰੀ ਹੈਲਥ ਸੈਟਰਾ ਨੂੰ ਹੋਰ ਆਧੁਨਿਕ ਸਹੂਲਤਾ ਨਾਲ ਲੈਸ ਕਰਨ ਲਈ ਨੈਸਨਲ ਹੈਲਥ ਮਿਸ਼ਨ ਤਹਿਤ ਕੇਂਦਰੀ ਖਜਾਨੇ ਵਿੱਚੋਂ ਕਰੋੜਾਂ, ਅਰਬਾਂ ਦੇ ਫੰਡ ਦੇ ਰਹੀ ਹੈ। ਇਸੇ ਮਿਸ਼ਨ ਤਹਿਤ ਪੰਜਾਬ ਨੂੰ ਅਪ੍ਰੈਲ 2022 ਤੋਂ ਨਵੰਬਰ 2022 ਤੱਕ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 342 ਕਰੋੜ ਤੋਂ ਵੱਧ ਰੁਪਏ ਦਿੱਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਪੈਸੇ ਨੂੰ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਦਾ ਨਾਮ ਤੇ ਖਰਚ ਕਰਕੇ ਪੰਜਾਬੀਆਂ ਨੂੰ ਮੂਰਖ ਬਣਾ ਰਹੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਜੋ 400 ਨਵੇਂ ਮੁਹੱਲਾ ਕਲੀਨਿਕ ਖੋਲਣ ਦਾ ਜੋ ਦਾਅਵਾ ਕਰ ਰਹੇ ਹਨ ਕੋਈ ਇੱਕ ਵੀ ਅਜਿਹਾ ਆਮ ਆਦਮੀ ਕਲੀਨਿਕ ਦੱਸ ਦੇਣ ਜਿਸ ਤੇ ਪੰਜਾਬ ਸਰਕਾਰ ਨੇ ਆਪਣਾ ਪੈਸਾ ਖਰਚ ਕਰਕੇ ਨਵਾ ਬਣਾਇਆ ਹੋਵੇ ।ਉਹਨਾਂ ਦੱਸਿਆ ਕਿ ਮਿਤੀ 18 ਨਵੰਬਰ 2022 ਨੂੰ ਪੰਜਾਬ ਦੇ ਸਿਹਤ ਵਿਭਾਗ ਨੇ ਸਾਰੇ ਜਿਲਿਆ ਦੇ ਡਿਪਟੀ ਕਮਿਸ਼ਨਰਾਂ ਤੇ ਸਿਵਲ ਸਰਜਨਾਂ ਨੂੰ 521 ਮੁਢਲੇ ਸਿਹਤ ਕੇਂਦਰਾਂ ਨੂੰ ਅੱਪਡੇਟ ਕਰਨ ਲਈ ਪੱਤਰ ਲਿਖਿਆ ਸੀ,ਫਿਰ ਇਹ ਨਵੇਂ 400 ਆਮ ਆਦਮੀ ਕਲੀਨਿਕ ਕਿਹੜੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਪੈਸੇ ਦੀ ਦੁਰਵਰਤੋਂ ਕਰਕੇ ਆਪਣੀ ਵਾਹ ਵਾਹ ਖੱਟ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲਈ ਨਵੇਂ ਡਾਕਟਰਾਂ ਤੇ ਸਹਾਇਕ ਸਟਾਫ਼ ਦੀ ਕੋਈ ਭਰਤੀ ਵਗੈਰਾ ਵੀ ਨਹੀਂ ਕੀਤੀ ਹੈ। ਉਨਾਂ ਕਿਹਾ ਕਿ ਮੁਢਲੇ ਸਿਹਤ ਕੇਂਦਰ ,ਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਸਟਾਫ਼ ਨੂੰ ਹੀ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਵਿੱਚ ਲੁਗਾਇਆ ਜਾ ਰਿਹਾ ਹੈ। ਜਿਸ ਕਰਕੇ ਕਮਾਉਨਿਟੀ ਹੈਲਥ ਸੈਟਰਾਂ ਤੇ ਓ ਪੀ ਡੀ ਤੇ ਐਮਰਜੈਸੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਅਨਿਲ ਸਰੀਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਲੋਕਾਂ ਲਈ ਬੇਹੱਦ ਲਾਭਕਾਰੀ ਯੋਜਨਾਵਾਂ ਨੂੰ ਪੰਜਾਬ ਵਿੱਚ ਲਾਗੂ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ।