PM Modi in Chandigarh: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਪਹੁੰਚਣਗੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰੀਬ 12 ਵਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚਣਗੇ।
Parkash Singh Badal: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narender Modi) ਅੱਜ ਕਰੀਬ 12 ਵਜੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚਣਗੇ। ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ।
PM Narendra Modi will reach Chandigarh at 12 noon to pay final tributes to Shiromani Akali Dal patron Parkash Singh Badal: Sources pic.twitter.com/P7MxUEmvGz
— ANI (@ANI) April 26, 2023
ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਦਾਰ ਪ੍ਰਕਾਸ਼ ਸਿੰਘ (Parkash Singh Badal) ਦੇ ਦਿਹਾਂਤ ਤੋਂ ਬਾਅਦ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨ ਤੱਕ ਸਾਰੇ ਸਰਕਾਰੀ ਦਫ਼ਤਰਾਂ ਤੇ ਲੱਗੇ ਤਿਰੰਗੇ ਝੁੱਕੇ ਰਹਿਣਗੇ।