AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਰੀਦਕੋਟ ਕੇਂਦਰੀ ਜੇਲ੍ਹ ਦੀ ਬੈਰਕ ‘ਚ ਲੜਾਈ ਛੁਡਾਉਣ ਗਏ ਕੈਦੀ ‘ਤੇ ਕੈਂਚੀ ਨਾਲ ਜਾਨਲੇਵਾ ਹਮਲਾ, ਹਸਪਤਾਲ ਜੇਰੇ ਇਲਾਜ

ਫ਼ਰੀਦਕੋਟ ਦੇ ਕੇਂਦਰੀ ਮਾਡਰਨ ਜੇਲ੍ਹ ਵਿੱਚ ਕਤਲ ਦੇ ਇੱਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ 'ਤੇ ਦੂਜੇ ਕੈਦੀ ਵੱਲੋਂ ਲੋਹੇ ਦੀ ਕੈਂਚੀ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਕੈਦੀ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਹੈ। ਇਸ ਵਾਰਦਾਤ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਈ ਹੈ।

ਫ਼ਰੀਦਕੋਟ ਕੇਂਦਰੀ ਜੇਲ੍ਹ ਦੀ ਬੈਰਕ 'ਚ ਲੜਾਈ ਛੁਡਾਉਣ ਗਏ ਕੈਦੀ 'ਤੇ ਕੈਂਚੀ ਨਾਲ ਜਾਨਲੇਵਾ ਹਮਲਾ, ਹਸਪਤਾਲ ਜੇਰੇ ਇਲਾਜ
sukhjinder-sahota-faridkot
| Updated On: 04 Jul 2026 16:30 PM IST
Share

ਫ਼ਰੀਦਕੋਟ ਦੇ ਕੇਂਦਰੀ ਮਾਡਰਨ ਜੇਲ੍ਹ ਵਿੱਚ ਕਤਲ ਦੇ ਇੱਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ ‘ਤੇ ਦੂਜੇ ਕੈਦੀ ਵੱਲੋਂ ਲੋਹੇ ਦੀ ਕੈਂਚੀ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਕੈਦੀ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਹੈ। ਇਸ ਵਾਰਦਾਤ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸਹਾਇਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ਅਤੇ ਜ਼ਖ਼ਮੀ ਕੈਦੀ ਦੇ ਬਿਆਨਾਂ ਦੇ ਅਧਾਰ ‘ਤੇ ਮੁਲਜ਼ਮ ਕੈਦੀ ਸੂਰਜ ਰਾਣਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ, ਜ਼ਖ਼ਮੀ ਕੈਦੀ ਜਗਸੀਰ ਸਿੰਘ ਨੂੰ ਤੁਰੰਤ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਬੈਰਕ ‘ਚ ਹੋ ਰਹੀ ਲੜਾਈ ਨੂੰ ਛੁਡਾਉਣ ਗਿਆ ਸੀ ਪੀੜਤ ਕੈਦੀ

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਫ਼ਰੀਦਕੋਟ ਤਰਲੋਚਣ ਸਿੰਘ ਨੇ ਦੱਸਿਆ ਕਿ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀ ਜਗਸੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਫ਼ਰੀਦਕੋਟ ਦੇ ਜੀ.ਜੀ.ਐਸ. ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ। ਹਸਪਤਾਲ ਤੋਂ ਰੁੱਕਾ ਪ੍ਰਾਪਤ ਹੋਣ ਤੋਂ ਬਾਅਦ ਫ਼ਰੀਦਕੋਟ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਕੈਦੀ ਦੇ ਬਿਆਨ ਦਰਜ ਕੀਤੇ।

ਆਪਣੇ ਬਿਆਨਾਂ ਵਿੱਚ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਕਤਲ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਜੇਲ੍ਹ ਦੇ ਅੰਦਰ ਹੀ ਮੁਨਸ਼ੀ ਵਜੋਂ ਕੰਮ ਕਰਦਾ ਹੈ। ਵਾਰਦਾਤ ਵਾਲੇ ਦਿਨ ਜਦੋਂ ਉਹ ਆਪਣੀ ਬੈਰਕ ਵਿੱਚ ਗਿਆ ਤਾਂ ਉੱਥੇ ਕੈਦੀ ਸੂਰਜ ਰਾਣਾ ਅਤੇ ਇੱਕ ਹੋਰ ਹਵਾਲਾਤੀ ਆਪਸ ਵਿੱਚ ਬੁਰੀ ਤਰ੍ਹਾਂ ਲੜ ਰਹੇ ਸਨ। ਜਦੋਂ ਜਗਸੀਰ ਸਿੰਘ ਨੇ ਬਤੌਰ ਮੁਨਸ਼ੀ ਉਨ੍ਹਾਂ ਦੇ ਬਚਾਅ ਲਈ ਦੋਵਾਂ ਨੂੰ ਆਪਸ ਵਿੱਚ ਲੜਨੋਂ ਹਟਾਉਣਾ ਚਾਹਿਆ, ਤਾਂ ਮੁਲਜ਼ਮ ਕੈਦੀ ਸੂਰਜ ਰਾਣਾ ਤੈਸ਼ ਵਿੱਚ ਆ ਗਿਆ। ਉਸ ਨੇ ਉੱਥੇ ਮੌਜੂਦ ਲੋਹੇ ਦੀ ਇੱਕ ਕੈਂਚੀ ਚੁੱਕ ਲਈ ਅਤੇ ਸਿੱਧਾ ਜਗਸੀਰ ਸਿੰਘ ਦੀ ਛਾਤੀ ਉੱਤੇ ਵਾਰ ਕਰ ਦਿੱਤਾ। ਇਸ ਹਮਲੇ ਕਾਰਨ ਜਗਸੀਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਜੇਲ੍ਹ ਸਟਾਫ਼ ਵੱਲੋਂ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਵੱਲੋਂ ਕੇਸ ਦਰਜ

ਡੀ.ਐਸ.ਪੀ. ਤਰਲੋਚਣ ਸਿੰਘ ਨੇ ਅੱਗੇ ਦੱਸਿਆ ਕਿ ਜ਼ਖ਼ਮੀ ਕੈਦੀ ਜਗਸੀਰ ਸਿੰਘ ਦੇ ਬਿਆਨਾਂ ਨੂੰ ਅਧਾਰ ਬਣਾ ਕੇ ਪੁਲਿਸ ਨੇ ਮੁਲਜ਼ਮ ਸੂਰਜ ਰਾਣਾ ਦੇ ਖ਼ਿਲਾਫ਼ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰ ਇਸ ਤਰ੍ਹਾਂ ਹਥਿਆਰ ਦੀ ਵਰਤੋਂ ਕਰਨਾ ਅਤੇ ਹਮਲਾ ਕਰਨਾ ਇੱਕ ਗੰਭੀਰ ਮਾਮਲਾ ਹੈ। ਪੁਲਿਸ ਵੱਲੋਂ ਬਹੁਤ ਜਲਦ ਹੀ ਮੁਲਜ਼ਮ ਕੈਦੀ ਸੂਰਜ ਰਾਣਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪ੍ਰੋਟੈਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ, ਤਾਂ ਜੋ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਕਿ ਜੇਲ੍ਹ ਅੰਦਰ ਉਸ ਕੋਲ ਕੈਂਚੀ ਕਿੱਥੋਂ ਆਈ ਅਤੇ ਇਸ ਵਾਰਦਾਤ ਪਿੱਛੇ ਅਸਲ ਵਜ੍ਹਾ ਕੀ ਸੀ। ਪੁਲਿਸ ਅਧਿਕਾਰੀ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...