2027 ਤੋਂ ਪਹਿਲਾਂ ਪੂਰਾ ਹੋਵੇਗਾ ਵਾਅਦਾ, ਔਰਤਾਂ ਨੂੰ ਮਿਲਣਗੇ 1000 ਰੁਪਏ, ਮੰਤਰੀ ਬਲਜਿੰਦਰ ਕੌਰ ਦਾ ਵੱਡਾ ਬਿਆਨ
Minister Baljinder Kaur: ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲੜ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਲੋਕ 'ਆਪ' ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਪਿੰਡ ਨੂੰ ਪਾਣੀ ਮੁਹੱਈਆ ਕਰਵਾਇਆ ਹੈ, ਛੋਟੀਆਂ ਸਮੱਸਿਆਵਾਂ ਹੱਲ ਕੀਤੀਆਂ ਹਨ, ਵੱਡੇ ਪੱਧਰ 'ਤੇ ਨੌਕਰੀਆਂ ਪੈਦਾ ਕੀਤੀਆਂ ਹਨ ਅਤੇ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ।
Photo: Facebook/Baljinder Kaur
ਪੰਜਾਬ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਦੌਰਾਨ ਮੰਤਰੀ ਪ੍ਰੋਫੈਸਰ ਬਲਜਿੰਦਰ ਕੌਰ ਨੇ ਦਾਅਵਾ ਕੀਤਾ ਕਿ ਇਹ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਕਿਸਮਤ ਤੈਅ ਕਰਨਗੀਆਂ। ਉਨ੍ਹਾਂ ਇਹ ਵੀ ਦੁਹਰਾਇਆ ਕਿ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ 2027 ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ। ਮੰਤਰੀ ਬਲਜਿੰਦਰ ਕੌਰ ਨੇ ਬਠਿੰਡਾ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਧੁੰਦ ਦੇ ਬਾਵਜੂਦ, ਵੱਡੀ ਗਿਣਤੀ ਵਿੱਚ ਵੋਟਰ ਆਪਣੀ ਵੋਟ ਪਾਉਣ ਲਈ ਬਾਹਰ ਆ ਰਹੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕੰਮ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦਾ ਹੈ।
ਹਰ ਘਰ ਨੂੰ ਦਿੱਤੀ 600 ਯੂਨਿਟ ਮੁਫ਼ਤ ਬਿਜਲੀ
ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲੜ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਲੋਕ ‘ਆਪ’ ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਪਿੰਡ ਨੂੰ ਪਾਣੀ ਮੁਹੱਈਆ ਕਰਵਾਇਆ ਹੈ, ਛੋਟੀਆਂ ਸਮੱਸਿਆਵਾਂ ਹੱਲ ਕੀਤੀਆਂ ਹਨ, ਵੱਡੇ ਪੱਧਰ ‘ਤੇ ਨੌਕਰੀਆਂ ਪੈਦਾ ਕੀਤੀਆਂ ਹਨ ਅਤੇ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ।
ਇਹ ਵੀ ਪੜ੍ਹੋ
9,775 ਉਮੀਦਵਾਰ ਚੋਣ ਮੈਦਾਰ ‘ਚ
ਜ਼ਿਕਰਯੋਗ ਹੈ ਕੀ ਪੰਜਾਬ ਵਿੱਚ ਅੱਜ ਜਿਲ੍ਹਾਂ ਪਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਪੇਪਰ ਬੈਲਟ ਦੀ ਵਰਤੋਂ ਕਰਕੇ ਕਰਵਾਈਆਂ ਜਾਣਗੀਆਂ। ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀ ਲਈ ਉਮੀਦਵਾਰ ਚੁਣੇ ਜਾਣਗੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਲਗਭਗ 90,000 ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਬਸਪਾ ਆਪਣੇ-ਆਪਣੇ ਪਾਰਟੀ ਚਿੰਨ੍ਹਾਂ ਤੇ ਚੋਣਾਂ ਲੜ ਰਹੀਆਂ ਹਨ। ਵੋਟਿੰਗ ਦੌਰਾਨ ਡੁਪਲੀਕੇਟ ਬੈਲਟ ਪੇਪਰਾਂ ਦੇ ਮੁੱਦੇ ਨੂੰ ਲੈ ਕੇ ਰਾਜ ਚੋਣ ਕਮਿਸ਼ਨ ਹਾਈ ਅਲਰਟ ਤੇ ਹੈ। ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ
