Kisan Protest: 30 ਦਸੰਬਰ ਨੂੰ ਚਾਰ ਘੰਟੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, 10 ਤੋਂ 2 ਵਜੇ ਤੱਕ ਰਹੇਗਾ ਚੱਕਾ ਜਾਮ

Published: 

29 Dec 2024 08:00 AM

ਪੀਆਰਟੀਸੀ ਪੰਜਾਬ ਅਤੇ ਹੋਰ ਰਾਜਾਂ ਵਿੱਚ 577 ਰੂਟਾਂ ਤੇ ਬੱਸਾਂ ਚਲਾਉਂਦੀ ਹੈ।ਇਹ ਬੱਸਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਨੂੰ ਕਵਰ ਕਰਦੀਆਂ ਹਨ। ਪੀਆਰਟੀਸੀ ਦੇ ਨੌਂ ਡਿਪੂ ਹਨ। ਇਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ

Kisan Protest: 30 ਦਸੰਬਰ ਨੂੰ ਚਾਰ ਘੰਟੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, 10 ਤੋਂ 2 ਵਜੇ ਤੱਕ ਰਹੇਗਾ ਚੱਕਾ ਜਾਮ

ਸੰਕੇਤਕ ਤਸਵੀਰ

Follow Us On

ਜੇਕਰ ਤੁਸੀਂ ਸੋਮਵਾਰ ਨੂੰ ਕਿਸੇ ਕੰਮ ਲਈ ਘਰ ਤੋਂ ਨਿਕਲਣ ਦੀ ਤਿਆਰੀ ਕਰ ਰਹੇ ਹੋ ਤਾਂ ਥੋੜਾ ਸਾਵਧਾਨ ਰਹੋ। ਕਿਉਂਕਿ ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 30 ਦਸੰਬਰ ਨੂੰ ਪੰਜਾਬ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਮੁਜ਼ਾਹਰੇ ਵਿੱਚ ਪਨਬੱਸ ਪੀਆਰਟੀਸੀ ਵਰਕਰ ਯੂਨੀਅਨ ਦੇ ਮੁਲਾਜ਼ਮ ਵੀ ਸ਼ਮੂਲੀਅਤ ਕਰਨਗੇ।

ਅਜਿਹੇ ਵਿੱਚ ਪੂਰੇ ਪੰਜਾਬ ਵਿੱਚ ਕਰੀਬ ਚਾਰ ਘੰਟੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। 1125 ਬੱਸਾਂ ਦੇ ਪਹੀਏ ਪੂਰੀ ਤਰ੍ਹਾਂ ਜਾਮ ਹੋ ਜਾਣਗੇ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਸੜਕ ‘ਤੇ ਨਹੀਂ ਆਉਣਗੀਆਂ।

ਯੂਨੀਅਨ ਨੇ ਮੀਟਿੰਗ ਚ ਲਿਆ ਫੈਸਲਾ

ਪੰਜਾਬ ਬੰਦ ਨੂੰ ਲੈ ਕੇ ਯੂਨੀਅਨ ਦੀ ਮੀਟਿੰਗ ਹੋਈ ਹੈ। ਇਸ ਸੰਘਰਸ਼ ਲਈ ਰਣਨੀਤੀ ਬਣਾਈ ਗਈ ਹੈ। ਇਸ ਦੌਰਾਨ ਯੂਨੀਅਨ ਦੇ ਆਗੂਆਂ ਦੱਸਿਆ ਕਿ ਕਿਸਾਨਾਂ ਨੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਪਰ ਪੂਰੇ ਦਿਨ ਦੀ ਹੜਤਾਲ ਸੰਭਵ ਨਹੀਂ ਹੈ। ਅਸੀਂ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ। ਇਸ ਕਾਰਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਵੱਲੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸਹਿਯੋਗ ਦਿੱਤਾ ਜਾਵੇਗਾ।

577 ਰੂਟਾਂ ਤੇ ਪ੍ਰਭਾਵਿਤ ਹੋਵੇਗੀ ਆਵਾਜਾਈ

ਪੀਆਰਟੀਸੀ ਪੰਜਾਬ ਅਤੇ ਹੋਰ ਰਾਜਾਂ ਵਿੱਚ 577 ਰੂਟਾਂ ਤੇ ਬੱਸਾਂ ਚਲਾਉਂਦੀ ਹੈ। ਜਿਸ ਦਾ ਅਸਰ ਇਸ ਸਮੇਂ ਦੌਰਾਨ ਹੋਵੇਗਾ। ਇਹ ਬੱਸਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਨੂੰ ਕਵਰ ਕਰਦੀਆਂ ਹਨ। ਪੀਆਰਟੀਸੀ ਦੇ ਨੌਂ ਡਿਪੂ ਹਨ। ਇਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ। ਵਿਭਾਗ ਵਿੱਚ ਕੁੱਲ ਮਿਲਾ ਕੇ ਤਿੰਨ ਹਜ਼ਾਰ ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਹਨ।

ਇਸ ਦੇ ਨਾਲ ਹੀ ਪੰਜਾਬ ਬੰਦ ਸਬੰਧੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 29 ਤਰੀਕ ਤੱਕ ਕੰਡਕਟਰ ਹਰ ਰੋਜ਼ ਬੱਸਾਂ ਵਿੱਚ ਟਿਕਟਾਂ ਕੱਟਣ ਤੋਂ ਪਹਿਲਾਂ ਲੋਕਾਂ ਨੂੰ ਬੰਦ ਬਾਰੇ ਜਾਣੂ ਕਰਵਾਉਣਗੇ। ਤਾਂ ਜੋ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇਸ ਬਾਰੇ ਪਹਿਲਾਂ ਹੀ ਪਤਾ ਲੱਗ ਸਕੇ। ਹਾਲਾਂਕਿ ਕਿਸਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਹੈ।