AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਿਲਮ ਸਤਲੁਜ ਤੇ ਲੱਗੀ ਪਾਬੰਦੀ ਖ਼ਿਲਾਫ਼ ਅੰਮ੍ਰਿਤਸਰ ‘ਚ ਰੋਸ ਮਾਰਚ, ਆਜ਼ਾਦ ਗਰੁੱਪ ਵੱਲੋਂ ਨਾਅਰੇਬਾਜ਼ੀ

ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਤੇ ਉਨ੍ਹਾਂ ਦੇ ਜੀਵਨ ਸੰਘਰਸ਼ ਨੂੰ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸੇ ਵੀ ਇਤਿਹਾਸਕ ਜਾਂ ਸਮਾਜਿਕ ਵਿਸ਼ੇ ਤੇ ਬਣੀ ਫਿਲਮ ਨੂੰ ਦੇਖਣ ਜਾਂ ਨਾ ਦੇਖਣ ਦਾ ਫ਼ੈਸਲਾ ਲੋਕਾਂ ਤੇ ਛੱਡਿਆ ਜਾਣਾ ਚਾਹੀਦਾ ਹੈ।

ਫਿਲਮ ਸਤਲੁਜ ਤੇ ਲੱਗੀ ਪਾਬੰਦੀ ਖ਼ਿਲਾਫ਼ ਅੰਮ੍ਰਿਤਸਰ 'ਚ ਰੋਸ ਮਾਰਚ, ਆਜ਼ਾਦ ਗਰੁੱਪ ਵੱਲੋਂ ਨਾਅਰੇਬਾਜ਼ੀ
lalit-sharma
| Updated On: 12 Jul 2026 12:44 PM IST
Share

ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਆਧਾਰਿਤ ਫਿਲਮ ਸਤਲੁਜ ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਅੰਮ੍ਰਿਤਸਰ ‘ਚ ਆਜ਼ਾਦ ਗਰੁੱਪ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸੰਜੀਤ ਸਿੰਘ ਸਨੀ ਦੀ ਅਗਵਾਈ ਅਤੇ ਭਾਈ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਕੱਢਿਆ ਗਿਆ। ਰੋਸ ਮਾਰਚ ਦੌਰਾਨ ਵੱਡੀ ਗਿਣਤੀ ‘ਚ ਨੌਜਵਾਨਾਂ, ਉਸ ਸਮੇਂ ਦੇ ਪੀੜਤ ਪਰਿਵਾਰਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਰੋਸ ਮਾਰਚ ਗੋਲਡਨ ਗੇਟ ਇਲਾਕੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚੋਂ ਲੰਘਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ‘ਚ ਬੈਨਰ ਤੇ ਤਖ਼ਤੀਆਂ ਫੜੀਆਂ ਹੋਈਆਂ ਸਨ ਤੇ ਸਰਕਾਰ ਕੋਲੋਂ ਫਿਲਮ ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ।

“ਫਿਲਮ ਨੂੰ ਦੇਖਣ ਜਾਂ ਨਾ ਦੇਖਣ ਦਾ ਫ਼ੈਸਲਾ ਲੋਕਾਂ ਤੇ ਛੱਡਿਆ ਜਾਣਾ ਚਾਹੀਦਾ”

ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਤੇ ਉਨ੍ਹਾਂ ਦੇ ਜੀਵਨ ਸੰਘਰਸ਼ ਨੂੰ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸੇ ਵੀ ਇਤਿਹਾਸਕ ਜਾਂ ਸਮਾਜਿਕ ਵਿਸ਼ੇ ਤੇ ਬਣੀ ਫਿਲਮ ਨੂੰ ਦੇਖਣ ਜਾਂ ਨਾ ਦੇਖਣ ਦਾ ਫ਼ੈਸਲਾ ਲੋਕਾਂ ‘ਤੇ ਛੱਡਿਆ ਜਾਣਾ ਚਾਹੀਦਾ ਹੈ।

ਆਜ਼ਾਦ ਗਰੁੱਪ ਪੰਜਾਬ ਦੇ ਮੈਂਬਰ ਦਵਿੰਦਰ ਸਿੰਘ ਹਰਿਆਵਾਲਾ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਆਪਣੇ ਜੀਵਨ ਦੀ ਪਰਵਾਹ ਕੀਤੇ ਬਿਨਾਂ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਮਿਲਣੀ ਚਾਹੀਦੀ ਹੈ ਤੇ ਇਸ ‘ਚ ਫਿਲਮ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਵੱਖ-ਵੱਖ ਭਾਸ਼ਾਵਾਂ ‘ਚ ਵੀ ਰਿਲੀਜ਼ ਕਰਨ ਦੀ ਮੰਗ

ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਫਿਲਮ ਤੇ ਲੱਗੀਆਂ ਪਾਬੰਦੀਆਂ ਹਟਾ ਕੇ ਇਸ ਨੂੰ ਨਾ ਸਿਰਫ਼ ਪੰਜਾਬ, ਸਗੋਂ ਦੇਸ਼ ਦੇ ਹੋਰ ਸੂਬਿਆਂ ‘ਚ ਵੀ ਵੱਖ-ਵੱਖ ਭਾਸ਼ਾਵਾਂ ‘ਚ ਰਿਲੀਜ਼ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿਸ਼ੇ ਨਾਲ ਜਾਣੂ ਹੋ ਸਕਣ। ਰੋਸ ਮਾਰਚ ਦੌਰਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਫਿਲਮ ਤੇ ਲੱਗੀ ਪਾਬੰਦੀ ਨਾ ਹਟਾਈ ਗਈ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Follow Us
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...