ਪੰਜਾਬ ‘ਚ 10ਵੀਂ-12ਵੀਂ ਜਮਾਤ ਦੀਆਂ ਪ੍ਰੈਕਟੀਕਲ ਐਗਜ਼ਾਮ ਦੀ ਡੇਟਸ਼ੀਟ ਜਾਰੀ, 2 ਤੋਂ 12 ਫਰਵਰੀ ਦੇ ਵਿਚਕਾਰ ਹੋਣਗੀਆਂ ਪ੍ਰੀਖਿਆਵਾਂ

Updated On: 

29 Dec 2025 19:26 PM IST

PSEB Practical Exam Date sheet: ਵਿਦਿਆਰਥੀਆਂ ਨੂੰ ਡੇਟਸ਼ੀਟ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਵਿਭਾਗ ਦੀ ਵੈੱਬਸਾਈਟ 'ਤੇ ਜਾਣਾ ਪਵੇਗਾ। ਅਜਿਹਾ ਕਰਨ ਲਈ, ਉਨ੍ਹਾਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਕਲਿੱਕ ਕਰਨਾ ਪਵੇਗਾ। ਉੱਥੇ ਡੇਟਸ਼ੀਟ ਦਾ ਇੱਕ ਬਾਕਸ ਬਣਿਆ ਹੈ, ਜਿਸ ਵਿੱਚ ਸਾਰੀ ਜਾਣਕਾਰੀ ਦਿੱਤੀ ਗਈ ਹੈ।

ਪੰਜਾਬ ਚ 10ਵੀਂ-12ਵੀਂ ਜਮਾਤ ਦੀਆਂ ਪ੍ਰੈਕਟੀਕਲ ਐਗਜ਼ਾਮ ਦੀ ਡੇਟਸ਼ੀਟ ਜਾਰੀ, 2 ਤੋਂ 12 ਫਰਵਰੀ ਦੇ ਵਿਚਕਾਰ ਹੋਣਗੀਆਂ ਪ੍ਰੀਖਿਆਵਾਂ
Follow Us On

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਕਰਵਾਇਆ ਜਾਣਗੀਆਂ।

ਇਹ ਪ੍ਰੀਖਿਆਵਾਂ ਸਾਰੇ ਵਿਸ਼ਿਆਂ ਲਈ ਹੋਣਗੀਆਂ। ਜਿਨ੍ਹਾਂ ਵਿੱਚ ਓਪਨ ਸਕੂਲ, ਕੰਪਾਰਟਮੈਂਟ ਜਾਂ ਰੀ-ਅਪੀਅਰ, ਵਾਧੂ ਵਿਸ਼ੇ, ਗ੍ਰੇਡ ਜਾਂ ਪ੍ਰਦਰਸ਼ਨ ਸੁਧਾਰ ਅਤੇ ਵੋਕੇਸ਼ਨਲ/ਐਨਐਸਕਿਊਐਫ ਵਿਸ਼ੇ ਸ਼ਾਮਲ ਹਨ। ਬੋਰਡ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਸਿਰ ਪੂਰੀ ਜਾਣਕਾਰੀ ਪ੍ਰਦਾਨ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਪ੍ਰੀਖਿਆ ਤੋਂ ਵਾਂਝਾ ਨਾ ਰਹੇ।

ਇਸ ਤਰ੍ਹਾਂ ਹਾਸਿਲ ਕਰਨੀ ਹੋਵੇਗੀ ਡੇਟਸ਼ੀਟ

ਵਿਦਿਆਰਥੀਆਂ ਨੂੰ ਡੇਟਸ਼ੀਟ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਵਿਭਾਗ ਦੀ ਵੈੱਬਸਾਈਟ ‘ਤੇ ਜਾਣਾ ਪਵੇਗਾ। ਅਜਿਹਾ ਕਰਨ ਲਈ, ਉਨ੍ਹਾਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਕਲਿੱਕ ਕਰਨਾ ਪਵੇਗਾ। ਉੱਥੇ ਡੇਟਸ਼ੀਟ ਦਾ ਇੱਕ ਬਾਕਸ ਬਣਿਆ ਹੈ, ਜਿਸ ਵਿੱਚ ਸਾਰੀ ਜਾਣਕਾਰੀ ਦਿੱਤੀ ਗਈ ਹੈ। ਜ਼ਰੂਰਤ ਪੈਣ ‘ਤੇ conductpseb@gmail.com ‘ਤੇ ਈਮੇਲ ਰਾਹੀਂ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

7 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੈਕਟੀਕਲ ਪ੍ਰੀਖਿਆਵਾਂ ਤੋਂ ਬਾਅਦ ਲਿਖਤੀ ਪ੍ਰੀਖਿਆਵਾਂ ਲਵੇਗਾ। ਬੋਰਡ ਮਈ ਦੇ ਅੰਤ ਤੱਕ ਨਤੀਜੇ ਘੋਸ਼ਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਦਾਖਲੇ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਲਗਭਗ 7 ਲੱਖ ਵਿਦਿਆਰਥੀ ਬੈਠਣਗੇ।