ਪੰਜਾਬ ਬੋਰਡ ਦੀਆਂ ਕਲਾਸਾਂ ਦਾ 100% ਨਤੀਜਾ ਲਿਆਉਣ ਲਈ ਚਲਾਈ ਜਾਵੇਗੀ ਬਿਹਤਰੀਨ ਮੁਹਿੰਮ, ਲਗਾਈਆਂ ਜਾਣਗੀਆਂ ਹੋਰ ਕਲਾਸਾਂ
ਸਰਕਾਰੀ ਸਕੂਲਾਂ ਵਿੱਚ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਇਸ ਮੁਹਿੰਮ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ CLAT, NEET ਅਤੇ JEE ਵਰਗੀਆਂ ਪ੍ਰੀਖਿਆਵਾਂ ਦਾ ਵੀ ਮੁਕਾਬਲੇ ਲਈ ਤਿਆਰੀ ਕਰਵਾਈ ਜਾਵੇਗੀ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਪਹਿਲਕਦਮੀ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਂ ਮੁਹਿੰਮ ‘ਗਿਵ ਯੂਅਰ ਬੈਸਟ’ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਦੇ ਨਤੀਜੇ 100 ਫੀਸਦੀ ਯਕੀਨੀ ਬਣਾਉਣ ਲਈ ਇਸ ਮੁਹਿੰਮ ਦੀ ਸ਼ੁਰਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਵਿਦਿਰਥੀਆਂ ਲਈ ਸਵੇਰੇ ਸਕੂਲ ਤੋਂ ਪਹਿਲਾਂ ਅਤੇ ਸ਼ਾਮ ਵੇਲੇ ਵਾਧੂ ਮੁਫਤ ਕਲਾਸਾਂ ਸੂਕਲ ਤੋਂ ਬਾਅਦ ਲਗਾਈਆਂ ਜਾਣਗੀਆਂ।
ਦੱਸ ਦਈਏ ਕਿ ਇਸ ਮੁਹਿੰਮ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ CLAT, NEET ਅਤੇ JEE ਵਰਗੀਆਂ ਪ੍ਰੀਖਿਆਵਾਂ ਦਾ ਵੀ ਮੁਕਾਬਲੇ ਲਈ ਤਿਆਰੀ ਕਰਵਾਈ ਜਾਵੇਗੀ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਪਹਿਲਕਦਮੀ ਦੇ ਆਧਾਰ ‘ਤੇ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਤੰਬਰ ਦੇ ਟੈਸਟ ਵਿੱਚ ਪ੍ਰਾਪਤ ਅੰਕਾਂ ਮੁਤਾਬਕ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡੀਆ ਜਾਵੇਗਾ। ਜਿਨ੍ਹਾਂ ਵਿੱਚ 40 ਫੀਸਦੀ ਤੋਂ ਘੱਟ ਅੰਕਾਂ ਵਾਲੇ ਵਿਦਿਆਰਥੀਆਂ ਦਾ ਇੱਕ ਵਖਰਾ ਗੁਰੱਪ ਹੋਵੇਗਾ। ਇਸ ਗਰੁੱਪ ਤੋਂ ਇਲਾਵਾ ਇੱਕ ਹੋਰ ਗਰੁੱਪ ਜਿਸ ਵਿੱਚ 40 ਤੋਂ 80 ਫੀਸਦੀ ਅੰਕਾਂ ਵਾਲੇ ਵਿਦਿਆਰਥੀ ਹੋਣਗੇ ਅਤੇ ਤੀਜੇ ਗਰੁੱਪ ਵਿੱਚ80 ਫੀਸਦੀ ਤੋਂ ਵੱਧ ਅੰਕ ਲੈਣ ਵਾਲਿਆਂ ਵਿਦਿਆਰਥੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀਆਂ ਹਰ ਕਮੀਆਂ ਨੂੰ ਪੂਰਾ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਵਾਧੂ ਕੋਚਿੰਗ ਦੇਣ ਲਈ ਅਧਿਆਪਕਾਂ ਵੱਲੋਂ ਪ੍ਰੇਰਿਤ ਕੀਤਾ ਜਾਵੇਗਾ।
ਸਕੂਲ ਪ੍ਰਿੰਸੀਪਲਾਂ ਵੱਲੋਂ ਇਸ ਸਬੰਧੀ ਸਾਰਾ ਰਿਕਾਰਡ ਇਕੱਠਾ ਕੀਤਾ ਜਾਵੇਗਾ ਅਤੇ ਇਸ ਬਾਰੇ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਨਾਲ ਸਕੂਲਾਂ ਦੇ ਨਤੀਜੇ ਸੁਧਰਣਗੇ। ਉੱਥੇ ਹੀ ਇਹ ਵੀ ਦੇਖਿਆ ਗਿਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਬਹੁਤ ਖਰਾਬ ਹਨ।