ਪੰਜਾਬ ‘ਚ 2 ਘੰਟੇ ਲਈ ਬੱਸਾਂ ਬੰਦ, PRTC-PUNBUS ਕਰਮਚਾਰੀਆਂ ਨੇ ਕੀਤੀ ਹੜ੍ਹਤਾਲ – Punjabi News

ਪੰਜਾਬ ‘ਚ 2 ਘੰਟੇ ਲਈ ਬੱਸਾਂ ਬੰਦ, PRTC-PUNBUS ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

Updated On: 

23 Oct 2024 11:31 AM

ਪੰਜਾਬ ਰੋਡਵੇਜ਼, ਪਨਬੱਸ, PRTC ਠੇਕਾ ਕਾਮਚਾਰੀਆਂ ਨੇ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣੀ ਸੀ। ਪਰ ਕੁਝ ਕਾਰਨਾਂ ਮੰਤਰੀ ਮੀਟਿੰਗ 'ਚ ਨਹੀਂ ਪਹੁੰਚ ਸਕੇ। ਇਸ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਪਰ ਉਕਤ ਮੀਟਿੰਗ 'ਚ ਕੋਈ ਸਹਿਮਤੀ ਨਹੀਂ ਬਣ ਸਕੀ।

ਪੰਜਾਬ ਚ 2 ਘੰਟੇ ਲਈ ਬੱਸਾਂ ਬੰਦ, PRTC-PUNBUS ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

PRTC-PUNBUS ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

Follow Us On

ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਅੱਜ ਪੰਜਾਬ ਦੇ ਸਾਰੇ ਬੱਸ ਅੱਡਿਆਂ ਤੇ ਦੋ ਘੰਟੇ ਦੀ ਹੜਤਾਲ ਤੇ ਹਨ। ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋਈ ਹੜਤਾਲ ਦੁਪਹਿਰ 12 ਵਜੇ ਤੱਕ ਜਾਰੀ ਰਹੇਗੀ। ਪੰਜਾਬ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਪ੍ਰਦਰਸ਼ਨ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੀਤਾ ਜਾਵੇਗਾ। ਜੋ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਅੱਗੇ ਠੋਸ ਉਸਾਰੀ ਦੀ ਆਪਣੀ ਮੰਗ ਰੱਖ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪਨਬੱਸ, PRTC ਠੇਕਾ ਕਾਮਚਾਰੀਆਂ ਨੇ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣੀ ਸੀ। ਪਰ ਕੁਝ ਕਾਰਨਾਂ ਮੰਤਰੀ ਮੀਟਿੰਗ ‘ਚ ਨਹੀਂ ਪਹੁੰਚ ਸਕੇ। ਇਸ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਪਰ ਉਕਤ ਮੀਟਿੰਗ ‘ਚ ਕੋਈ ਸਹਿਮਤੀ ਨਹੀਂ ਬਣ ਸਕੀ।

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਨ ਕਿ ਠੇਕੇਦਾਰਾਂ ਨੂੰ ਹਟਾਇਆ ਜਾਵੇ, ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਪਰ ਅਜਿਹਾ ਕੁਝ ਨਹੀਂ ਹੋਇਆ। ਜਿਸ ਕਾਰਨ ਮੁਲਾਜ਼ਮਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ।

ਪੀਆਰਟੀਸੀ ਅਤੇ ਪਨ ਬੱਸ ਯੂਨੀਅਨ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਨਿਰਧਾਰਿਤ ਕੀਤੀ ਗਈ ਸੀ। ਇਸ ਦੇ ਚਲਦਿਆਂ ਉਹਨਾਂ ਵੱਲੋਂ ਹੜ੍ਹਤਾਲ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ। ਟਰਾਂਸਪੋਰਟ ਮੰਤਰੀ ਨੇ ਉਹਨਾਂ ਨਾਲ ਮੁਲਾਕਾਤ ਨਹੀਂ ਕੀਤੀ ਜਿਸ ਦੇ ਕਾਰਨ ਉਹਨਾਂ ਨੂੰ ਮਜਬੂਰੀ ‘ਚ ਮੁੜ ਤੋਂ ਹੜਤਾਲ ਦੀ ਕਾਲ ਦੇਣੀ ਪਈ। ਉਹਨਾਂ ਨੇ ਕਿਹਾ ਕਿ ਅੱਜ ਦੋ ਘੰਟੇ ਬੱਸਾਂ ਬੰਦ ਕੀਤੀਆਂ ਗਈਆਂ ਹਨ ਜੇਕਰ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀ ਸੁਣਵਾਈ ਨਾ ਹੋਈ ਤਾਂ ਜਿਨਾਂ ਹਲਕਿਆਂ ਵਿੱਚ ਜਿਮਨੀ ਚੋਣਾਂ ਹਨ ਉੱਥੇ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Exit mobile version