ਚੰਡੀਗੜ੍ਹ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ, ਪੁਲਿਸ ਨੇ ਕੀਤਾ ਲਾਠੀਚਾਰਚ
Chandigarh Protest: ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ 43 ਵਿੱਚ ਧਰਨਾਕਾਰੀਆਂ ਨੂੰ ਰੋਕਦੇ ਹੋਏ। ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ।
Chandigarh Protest: ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ ‘ਤੇ ਮੋਹਾਲੀ ‘ਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ।
ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ 43 ਵਿੱਚ ਧਰਨਾਕਾਰੀਆਂ ਨੂੰ ਰੋਕਦੇ ਹੋਏ। ਪੁਲਿਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ 4 ਬੱਸਾਂ ਵਿੱਚ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਵਾਪਸ ਪਰਤਣ ਦਾ ਐਲਾਨ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਮੁੜ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ਤੇ 5 ਲੇਅਰ ਬੈਰੀਕੇਡ ਬਣਾ ਦਿੱਤੇ ਹਨ। ਇਸ ਤੋਂ ਇਲਾਵਾ ਪੱਥਰਾਂ ਨਾਲ ਭਰੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ।
ਕਈ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਨਿਹੰਗਾਂ ਦਾ ਇੱਕ ਜਥਾ ਵੀ ਮੌਕੇ ‘ਤੇ ਪਹੁੰਚ ਗਿਆ ਅਤੇ ਪੁਲਿਸ ਵੱਲੋਂ ਲਾਠੀਚਾਰਜ ਹੁੰਦਾ ਦੇਖ ਨਿਹੰਗਾਂ ਨੇ ਵੀ ਤਲਵਾਰਾਂ ਲਹਿਰਾਉਣੀਆਂ ਸ਼ੁਰੂ ਕਰ ਦਿੱਤੀਆਂ। ਕਿਸੇ ਤਰ੍ਹਾਂ ਪੁਲਿਸ ਨੇ ਮੋਰਚੇ ਦੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਹਾਈਵੇ ਤੋਂ ਹਟਾ ਦਿੱਤਾ।
ਫਿਲਹਾਲ ਸੈਕਟਰ-43 ਦੇ ਬੱਸ ਸਟੈਂਡ ਦੇ ਸਾਹਮਣੇ ਦੋਵੇਂ ਪਾਸੇ ਵਾਲੀ ਸੜਕ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਪੁਲਿਸ ਤੋਂ ਇਲਾਵਾ ਪੰਜਾਬ ਪੁਲਿਸ, ਰਿਜ਼ਰਵ ਬਟਾਲੀਅਨ, ਰੈਪਿਡ ਫੋਰਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਬਲ ਮੌਕੇ ਤੇ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ
ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ
ਚੰਡੀਗੜ੍ਹ ਮੁਹਾਲੀ ਸਰਹੱਦ ਤੇ ਵਾਈਪੀਐਸ ਚੌਕ ਨੇੜੇ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਕਾਫੀ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਸਮੇਤ ਹੋਰ ਬਲਾਂ ਦੇ ਕਰੀਬ 3 ਹਜ਼ਾਰ ਜਵਾਨ ਮੌਕੇ ਤੇ ਤਾਇਨਾਤ ਕੀਤੇ ਗਏ ਹਨ। ਮੋਰਚੇ ‘ਤੇ ਵੀ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਮੋਰਚੇ ‘ਤੇ ਤਾਇਨਾਤ ਰੈਪਿਡ ਫੋਰਸ ਨੂੰ ਲਾਠੀਚਾਰਜ ਲਈ ਅੱਗੇ ਰੱਖਿਆ ਗਿਆ ਹੈ। ਅੱਥਰੂ ਗੈਸ ਦੇ ਗੋਲੇ ਸੁੱਟਣ ਲਈ ਵਾਹਨ ਵੀ ਤਾਇਨਾਤ ਕੀਤੇ ਗਏ ਹਨ।