AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Record Revenue: ‘ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਿਰਫ ਮਾਰਚ ‘ਚ ਹੀ ਹੋਈ ਰਿਕਾਰਡ ਆਮਦਨ’

Stamp Duty: ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀਆਈਡੀਬੀ ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਇਹ ਕੁੱਲ ਛੋਟ 2.25 ਫੀਸਦੀ ਬਣਦੀ ਹੈ।

Record Revenue: 'ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਿਰਫ ਮਾਰਚ 'ਚ ਹੀ ਹੋਈ ਰਿਕਾਰਡ ਆਮਦਨ'
Record Revenue: ਸਿਰਫ ਮਾਰਚ ‘ਚ ਹੀ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਹੋਈ ਰਿਕਾਰਡ ਆਮਦਨ : ਜਿੰਪਾ
tv9-punjabi
| Updated On: 03 Apr 2023 16:10 PM IST
Share
ਚੰਡੀਗੜ੍ਹ ਨਿਊਜ: ਪੰਜਾਬ ਸਰਕਾਰ ਨੂੰ ਮਾਰਚ ਦੇ ਮਹੀਨੇ ਵਿੱਚ ਪ੍ਰਾਪਰਟੀ ਦੀਆਂ ਰਜਿਸਟਰੀਆਂ(Property Registration) ਤੋਂ ਰਿਕਾਰਡ ਆਮਦਨ ਹੋਈ ਹੈ। ਇਹ ਜਾਣਕਾਰੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਿੱਤੀ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਇਹ ਸਭਾ ਸੰਭਵ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ। ਸਰਕਾਰ ਵੱਲੋਂ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਮੁੱਖ ਮੰਤਰੀ ਦੇ ਇਸ ਫੈਸਲੇ ਸਦਕਾ ਪੂਰੇ ਸੂਬੇ ਵਿਚ ਲੋਕਾਂ ਨੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਿਚ ਬਹੁਤ ਦਿਲਚਸਪੀ ਵਿਖਾਈ।

‘ਬੀਤੇ ਸਾਲ ਦੇ ਮੁਕਾਬਲੇ ਜਿਆਦਾ ਹੋਈ ਆਮਦਨ’

ਜਿੰਪਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ 658.69 ਕਰੋੜ ਰੁਪਏ ਆਏ ਹਨ ਜਦਕਿ ਮਾਰਚ 2022 ਵਿਚ ਇਹ ਆਮਦਨ 369.61 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਆਮਦਨ 78 ਫੀਸਦੀ ਜ਼ਿਆਦਾ ਬਣਦੀ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਦੇ 11 ਮਹੀਨਿਆਂ ਦੌਰਾਨ ਸਰਕਾਰੀ ਖਜ਼ਾਨੇ ਵਿਚ ਔਸਤਨ 308 ਕਰੋੜ ਰੁਪਏ ਪ੍ਰਤੀ ਮਹੀਨਾ ਦੀ ਆਮਦਨ ਆਉਂਦੀ ਰਹੀ ਹੈ ਜਦਕਿ ਸਿਰਫ ਇਕ ਮਹੀਨੇ ਦੌਰਾਨ ਯਾਨੀ ਮਾਰਚ 2023 ਵਿਚ ਇਹ ਆਮਦਨ ਦੁੱਗਣੀ ਤੋਂ ਵੀ ਜ਼ਿਆਦਾ ਰਹੀ। ਮਾਲ ਮੰਤਰੀ ਨੇ ਕਿਹਾ ਕਿ ਅਪ੍ਰੈਲ 2023 ਦੌਰਾਨ ਵੀ ਪੰਜਾਬ ਦੇ ਖਜ਼ਾਨੇ ਵਿਚ ਪਿਛਲੇ ਮਹੀਨਿਆਂ ਨਾਲੋਂ ਜ਼ਿਆਦਾ ਆਮਦਨ ਆਉਣ ਦੀ ਸੰਭਾਵਨਾ ਹੈ ਕਿਉਂਕਿ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਦੀ ਛੋਟ ਚ 30 ਅਪ੍ਰੈਲ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿਚ ਕਿਸਾਨਾਂ ਵੱਲੋਂ ਫਸਲ ਦੀ ਕਟਾਈ ਤੋਂ ਬਾਅਦ ਜ਼ਮੀਨ-ਜਾਇਦਾਦਾਂ ਦੀ ਰਜਿਸਟਰੀ ਲਈ ਰੁਚੀ ਵਿਖਾਈ ਜਾਂਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟੈਂਪ ਡਿਊਟੀ ਅਤੇ ਫੀਸ ਵਿਚ ਛੋਟ ਸਬੰਧੀ ਲਏ ਫੈਸਲੇ ਦਾ ਲਾਭ ਸੂਬੇ ਦੇ ਕਿਸਾਨ ਅਸਾਨੀ ਨਾਲ ਲੈ ਸਕਣਗੇ।

‘ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਹੈ ਟੀਚਾ’

ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮਾਨ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...