ਸਾਵਧਾਨ… ਅਗਲੇ ਤਿੰਨ ਦਿਨ ਪੰਜਾਬ ਵਿੱਚ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਮੁਲਜ਼ਮਾਂ ਨੇ ਕੀਤਾ ਐਲਾਨ

Updated On: 

06 Jan 2025 08:23 AM

6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ।

ਸਾਵਧਾਨ... ਅਗਲੇ ਤਿੰਨ ਦਿਨ ਪੰਜਾਬ ਵਿੱਚ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਮੁਲਜ਼ਮਾਂ ਨੇ ਕੀਤਾ ਐਲਾਨ

ਸੰਕੇਤਕ ਤਸਵੀਰ

Follow Us On

ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਇਸ ਕਾਰਨ ਅੱਜ, ਕੱਲ੍ਹ ਅਤੇ ਪਰਸੋਂ ਤੋਂ ਜਲੰਧਰ ਸਮੇਤ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਇਹ ਸੇਵਾ ਠੱਪ ਰਹੇਗੀ। ਇਹ ਫੈਸਲਾ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਇਸ ਹੜਤਾਲ ਕਾਰਨ6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ PRTC ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ।

ਇਸ ਤੋਂ ਪਹਿਲਾਂ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਦੋਆਬਾ ਇਲਾਕੇ ਦੇ ਵੱਖ ਵੱਖ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਮੁੱਦੇ ਤੋਂ ਜਾਣੂ ਕਰਵਾਇਆ ਸੀ। ਮੁਲਾਜ਼ਮਾਂ ਵੱਲੋਂ ਕਿਲੋਮੀਟਰ ਸਕੀਮ ਨੂੰ ਬੰਦ ਕਰਨ ਅਤੇ ਬਰਖਾਸਿਤ ਕੀਤੇ ਗਏ ਮੁਲਾਜ਼ਮਾਂ ਦੀ ਬਹਾਲੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਮੰਤਰੀ ਨੂੰ ਸੌਂਪਿਆ ਸੀ ਮੰਗ ਪੱਤਰ

ਕੈਬਨਿਟ ਮੰਤਰੀ ਦੀ ਰਿਹਾਇਸ਼ ਤੇ ਪੁੱਜੇ ਮੁਲਾਜ਼ਮਾਂ ਦੇ ਵਫ਼ਦ ਨੇ ਮਹਿੰਦਰ ਭਗਤ ਨੂੰ ਮੰਗ ਪੱਤਰ ਸੌਂਪ ਕੇ ਯੂਨੀਅਨ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਯੂਨੀਅਨ ਨੇ ਮੰਤਰੀ ਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਸਥਾਨਕ ਬੱਸ ਸਟੈਂਡ ਤੇ ਵੀ ਸੰਬੋਧਨ ਕੀਤਾ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਕਿਸਾਨਾਂ ਦੇ ਬੰਦ ਵਿੱਚ ਦਿੱਤਾ ਸੀ ਸਮਰਥਨ

ਇਸ ਤੋਂ ਪਹਿਲਾਂ ਮੁਲਜ਼ਮਾਂ ਯੂਨੀਅਨਾਂ ਨੇ ਜਗਜੀਤ ਡੱਲੇਵਾਲ ਦੇ ਹੱਕ ਵਿੱਚ ਸੱਦੇ ਗਏ ਪੰਜਾਬ ਬੰਦ ਦੇ ਸਮਰਥਨ ਵਿੱਚ 4 ਘੰਟਿਆਂ ਤੱਕ ਪੀਆਰਟੀਸੀ ਦੀਆਂ ਬੱਸਾਂ ਨੂੰ ਬੰਦ ਰੱਖਿਆ ਗਿਆ ਸੀ। ਜਿਸ ਕਾਰਨ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ।