PSEB 12th Results: ਭਲਕੇ PSEB ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਦੁਪਹਿਰ ਸਾਢੇ 12 ਵਜੇ ਚੇਅਰਮੈਨ ਕਰਨਗੇ ਪ੍ਰੈਸ ਕਾਨਫਰੰਸ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਤੇ ਭਲਕੇ ਆਪਣੇ ਰੋਲ ਨੰਬਰ ਅਤੇ ਨਾਮ ਨਾਲ ਲੌਗਇਨ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੀਨੀਅਰ ਸੈਕੰਡਰੀ ਪ੍ਰੀਖਿਆ ਮਾਰਚ 2026 ਦਾ ਨਤੀਜਾ 13 ਮਈ 2026 ਯਾਨੀ ਕੱਲ੍ਹ ਨੂੰ ਦੁਪਹਿਰ 12:30 ਵਜੇ ਘੋਸ਼ਿਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਜਿਨ੍ਹਾਂ ਨੇ 12ਵੀਂ ਦੀਆਂ ਪ੍ਰੀਖਿਆਵਾਂ ਦਿੱਤੀਆਂ ਹਨ, ਆਪਣੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
2.65 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ
ਦੱਸਣ ਯੋਗ ਹੈ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਈਆਂ ਸਨ। ਜਿਸ ਵਿੱਚ 2.65 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਬੀਤੇ ਕੱਲ੍ਹ ਯਾਨੀ 11 ਮਈ 2026 ਨੂੰ PSEB ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 2,69,505 ਵਿਦਿਆਰਥੀਆਂ ਨੇ ਦੱਸਵੀਂ ਦੀ ਪ੍ਰੀਖਿਆ ਦਿੱਤੀ ਸੀ। ਜਿਨ੍ਹਾਂ ਚੋਂ 2,54,744 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਕੁੱਲ ਵਿਦਿਆਰਥੀਆਂ ਦੀ ਪਾਸ ਫ਼ੀਸਦੀ 94.52 ਰਿਹਾ ਹੈ।
ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ
ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਤੇ ਭਲਕੇ ਆਪਣੇ ਰੋਲ ਨੰਬਰ ਅਤੇ ਨਾਮ ਨਾਲ ਲੌਗਇਨ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਚੇਅਰਮੈਨ ਨੇ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ: 9549-161-161। ਉਨ੍ਹਾਂ ਨੇ ਪ੍ਰੀਖਿਆਵਾਂ ਵਿੱਚ ਫੇਲ੍ਹ ਹੋਣ ਜਾਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਹੈ।
ਪਿਛਲੇ ਸਾਲ 16 ਤੇ 14 ਮਈ ਨੂੰ ਆਏ ਸਨ ਨਤੀਜੇ
ਪਿਛਲੇ ਸਾਲ, ਪਿਛਲੇ ਸਾਲ, 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ 14 ਮਈ ਨੂੰ ਜਾਰੀ ਕੀਤੇ ਗਏ ਸਨ। ਕੁੱਲ 265,388 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਕੁੱਲ 241,506 ਵਿਦਿਆਰਥੀ ਪਾਸ ਹੋਏ ਸਨ। ਕੁੱਲ ਪਾਸ ਪ੍ਰਤੀਸ਼ਤਤਾ 91% ਸੀ।


