ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

12TH Eng Exam Postponed: ਪੰਜਾਬ ਬੋਰਡ 12ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ, ਜਾਣੋ ਵਜ੍ਹਾ

PSEB Class 12 board exams 2023: ਪੰਜਾਬ ਬੋਰਡ ਨੇ 12ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਪ੍ਰੀਖਿਆ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ ਹੋਣੀ ਸੀ। ਜਲਦੀ ਹੀ ਇਸ ਪ੍ਰੀਖਿਆ ਲਈ ਨਵੀਂ ਤਰੀਕ ਜਾਰੀ ਕੀਤੀ ਜਾਵੇਗੀ।

12TH Eng Exam Postponed: ਪੰਜਾਬ ਬੋਰਡ 12ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ, ਜਾਣੋ ਵਜ੍ਹਾ
ਪੰਜਾਬ ਬੋਰਡ (ਸੰਕੇਤਕ ਤਸਵੀਰ)
Follow Us
kusum-chopra
| Updated On: 24 Feb 2023 15:12 PM

PSEB Class 12 board exams 2023: ਪੰਜਾਬ ਰਾਜ ਸਿੱਖਿਆ ਬੋਰਡ (PSEB Board Exam 2023) ਨੇ ਅੱਜ 24 ਫਰਵਰੀ ਨੂੰ ਹੋਣ ਵਾਲੀ 12ਵੀਂ ਅੰਗਰੇਜ਼ੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਇਹ ਪ੍ਰੀਖਿਆ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਣੀ ਸੀ।

‘ਬੰਧਕੀ ਕਾਰਨਾਂ ਕਰਕੇ ਰੱਦ ਕੀਤੀ ਗਈ ਪ੍ਰੀਖਿਆ’

PSEB ਦੇ ਅਨੁਸਾਰ, ਪ੍ਰੀਖਿਆ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਰੱਦ ਕੀਤਾ ਗਿਆ ਹੈ। ਪ੍ਰੀਖਿਆ ਦੀ ਨਵੀਂ ਤਰੀਕ ਜਲਦੀ ਹੀ ਜਾਰੀ ਕੀਤੀ ਜਾਵੇਗੀ। ਪੰਜਾਬ ਬੋਰਡ ਨੇ ਹਾਲ ਹੀ ਵਿੱਚ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਵਿੱਚ ਸੋਧ ਕੀਤੀ ਹੈ। ਨਵੀਂ ਡੇਟਸ਼ੀਟ ਅਨੁਸਾਰ 12ਵੀਂ ਜਮਾਤ ਦੀ ਵਾਤਾਵਰਣ ਸਿੱਖਿਆ ਪ੍ਰੀਖਿਆ, ਜੋ ਕਿ 6 ਮਾਰਚ ਨੂੰ ਹੋਣੀ ਸੀ, ਨੂੰ 21 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

ਅਧਿਕਾਰਤ ਸੂਚਨਾ ਦੇ ਅਨੁਸਾਰ, 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 20 ਫਰਵਰੀ ਤੋਂ 20 ਅਪ੍ਰੈਲ ਤੱਕ ਦੁਪਹਿਰ 2 ਵਜੇ ਲਈਆਂ ਜਾਣਗੀਆਂ, ਜਦੋਂ ਕਿ 24 ਮਾਰਚ ਤੋਂ 20 ਅਪ੍ਰੈਲ ਤੱਕ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਹਿਲੀ ਸ਼ਿਫਟ ਵਿੱਚ ਸਵੇਰੇ 10:00 ਵਜੇ ਤੋਂ 1 : 15 ਵਜੇ ਤੱਕ ਹੋਣਗੀਆਂ।

ਇਸ ਵਾਰ ਇੱਕੋ ਟਰਮ ਵਿੱਚ ਹੋਣਗੀਆਂ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ

ਤੁਹਾਨੂੰ ਦੱਸ ਦੇਈਏ ਕਿ 25 ਜਨਵਰੀ ਨੂੰ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਦੇ ਨਾਲ-ਨਾਲ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੀ ਡੇਟਸ਼ੀਟ ਵੀ ਜਾਰੀ ਕੀਤੀ ਸੀ। ਇਸ ਵਾਰ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਇੱਕੋ ਟਰਮ ਵਿੱਚ ਹੋਣਗੀਆਂ। ਪਿਛਲੀ ਵਾਰ ਸੀਬੀਐਸਈ ਦੀ ਤਰਜ਼ ਤੇ ਪੰਜਾਬ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੋ ਟਰਮ ਵਿੱਚ ਲਈਆਂ ਗਈਆਂ ਸਨ।

ਉੱਥੇ ਹੀ ਪੰਜਾਬ ਬੋਰਡ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਫਰਵਰੀ 2023 ਤੋਂ 6 ਮਾਰਚ 2023 ਤੱਕ ਕਰਵਾਈਆਂ ਜਾਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 25 ਫਰਵਰੀ ਤੋਂ 21 ਮਾਰਚ ਤੱਕ ਤੈਅ ਕੀਤੀਆਂ ਗਈਆਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...