AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

BBMB ਖਿਲਾਫ਼ ਡੇਲੀ ਵੇਜ਼ ਵਰਕਰਾਂ ਦਾ ਧਰਨਾ, ਭਾਖੜਾ ਡੈਮ ਵੱਲ ਜਾਣ ਵਾਲੀਆਂ ਟ੍ਰੇਨਾਂ-ਬੱਸਾਂ ਰੋਕੀਆਂ

ਬੀਬੀਐਮਬੀ ਡੇਲੀ ਇੰਪਲਾਈਜ਼ ਯੂਨੀਅਨ ਆਪਣੀਆਂ ਮੰਗਾਂ ਦੀ ਨੂੰ ਲੈ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ। ਰੋਜ਼ਾਨਾ ਤਨਖਾਹ ਵਾਲੇ ਕਰਮਚਾਰੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ। ਅੱਜ ਦਾ ਧਰਨਾ ਇਨ੍ਹਾਂ ਖਾਸ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੀਬੀਐਮਬੀ ਦੇ ਅੰਦਰ ਸਾਲ ਭਰ ਰੁਜ਼ਗਾਰ ਮਿਲੇ ਤੇ ਉਨ੍ਹਾਂ ਦੀ ਰੋਜ਼ਾਨਾ ਤਨਖਾਹ ਵਧਾਈ ਜਾਵੇ।

BBMB ਖਿਲਾਫ਼ ਡੇਲੀ ਵੇਜ਼ ਵਰਕਰਾਂ ਦਾ ਧਰਨਾ, ਭਾਖੜਾ ਡੈਮ ਵੱਲ ਜਾਣ ਵਾਲੀਆਂ ਟ੍ਰੇਨਾਂ-ਬੱਸਾਂ ਰੋਕੀਆਂ
BBMB ਖਿਲਾਫ਼ ਡੇਲੀ ਵੇਜ਼ ਵਰਕਰਾਂ ਦਾ ਧਰਨਾ
raj-kumar
| Published: 07 Apr 2026 10:23 AM IST
Share

ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਡੇਲੀ ਵੇਜ਼ ਕਰਮਚਾਰੀ (ਰੋਜ਼ਾਨਾ ਦਿਹਾੜੀਦਾਰ), ਰਿਟਾਇਰਡ ਯੂਨੀਅਨ ਤੇ ਵੱਖ-ਵੱਖ ਹੋਰ ਯੂਨੀਅਨਾਂ ਦੇ ਨੇਤਾਵਾਂ ਦੇ ਨਾਲ, ਪੰਜਾਬ-ਹਿਮਾਚਲ ਸਰਹੱਦ ‘ਤੇ ਬਰਮਾਲਾ ਚੈੱਕ ਪੋਸਟ ‘ਤੇ ਧਰਨਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਭਾਖੜਾ ਡੈਮ ਜਾਣ ਵਾਲੀਆਂ ਰੇਲਗੱਡੀਆਂ ਤੇ ਬੱਸਾਂ ਨੂੰ ਰੋਕ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਇਹ ਪ੍ਰਦਰਸ਼ਨ ਅੱਜ ਸ਼ਾਮ ਤੱਕ ਜਾਰੀ ਰਹਿਣ ਦੀ ਉਮੀਦ ਹੈ। ਹੁਣ ਤੱਕ ਕੋਈ ਵੀ ਸੀਨੀਅਰ ਬੀਬੀਐਮਬੀ ਅਧਿਕਾਰੀ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ‘ਤੇ ਨਹੀਂ ਪਹੁੰਚਿਆ ਹੈ। ਪ੍ਰਦਰਸ਼ਨਕਾਰੀਆਂ ਨੇ ਬੀਬੀਐਮਬੀ ਚੇਅਰਮੈਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਕਾਫ਼ੀ ਸਮੇਂ ਤੋਂ, ਬੀਬੀਐਮਬੀ ਡੇਲੀ ਇੰਪਲਾਈਜ਼ ਯੂਨੀਅਨ ਆਪਣੀਆਂ ਮੰਗਾਂ ਦੀ ਨੂੰ ਲੈ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ। ਰੋਜ਼ਾਨਾ ਤਨਖਾਹ ਵਾਲੇ ਕਰਮਚਾਰੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ। ਅੱਜ ਦਾ ਧਰਨਾ ਇਨ੍ਹਾਂ ਖਾਸ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੀਬੀਐਮਬੀ ਦੇ ਅੰਦਰ ਸਾਲ ਭਰ ਰੁਜ਼ਗਾਰ ਮਿਲੇ ਤੇ ਉਨ੍ਹਾਂ ਦੀ ਰੋਜ਼ਾਨਾ ਤਨਖਾਹ ਵਧਾਈ ਜਾਵੇ ਤੇ ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਅਸਥਾਈ ਤੌਰ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਥਾਈ ਦਰਜਾ ਦਿੱਤਾ ਜਾਵੇ।

ਇਨ੍ਹਾਂ ਮੰਗਾਂ ਤੋਂ ਇਲਾਵਾ, ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਕਈ ਹੋਰ ਮੰਗਾਂ ਨੂੰ ਲੈ ਕੇ ਭਾਖੜਾ ਡੈਮ ਵੱਲ ਜਾਣ ਵਾਲੀਆਂ ਰੇਲਗੱਡੀਆਂ ਤੇ ਬੱਸਾਂ ਨੂੰ ਰੋਕ ਕੇ ਇਹ ਵਿਰੋਧ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਇਹ ਧਰਨਾ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਫਿਲਹਾਲ, ਅੱਜ ਦਾ ਧਰਨਾ ਸ਼ਾਮ 4:00 ਵਜੇ ਤੱਕ ਜਾਰੀ ਰਹੇਗਾ। ਹਾਲਾਂਕਿ, ਪ੍ਰਦਰਸ਼ਕਾਰੀਆਂ ਨੂੰ ਮਿਲਣ ਲਈ ਬੀਬੀਐਮਬੀ ਦਾ ਕੋਈ ਵੀ ਸੀਨੀਅਰ ਅਧਿਕਾਰੀ ਘਟਨਾ ਸਥਾਨ ‘ਤੇ ਨਹੀਂ ਪਹੁੰਚਿਆ ਹੈ।

Follow Us
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO
ਪੈਟਰੋਲ ਦਾ ਲੰਗਰ...500 ਦੇ ਨੋਟਾਂ ਦਾ ਲੰਗਰ... McDonald ਬਰਗਰ ਦਾ ਲੰਗਰ.... ਕੌਣ ਹੈ ਇਹ ਸ਼ਖਸ... ਕਿਉਂ ਕਰਦਾ ਹੈ ਇਹ ਕੰਮ? ਵੇਖੋ VIDEO...
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...