AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਟਾ ਕਤਲ ਮਾਮਲੇ ਦੇ ਵਿਰੋਧ ਚ ਨਵਾਂਸ਼ਹਿਰ ਚ ਰੋਸ ਮਾਰਚ, ਚੰਡੀਗੜ੍ਹ ਚੌਕ ਤੇ ਦਿੱਤਾ ਧਰਨਾ

ਰੋਸ ਮਾਰਚ ਤੇ ਧਰਨੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉੱਧਰ, ਪੰਜਾਬ ਬੰਦ ਦੇ ਸੱਦੇ ਕਾਰਨ ਨਵਾਂਸ਼ਹਿਰ, ਬੰਗਾ ਤੇ ਬਲਾਚੌਰ 'ਚ ਬਾਜ਼ਾਰਾਂ ਦੀਆਂ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ, ਜਦਕਿ ਕੁਝ ਥਾਵਾਂ ਤੇ ਛੋਟੀਆਂ-ਮੋਟੀਆਂ ਦੁਕਾਨਾਂ ਖੁੱਲ੍ਹੀਆਂ ਵੀ ਦਿਖਾਈ ਦਿੱਤੀਆਂ।

ਝੋਟਾ ਕਤਲ ਮਾਮਲੇ ਦੇ ਵਿਰੋਧ ਚ ਨਵਾਂਸ਼ਹਿਰ ਚ ਰੋਸ ਮਾਰਚ, ਚੰਡੀਗੜ੍ਹ ਚੌਕ ਤੇ ਦਿੱਤਾ ਧਰਨਾ
shailesh-kumar-shaheed-bhagat-singh-nagar
| Updated On: 15 Oct 2026 13:11 PM IST
Share

ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ‘ਚ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਨਵਾਂਸ਼ਹਿਰ ‘ਚ ‘ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਭਜੋਤ ਸਿੰਘ ਆਪਣੇ ਸਾਥੀਆਂ ਸਮੇਤ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ ‘ਚ ਪਹੁੰਚੇ, ਜਿੱਥੇ ਧਰਨਾ ਦੇ ਕੇ ਪੰਜਾਬ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਵਿਰੁੱਧ ਰੋਸ ਪ੍ਰਗਟਾਇਆ ਗਿਆ।

ਧਰਨੇ ਦੌਰਾਨ ਕਈ ਸਾਥੀਆਂ ਨੇ ਆਪਣੇ ਵਿਚਾਰ ਰੱਖਦਿਆਂ ਪੰਜਾਬ ‘ਚ ਲਗਾਤਾਰ ਹੋ ਰਹੀਆਂ ਹੱਤਿਆਵਾਂ, ਗੈਂਗਸਟਰਾਂ ਦੀਆਂ ਗਤੀਵਿਧੀਆਂ ਅਤੇ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਤੇ ਚਿੰਤਾ ਪ੍ਰਗਟਾਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੁੰਦੀ ਜਾ ਰਹੀ ਹੈ।

ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਮੀਡੀਆ ਨਾਲ ਗੱਲਬਾਤ ਕਰਦਿਆਂ ‘ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਨੇ ਕਿਹਾ ਕਿ ਮਾਨਸਾ ‘ਚ ਮੈਡੀਕਲ ਸਟੋਰ ਦੇ ਮਾਲਕ ਨੇ ਪਰਵਿੰਦਰ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਮੁਲਜ਼ਮ ਘਟਨਾ ਤੋਂ ਬਾਅਦ ਮੌਕੇ ਤੇ ਹੀ ਖੜ੍ਹਾ ਰਿਹਾ।

ਉਨ੍ਹਾਂ ਸਵਾਲ ਉਠਾਇਆ ਕਿ ਜਿਸ ਸਮੇਂ ਗੋਲੀ ਚਲਾਈ ਗਈ, ਉਸ ਸਮੇਂ ਇਸ ਘਟਨਾ ਨੂੰ ਅੰਜਾਮ ਦੇਣ ਪਿੱਛੇ ਕਿਸ ਦਾ ਹੁਕਮ ਜਾਂ ਕੀ ਭੂਮਿਕਾ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

ਪੰਜਾਬ ਬੰਦ ਦਾ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਚ ਅਸਰ

ਰੋਸ ਮਾਰਚ ਤੇ ਧਰਨੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉੱਧਰ, ਪੰਜਾਬ ਬੰਦ ਦੇ ਸੱਦੇ ਕਾਰਨ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ‘ਚ ਬਾਜ਼ਾਰਾਂ ਦੀਆਂ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ, ਜਦਕਿ ਕੁਝ ਥਾਵਾਂ ਤੇ ਛੋਟੀਆਂ-ਮੋਟੀਆਂ ਦੁਕਾਨਾਂ ਖੁੱਲ੍ਹੀਆਂ ਵੀ ਦਿਖਾਈ ਦਿੱਤੀਆਂ। ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਸ਼ਹਿਰ ‘ਚ ਘੁੰਮ ਕੇ ਦੁਕਾਨਦਾਰਾਂ ਨੂੰ ਬਾਜ਼ਾਰ ਬੰਦ ਰੱਖਣ ਦੀ ਅਪੀਲ ਵੀ ਕੀਤੀ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...