AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੋਲਡਨ ਟੈਂਪਲ ਮਾਡਲ ਦੀ ਨੀਲਾਮੀ ਦਾ ਵਿਰੋਧ, ਐੱਸਜੀਪੀਸੀ ਪ੍ਰਧਾਨ ਬੋਲੇ-ਪੀਐੱਮ ਘਰ ‘ਚ ਸੁਰੱਖਿਅਤ ਰੱਖਣ, ਸੁਖਬੀਰ ਨੇ ਵਾਪਸ ਕਰਨ ਨੂੰ ਕਿਹਾ

ਪੀਐੱਮ ਨੇ ਗੋਲਡਨ ਟੈਂਪਲ ਦੇ ਮਾਡਲ ਨੂੰ ਨੀਲਾਮ ਕਰਨ ਦਾ ਫੈਸਲਾ ਲਿਆ ਹੈ ਜਿਸਦਾ ਵਿਰੋਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਐੱਸਜੀਪੀਸੀ ਨੇ ਵਿਰੋਧ ਕੀਤਾ ਹੈ। ਐੱਸਜੀਪੀਸੀ ਪ੍ਰਧਾਨ ਨੇ ਪੀਐੱਮ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਡਲ ਨੂੰ ਘਰ ਵਿੱਚ ਸੁਰੱਖਿਅਤ ਰੱਖਣ ਜਦਕਿ ਸੁਖਬੀਰ ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਪੀਐੱਮ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਵਾਪਸ ਕਰ ਦੇਣ।

ਗੋਲਡਨ ਟੈਂਪਲ ਮਾਡਲ ਦੀ ਨੀਲਾਮੀ ਦਾ ਵਿਰੋਧ, ਐੱਸਜੀਪੀਸੀ ਪ੍ਰਧਾਨ ਬੋਲੇ-ਪੀਐੱਮ ਘਰ 'ਚ ਸੁਰੱਖਿਅਤ ਰੱਖਣ, ਸੁਖਬੀਰ ਨੇ ਵਾਪਸ ਕਰਨ ਨੂੰ ਕਿਹਾ
tv9-punjabi
| Updated On: 26 Oct 2023 14:54 PM IST
Share

ਪੰਜਾਬ ਨਿਊਜ। ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਡਲ ਨੂੰ ਨੀਲਾਮ ਕਰਨ ਦੀ ਬਜਾਏ ਆਪਣੇ ਘਰ ਵਿੱਚ ਹੀ ਸੰਭਾਲ ਕੇ ਰੱਖਣ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮਾਡਲ ਕੋਈ ਸਾਧਾਰਨ ਤੋਹਫ਼ਾ ਨਹੀਂ ਸਗੋਂ ਸ਼ਰਧਾ ਤੇ ਸਤਿਕਾਰ ਦਾ ਪ੍ਰਤੀਕ ਹੈ। ਇਸ ਨਿਲਾਮੀ ਵਿੱਚ ਕੇਵਲ ਹਰਿਮੰਦਰ ਸਾਹਿਬ ਹੀ ਨਹੀਂ, ਕਈ ਹੋਰ ਮਾਡਲ ਵੀ ਸ਼ਾਮਲ ਕੀਤੇ ਗਏ ਹਨ। ਇਹ ਨਿਲਾਮੀ 31 ਅਕਤੂਬਰ, 2023 ਨੂੰ ਖਤਮ ਹੋਣ ਵਾਲੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Shiromani Committee President Harjinder Singh Dhami) ਨੇ ਟਵੀਟ ਕਰਕੇ ਲਿਖਿਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੇ ਸਨਮਾਨਾਂ ਅਤੇ ਤੋਹਫ਼ਿਆਂ ਦੀ ਨਿਲਾਮੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸੁਨਹਿਰੀ ਮੰਦਰ) ਦੇ ਮਾਡਲ ਦੀ ਨਿਲਾਮੀ ਨਹੀਂ ਹੋਣੀ ਚਾਹੀਦੀ।

ਇਹ ਕੋਈ ਸਾਧਾਰਨ ਤੋਹਫ਼ਾ ਨਹੀਂ ਸਗੋਂ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਮੈਂ ਪ੍ਰਧਾਨ ਮੰਤਰੀ ਨੂੰ ਸ੍ਰੀ ਹਰਮਿੰਦਰ ਸਾਹਿਬ (Sri. Harminder Sahib) ਦੀ ਆਤਮਾ ਨੂੰ ਆਪਣੇ ਨਿਵਾਸ ਸਥਾਨ ‘ਤੇ ਰੱਖਣ ਦੀ ਅਪੀਲ ਕਰਦਾ ਹਾਂ।

ਰਾਜ ਮੰਤਰੀ ਲੇਖੀ ਨੇ ਪੀਐਮ ਮੀਮੈਂਟੋਜ਼ ਈ-ਨਿਲਾਮੀ ਬਾਰੇ ਜਾਣਕਾਰੀ ਦਿੱਤੀ ਸੀ ਕੇਂਦਰੀ ਸੰਸਕ੍ਰਿਤੀ ਅਤੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਹਾਲ ਹੀ ਵਿੱਚ ਪੀਐਮ ਮੀਮੈਂਟੋਸ ਈ-ਨਿਲਾਮੀ ਬਾਰੇ ਜਾਣਕਾਰੀ ਦਿੱਤੀ ਸੀ। ਜੋ ਕਿ 31 ਅਕਤੂਬਰ 2023 ਨੂੰ ਖਤਮ ਹੋਣ ਜਾ ਰਿਹਾ ਹੈ।

ਇਨ੍ਹਾਂ ਵਿੱਚ ਹਰਿਮੰਦਰ ਸਾਹਿਬ ਅੰਮ੍ਰਿਤਸਰ ਦਾ ਮਾਡਲ (23A0404), ਭਗਵਾਨ ਲਕਸ਼ਮੀ ਨਰਾਇਣ ਵਿੱਠਲ ਅਤੇ ਦੇਵੀ ਰੁਕਮਣੀ (23A0384) ਦੀ ਮੂਰਤੀ, ਵੱਛੜੇ ਦਾ ਯਾਦਗਾਰੀ ਚਿੰਨ੍ਹ (23A0776), ਯਰੂਸ਼ਲਮ ਦਾ ਸਮਾਰਕ (23A0580) ਸ਼ਾਮਲ ਹਨ। ਇਸ ਦੇ ਨਾਲ ਅਰਨਮੁਲਾ ਕੰਨੜੀ (23A0039), ਭਗਵਾਨ ਰਾਮ, ਸੀਤਾ, ਲਕਸ਼ਮਣ ਅਤੇ ਭਗਵਾਨ ਹਨੂੰਮਾਨ ਦੀ ਪਿੱਤਲ ਦੀ ਮੂਰਤੀ (23A0012), ਰਾਮ ਦਰਬਾਰ ਦੀ ਮੂਰਤੀ (23A0623) ਵੀ ਸ਼ਾਮਲ ਹਨ।

ਇਸ ਨੂੰ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤਾ ਜਾਵੇ-ਸੁਖਬੀਰ ਬਾਦਲ

ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ pic.twitter.com/AOfkMJ6L3R — Sukhbir Singh Badal (@officeofssbadal) October 25, 2023 ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੇਸ਼ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਨਿਲਾਮ ਕਰਨ ਜਾ ਰਹੀ ਹੈ। ਇਸ ਮਾਡਲ ਨੂੰ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਦਾਤ ਅਤੇ ਬਖਸ਼ਿਸ਼ ਦੇ ਪਵਿੱਤਰ ਪ੍ਰਤੀਕ ਵਜੋਂ ਪੇਸ਼ ਕੀਤਾ ਗਿਆ ਅਤੇ ਇਸ ਨੂੰ ਨਿਲਾਮ ਕਰਨਾ ਘੋਰ ਅਪਮਾਨ ਅਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੋਵੇਗਾ।

ਮੇਰੀ ਪ੍ਰਧਾਨ ਮੰਤਰੀ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਨਿਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸਰਕਾਰ ਇਸ ਪਵਿੱਤਰ ਅਤੇ ਅਨਮੋਲ ਦਾਤ ਨੂੰ ਸੰਭਾਲਣ ਵਿੱਚ ਅਸਮਰੱਥ ਮਹਿਸੂਸ ਕਰਦੀ ਹੈ, ਤਾਂ ਮੈਂ ਬੇਨਤੀ ਕਰਦਾ ਹਾਂ ਕਿ ਇਹ ਪਵਿੱਤਰ ਨਿਸ਼ਾਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਸੌਂਪ ਦਿੱਤੀ ਜਾਵੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...