AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Board 10th Result: ਕੱਲ੍ਹ ਆਵੇਗਾ PSEB 10ਵੀਂ ਜਮਾਤ ਦਾ ਨਤੀਜਾ, ਦੁਪਹਿਰ ਢਾਈ ਵਜੇ ਹੋਵੇਗਾ ਐਲਾਨ

PSEB Class 10th Class results: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਪ੍ਰੈਸ ਨੋਟ ਜਾਰੀ ਕਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਜਿਸ ਵਿੱਚ ਦੱਸਿਆ ਗਿਆ ਹੈ ਕਿ 16 ਮਈ 2025 ਯਾਨੀ ਕੱਲ੍ਹ ਇੱਕ ਫਿਜ਼ੀਕਲ ਮੀਟਿੰਗ ਰਾਹੀਂ ਬਾਅਦ ਦੁਪਹਿਰ ਢਾਈ ਵਜੇ 10ਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਜਾਵੇਗਾ।

Punjab Board 10th Result: ਕੱਲ੍ਹ ਆਵੇਗਾ PSEB 10ਵੀਂ ਜਮਾਤ ਦਾ ਨਤੀਜਾ, ਦੁਪਹਿਰ ਢਾਈ ਵਜੇ ਹੋਵੇਗਾ ਐਲਾਨ
amanpreet-kaur
| Updated On: 15 May 2025 17:06 PM IST

Punjab Board 10th Result: ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦਾ ਨਤੀਜਾ ਭਲਕੇ ਆਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਪ੍ਰੈਸ ਨੋਟ ਜਾਰੀ ਕਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਜਿਸ ਵਿੱਚ ਦੱਸਿਆ ਗਿਆ ਹੈ ਕਿ 16 ਮਈ 2025 ਯਾਨੀ ਕੱਲ੍ਹ ਇੱਕ ਫਿਜ਼ੀਕਲ ਮੀਟਿੰਗ ਰਾਹੀਂ ਬਾਅਦ ਦੁਪਹਿਰ ਢਾਈ ਵਜੇ 10ਵੀਂ ਜਮਾਤ ਦਾ ਨਤੀਜਾ ਐਲਾਨ ਕੀਤਾ ਜਾਵੇਗਾ।

ਦੱਸ ਦਈਏ ਕਿ ਬੀਤੇ ਕੱਲ੍ਹ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਜਮਾਤ ਦਾ ਨਤੀਜਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਅੱਵਲ ਆਈ ਹੈ। ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ ਅਤੇ ਮਾਨਸਾ ਦੀ ਅਰਸ਼ ਸੂਬੇ ਭਰ ਵਿੱਚ ਤੀਜੇ ਨਬੰਰ ‘ਤੇ ਰਹੀ।

ਭਲਕੇ 2.30 ਵਜੇ ਹੋਵੇਗਾ 10ਵੀਂ ਦੇ ਨਤੀਜੇ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜੀਆਂ ਤੋਂ ਬਾਅਦ ਹੁਣ ਕੱਲ੍ਹ 10ਵੀਂ ਜਮਾਤ ਦਾ ਨਤੀਜਾ 2.30 ਵਜੇ ਐਲਾਨ ਕਰਨ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਬੋਰਡ ਵੱਲੋਂ ਨਤੀਜਾ ਜਾਰੀ ਕਰਨ ਤੋਂ ਬਾਅਦ ਰਿਜ਼ਲਟ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾਇਆ ਜਾਵੇਗਾ।

ਪਿਛਲੇ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੀਆਂ ਵਿੱਚ ਲੁਧਿਆਣਾ ਦੀ ਅਦਿਤੀ ਅੱਵਲ ਆਈ ਸੀ। ਲੁਧਿਆਣਾ ਦੀ ਅਲੀਸ਼ਾ ਸ਼ਰਮਾ ਦੂਜੇ ਸਥਾਨ ‘ਤੇ ਰਹੀ ਸੀ ਅਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਸੀ।

ਵਿਦਿਆਰਥੀ ਇਸ ਲਿੰਕ https://pseb.ac.in ਰਾਹੀਂ ਆਪਣਾ ਨਤੀਜਾ ਸਿੱਧਾ ਚੈੱਕ ਕਰ ਸਕਦੇ ਹਨ। ਤੁਸੀਂ ਹੇਠਾਂ ਦਿੱਤੇ ਇਹਨਾਂ ਕਦਮਾਂ ਰਾਹੀਂ ਵੀ ਨਤੀਜਾ ਦੇਖ ਸਕਦੇ ਹੋ।

ਵਿਦਿਆਰਥੀ SMS ਰਾਹੀਂ ਵੀ ਨਤੀਜਾ ਚੈੱਕ ਕਰ ਸਕਦੇ ਹਨ। ਇਸਦੇ ਲਈ, ਆਪਣਾ PB10 ਰੋਲ ਨੰਬਰ ਲਿਖੋ ਅਤੇ 5676750 ‘ਤੇ SMS ਭੇਜੋ। SMS ਭੇਜਣ ਤੋਂ ਕੁਝ ਸਮੇਂ ਬਾਅਦ ਹੀ ਬੋਰਡ ਵੱਲੋਂ ਰਿਜਲਟ ਭੇਜ ਦਿੱਤਾ ਜਾਵੇਗਾ।

ਕਿਵੇਂ ਦੇਖ ਸਕਦੇ ਹੋ PSEB 10th Result 2025 ਦਾ ਨਤੀਜਾ

PSEB ਦੀ ਅਧਿਕਾਰਤ ਵੈੱਬਸਾਈਟ pseb.ac.in ਤੇ ਜਾਓ।

ਹੋਮ ਪੇਜ ਤੇ ਉਪਲਬਧ PSEB 10th Result 2024 ਲਿੰਕ ਤੇ ਕਲਿੱਕ ਕਰੋ।

ਨਵਾਂ ਪੇਜ ਖੁੱਲ ਜਾਵੇਗਾ।

ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ਬਟਨ ਤੇ ਕਲਿੱਕ ਕਰੋ।

ਇਸ ਤੋਂ ਬਾਅਦ PSEB 10th Result 2025 ਸਕ੍ਰੀਨ ਤੇ ਦਿਖਾਈ ਦੇਵੇਗਾ।

ਨਤੀਜਾ ਚੈੱਕ ਕਰੋ ਅਤੇ ਪੇਜ ਡਾਊਨਲੋਡ ਕਰੋ।

ਇਸ ਦੀ ਹਾਰਡ ਕਾਪੀ ਆਪਣੇ ਕੋਲ ਰੱਖੋ।

ਇਸ ਦਿਨ ਹੋਈ ਸੀ ਪ੍ਰੀਖਿਆ

ਪੀਐਸਈਬੀ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ, 2024 ਤੱਕ ਕਰਵਾਈਆਂ ਗਈਆਂ ਸਨ। ਨਤੀਜੇ ਜਾਰੀ ਹੋਣ ਤੋਂ ਬਾਅਦ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਅਸਲ ਮਾਰਕਸ਼ੀਟਾਂ ਲੈਣ ਲਈ ਆਪਣੇ-ਆਪਣੇ ਸਕੂਲਾਂ ਵਿੱਚ ਜਾਣਾ ਪਵੇਗਾ। ਮਾਰਕ ਸ਼ੀਟ ਭਵਿੱਖ ਦੀ ਪੜ੍ਹਾਈ ਅਤੇ ਦਾਖਲਾ ਪ੍ਰਕਿਰਿਆ ਲਈ ਜ਼ਰੂਰੀ ਦਸਤਾਵੇਜ਼ ਹੋਵੇਗੀ।

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......