ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਮੋਦੀ, 4700 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

Updated On: 

17 Jul 2026 15:24 PM IST

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਦੇ ਜਨ ਸਭਾ ਨੂੰ ਸੰਬੋਧਨ ਕਿ ਅੱਜ ਤਿੰਨ ਰਾਜਾਂ ਹਰਿਆਣਾ, ਚੰਡੀਗੜ੍ਹ ਤੇ ਪੰਜਾਬ 'ਚ ਵਿਕਾਸ ਲਈ ਇੱਕ ਮਹੱਤਵਪੂਰਨ ਦਿਨ ਹੈ। ਉਨ੍ਹਾਂ ਚੰਡੀਗੜ੍ਹ ਨੂੰ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨੂੰ ਜੋੜਨ ਵਾਲਾ ਇੱਕ ਹੱਬ ਦੱਸਿਆ। ਉਨ੍ਹਾਂ ਕਿਹਾ ਇਸ ਲਈ ਇੱਥੇ ਵਿਕਾਸ ਸਿਰਫ਼ ਸ਼ਹਿਰ ਤੱਕ ਸੀਮਤ ਨਹੀਂ ਹੈ, ਸਗੋਂ ਗੁਆਂਢੀ ਸੂਬਿਆਂ ਨੂੰ ਵੀ ਇਸ ਤੋਂ ਸਿੱਧਾ ਲਾਭ ਮਿਲਦਾ ਹੈ।

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਮੋਦੀ, 4700 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

ਇਸਤੋਂ ਪਹਿਲਾਂ ਪੀਐਮ ਮੋਦੀ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿਹਤ, ਸਿੱਖਿਆ ਤੇ ਸੜਕੀ ਬੁਨਿਆਦੀ ਢਾਂਚੇ ਦੇ ਖੇਤਰਾਂ 'ਚ 4700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿਹਤ, ਸਿੱਖਿਆ ਤੇ ਸੜਕੀ ਬੁਨਿਆਦੀ ਢਾਂਚੇ ਦੇ ਖੇਤਰਾਂ ‘ਚ 4700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਸਮਾਗਮ ‘ਚ ਪਹੁੰਚਣ ‘ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਜੇਪੀ ਨੱਡਾ ਤੇ ਅਸ਼ਵਨੀ ਵੈਸ਼ਨਵ ਦੇ ਨਾਲ-ਨਾਲ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਪਤਵੰਤੇ ਮੌਜੂਦ ਸਨ।

ਚੰਡੀਗੜ੍ਹ ਪ੍ਰਧਾਨ ਮੰਤਰੀ ਦੀ ਕਰਮਭੂਮੀ: ਨੱਡਾ

ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਨੇ ਕਿਹਾ ਕਿ ਚੰਡੀਗੜ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਪਣਾ ਸ਼ਹਿਰ ਹੈ ਤੇ ਇਹ ਉਨ੍ਹਾਂ ਦੀ ਕਰਮਭੂਮੀ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇੱਥੇ ਲੰਮਾ ਸਮਾਂ ਬਿਤਾਇਆ, ਸੰਗਠਨ ਨੂੰ ਮਜ਼ਬੂਤ ​​ਕੀਤਾ ਤੇ ਪੂਰੇ ਉੱਤਰੀ ਭਾਰਤ ‘ਚ ਪਾਰਟੀ ਦੇ ਵਿਸਥਾਰ ‘ਚ ਮਹੱਤਵਪੂਰਨ ਭੂਮਿਕਾ ਨਿਭਾਈ।

ਨੱਡਾ ਨੇ ਪੀਐਮ ਮੋਦੀ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ ‘ਚ ਹੋਏ ਬੇਮਿਸਾਲ ਬਦਲਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਜ਼ਿਕਰ ਕੀਤਾ ਕਿ ਦੇਸ਼ ਭਰ ‘ਚ 1.85 ਲੱਖ ‘ਆਯੁਸ਼ਮਾਨ ਅਰੋਗਿਆ ਮੰਦਿਰ’ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਪਿਛਲੀ ਸ਼ਤਾਬਦੀ ਦੇ ਅੰਤ ਤੱਕ ਪਹਿਲਾਂ ਦੇਸ਼ ‘ਚ ਸਿਰਫ਼ ਇੱਕ ਏਮਜ਼ ਸੀ, ਹੁਣ 23 ਤੋਂ ਵੱਧ ਏਮਜ਼ ਕੰਮ ਕਰ ਰਹੇ ਹਨ। ਮੈਡੀਕਲ ਕਾਲਜਾਂ ਦੀ ਗਿਣਤੀ 387 ਤੋਂ ਵੱਧ ਕੇ 818 ਹੋ ਗਈ ਹੈ।

ਚੰਡੀਗੜ੍ਹ ਦੇ ਵਿਕਾਸ ਨਾਲ ਪੂਰੇ ਖੇਤਰ ਨੂੰ ਲਾਭ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਦੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿ ਅੱਜ ਤਿੰਨ ਸੂਬਿਆਂ- ਹਰਿਆਣਾ, ਚੰਡੀਗੜ੍ਹ ਤੇ ਪੰਜਾਬ ‘ਚ ਵਿਕਾਸ ਲਈ ਇੱਕ ਮਹੱਤਵਪੂਰਨ ਦਿਨ ਹੈ। ਉਨ੍ਹਾਂ ਚੰਡੀਗੜ੍ਹ ਨੂੰ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨੂੰ ਜੋੜਨ ਵਾਲਾ ਇੱਕ ਹੱਬ ਦੱਸਿਆ। ਉਨ੍ਹਾਂ ਕਿਹਾ ਇੱਥੇ ਦਾ ਵਿਕਾਸ ਸਿਰਫ਼ ਸ਼ਹਿਰ ਤੱਕ ਸੀਮਤ ਨਹੀਂ ਹੈ, ਸਗੋਂ ਗੁਆਂਢੀ ਸੂਬਿਆਂ ਨੂੰ ਵੀ ਇਸ ਤੋਂ ਸਿੱਧਾ ਲਾਭ ਮਿਲਦਾ ਹੈ।

ਪੀਜੀਆਈ ‘ਚ ਸਿਹਤ ਸੇਵਾਵਾਂ

ਪ੍ਰਧਾਨ ਮੰਤਰੀ ਮੋਦੀ ਪੀਜੀਆਈ ਵਿਖੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਐਡਵਾਂਸਡ ਨਿਊਰੋਸਾਇੰਸ ਸੈਂਟਰ ਦੇਸ਼ ਨੂੰ ਸਮਰਪਿਤ ਕੀਤਾ ਤੇ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਰੱਖਿਆ।

ਆਈਟੀ ਸਿਟੀ ਤੇ ਸੜਕ ਪ੍ਰੋਜੈਕਟ

ਚੰਡੀਗੜ੍ਹ ਖੇਤਰ ਦੇ ਪ੍ਰਮੁੱਖ ਸੜਕ ਪ੍ਰੋਜੈਕਟਾਂ, ਜਿਵੇਂ ਕਿ ਆਈਟੀ ਸਿਟੀ-ਕੁਰਾਲੀ ਹਾਈਵੇਅ ਦਾ ਉਦਘਾਟਨ ਤੇ ਜ਼ੀਰਕਪੁਰ ਬਾਈਪਾਸ, ਪੀਆਰ-7 Spur ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ‘ਚ 3,300 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੈ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ‘ਚ ਹੋਰ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ।

Follow Us
Related Stories
ਜਲੰਧਰ ਪਹੁੰਚੇ ਪੀਐਮ ਮੋਦੀ ਨੇ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ਸੰਤ ਨਿਰੰਜਨ ਦਾਸ ਨੂੰ ਮਿਲੇ. ਕਿਸਾਨਾਂ ਵਾਲੀ ਹਰੀ ਪਗੜੀ ਪਾਈ
ਹਰਜੀਤ ਗਰੇਵਾਲ ਬਣੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ, ਪੰਜਾਬ ਚੋਣਾਂ ਤੋਂ ਪਹਿਲਾਂ ਮਿਲੀ ਵੱਡੀ ਜਿੰਮੇਦਾਰੀ
ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਭਰ-ਭਰ ਕੇ ਹੋਏ ਰਜਿਸਟ੍ਰੇਸ਼ਨ, ਹੁਣ ਤੱਕ 68.9 ਲੱਖ ਲਾਭਪਾਤਰੀ ਜੁੜੇ, ਲੁਧਿਆਣਾ ਮੋਹਰੀ
ਸਾਬਕਾ ਕ੍ਰਿਕਟਰ ਤੇ ਸਾਂਸਦ ਹਰਭਜਨ ਸਿੰਘ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
ਪੀਐਮ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ, ਪੰਜਾਬ-ਹਰਿਆਣਾ ਸਕੱਤਰੇਤ ਵਿਖੇ ਹਾਈ ਅਲਰਟ
ਪ੍ਰੇਮੀ ਨੂੰ ਜ਼ਿੰਦਾ ਸਾੜਨ ਵਾਲੀ ਮਹਿਲਾ ਦਾ ਵੀਡੀਓ, 3 ਦਿਨ ਪਹਿਲਾਂ ਵੀ ਪੈਟਰੋਲ ਲੈ ਕੇ ਘਰ ਪਹੁੰਚੀ; ਹੱਥ ਜੋੜਦਾ ਰਿਹਾ ਨੌਜਵਾਨ