ਕੈਦੀਆਂ ਦੀ ਸਿਹਤ ਜਾਂਚ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀ HIV ਸਣੇ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ
ਪੰਜਾਬ ਸਿਹਤ ਵਿਭਾਗ ਵੱਲੋਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਸਿਹਤ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀ ਐਚ.ਆਈ.ਵੀ ਸਮੇਤ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਸਬੰਧੀ ਨੈਸ਼ਨਲ ਹੈਲਥ ਮਿਸ਼ਨ ਦੇ ਦਫ਼ਤਰ ਵਿਖੇ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਕੀਤੀ ਹੈ।

ਪੰਜਾਬ ਨਿਊਜ਼। ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਸਿਹਤ ਜਾਂਚ ਕਰਵਾਈ ਗਈ ਹੈ। ਇਸ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਦੱਸ ਦਈਏ ਕਿ ਜੇਲ੍ਹਾਂ ਵਿੱਚ ਬੰਦ ਕੈਦੀ ਐਚ.ਆਈ.ਵੀ ਸਮੇਤ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ 951 ਕੈਦੀ ਐੱਚ.ਆਈ.ਵੀ. ਜਦਕਿ 4846 ਲੋਕ ਹੈਪੇਟਾਈਟਸ ਬੀ ਅਤੇ ਸੀ ਤੋਂ ਪੀੜਤ ਹਨ। ਜਿਨਸੀ ਰੋਗਾਂ ਤੋਂ ਵੀ ਪੀੜਤ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਇਸ ਮਾਮਲੇ ਸਬੰਧੀ ਨੈਸ਼ਨਲ ਹੈਲਥ ਮਿਸ਼ਨ ਦੇ ਦਫ਼ਤਰ ਵਿਖੇ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਕੀਤੀ ਹੈ।
ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਜੇਲ੍ਹ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਕੈਦੀ ਐਸ.ਟੀ.ਆਈ., ਟੀ.ਬੀ., ਸਿਫਿਲਿਸ, ਐੱਚ.ਆਈ.ਵੀ. ਅਤੇ ਹੈਪੇਟਾਈਟਸ ਸੀ ਦੇ ਪਾਜ਼ੀਟਿਵ ਪਾਏ ਗਏ ਹਨ, ਉਨ੍ਹਾਂ ਦਾ ਉਚਿਤ ਇਲਾਜ ਕੀਤਾ ਜਾਵੇ।