ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM ਮਾਨ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਕਿਹਾ- ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ

Progressive Punjab Investment Summit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 13 ਅਤੇ 15 ਮਾਰਚ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫ਼ੈਸਲਾਕੁਨ ਕਦਮ ਚੁੱਕਿਆ ਹੈ, ਜੋ ਸੂਬੇ 'ਚ ਉਦਯੋਗਿਕ ਵਿਕਾਸੀ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਵੇਗਾ।

CM ਮਾਨ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਕਿਹਾ- ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ
Follow Us
tv9-punjabi
| Published: 11 Feb 2026 21:37 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰੀ ਬੈਠਕ ਦੀ ਅਗਵਾਈ ਕਰਦਿਆਂ ਕਿਹਾ ਕਿ, ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ 2026 ਨੂੰ ਮੋਹਾਲੀ ਵਿੱਚ ਹੋਵੇਗਾ, ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਬਣਾਵੇਗਾ। ਪੰਜਾਬ ਪਹਿਲਾਂ ਹੀ ਵਿਸ਼ਵ ਪੱਧਰ ‘ਤੇ ਨਿਵੇਸ਼ ਦੇ ਲਈ ਸਭ ਤੋਂ ਪਸੰਦੀਦਾ ਜਗ੍ਹਾ ਦੇ ਰੂਪ ਵਿੱਚ ਉਭਰਿਆ ਹੈ। ਉਨ੍ਹਾਂ ਨੇ ਕਿਹਾ, ਇਹ ਇਤਿਹਾਸਿਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਨਵੀਂ ਰਫਤਾਰ ਦੇਣ ਦੇ ਲਈ ਪ੍ਰਦੇਸ਼ ਦੀ ਤਕਦੀਰ ਰਚਣ ਦੇ ਲਈ ਸਮਰੱਥ ਪ੍ਰਦਾਨ ਕਰੇਗਾ।

ਸਮੂਹਿਕ ਸਲਾਹ-ਮਸ਼ਵਰੇ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਉਦਯੋਗਿਕ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਦੇ ਉਦਯੋਗ ਲਈ ਇੱਕ ਉਦਯੋਗ-ਅਨੁਕੂਲ ਕਾਰਜ ਯੋਜਨਾ ਤਿਆਰ ਕਰਨ ਲਈ ਇੱਕ ਸਹਿਮਤੀ ਵਿਕਸਤ ਕੀਤੀ ਜਾਵੇਗੀ। ਪੰਜਾਬੀਆਂ ਦੇ ਮੋਹਰੀ ਗੁਣਾਂ ਅਤੇ ਉੱਦਮੀ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ, “ਆਪਣੀ ਹਿੰਮਤ ਅਤੇ ਯੋਗਤਾ ਨਾਲ, ਪੰਜਾਬੀ ਦੁਨੀਆ ਵਿੱਚ ਕਿਤੇ ਵੀ ਅਚੰਭੇ ਕਰ ਸਕਦੇ ਹਨ।”

ਪੰਜਾਬ ਦਾ ਮਤਲਬ ਕਾਰੋਬਾਰ-ਪਾਲਿਸੀ ਟੂ ਪ੍ਰੈਕਟਿਸ

ਕਾਨਫਰੰਸ ਦੇ ਥੀਮ ਬਾਰੇ ਵਿਸਥਾਰ ਵਿੱਚ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨਫਰੰਸ “ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ” ਦੇ ਥੀਮ ‘ਤੇ ਅਧਾਰਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੰਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਵਿੱਚ ਰੋਡ ਸ਼ੋਅ ਆਯੋਜਿਤ ਕਰ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਨਫਰੰਸ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਦੇਸ਼ ਸੈਸ਼ਨ, ਪਲੈਨਰੀ ਸੈਸ਼ਨ ਅਤੇ ਸੈਕਟਰਲ ਸੈਸ਼ਨ ਸ਼ਾਮਲ ਹੋਣਗੇ।

ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਇੱਕ ਵੱਡਾ ਮੌਕਾ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੇਗਾ, ਜੋ ਦੇਸ਼ ਭਰ ਵਿੱਚ ਸਭ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਵਿਸ਼ਾਲ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਵਿੱਚ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਤੋਂ ਭਾਰੀ ਸਮਰਥਨ ਮਿਲਿਆ ਹੈ। ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਆਧਾਰ, ਖੇਤੀਬਾੜੀ ਖੇਤਰ, ਪਹਿਲਾਂ ਹੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਵਿਆਪਕ ਉਦਯੋਗੀਕਰਨ ਹੀ ਕਮਜ਼ੋਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦਾ ਇੱਕੋ ਇੱਕ ਹੱਲ ਹੈ।

ਦੁਨੀਆ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਪੱਧਰ ‘ਤੇ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਰਾਹੀਂ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਪੈਦਾ ਹੋਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੀਆਂ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ 13-15 ਮਾਰਚ ਤੱਕ ਮੋਹਾਲੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦਾ ਆਯੋਜਨ ਕਰ ਰਹੀ ਹੈ।

ਸੂਬਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਪ੍ਰੋਜੈਕਟਾਂ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇ ਜਲਦੀ ਅਤੇ ਸੁਚਾਰੂ ਜਾਰੀਕਰਨ ਨੂੰ ਯਕੀਨੀ ਬਣਾਉਣ ਲਈ ਵਿਕਰੀ ਡੀਡਾਂ ਦੀ ਰਜਿਸਟ੍ਰੇਸ਼ਨ ਵਿੱਚ ਹਰੇ ਸਟੈਂਪ ਪੇਪਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਕੋਲ ਉਦਯੋਗ-ਅਨੁਕੂਲ ਵਾਤਾਵਰਣ ਹੈ ਅਤੇ ਸਥਾਨਕ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਹੁਨਰਮੰਦ ਸਟਾਫ ਹੈ। ਬਿਜਲੀ ਸੁਰੱਖਿਆ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਜ਼ਰੂਰੀ ਹੈ, ਅਤੇ ਇਸ ਲਈ ਸੂਬਾ ਸਰਕਾਰ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀ ਇਸ ਮੈਗਾ ਈਵੈਂਟ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਦੇ ਨਾਲ ਕਾਨਫਰੰਸ ਦੇ ਸਫਲ ਸਮਾਪਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਪ੍ਰਦਰਸ਼ਨੀਆਂ, ਸੈਮੀਨਾਰਾਂ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ, ਉਦਯੋਗ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਨਫਰੰਸ ਦਾ ਲੋਗੋ ਜਾਰੀ ਕੀਤਾ। ਉਦਯੋਗ ਅਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ...
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ...
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...