3 ਲੱਖ ਵਿਦਿਆਰਥੀਆਂ ਦੀ ਕਿਸਮਤ ਦਾ ਫੈਸਲਾ, PSEB ਐਲਾਨੇਗਾ 10ਵੀਂ ਜਮਾਤ ਦੇ ਨਤੀਜੇ | PSEB Punjab Board Class 10th Exam Sarkari Result 2023-24 Date and Time Today Check official website pseb ac in download online mark sheet Punjabi news - TV9 Punjabi

PSEB 10th Result 2024: 3 ਲੱਖ ਵਿਦਿਆਰਥੀਆਂ ਦੀ ਕਿਸਮਤ ਦਾ ਫੈਸਲਾ ਅੱਜ, PSEB ਐਲਾਨ ਰਿਹਾ 10ਵੀਂ ਜਮਾਤ ਦੇ ਨਤੀਜੇ

Updated On: 

18 Apr 2024 14:16 PM

PSEB Punjab Board 10th Result 2023-24 Date and Time: ਪੇਪਰ ਲੀਕ ਜਾਂ ਵੱਡੇ ਪੱਧਰ 'ਤੇ ਨਕਲ ਕਰਨ ਵਰਗੀ ਕੋਈ ਘਟਨਾ ਕਿਤੇ ਵੀ ਸਾਹਮਣੇ ਨਹੀਂ ਆਈ। ਬੋਰਡ ਨੇ ਸਭ ਤੋਂ ਪਹਿਲਾਂ ਨਤੀਜੇ ਐਲਾਨ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹਾਲੇ ਤੱਕ ਗੁਆਂਢੀ ਸੂਬੇ ਦੇ ਕਿਸੇ ਵੀ ਬੋਰਡ ਨੇ ਨਤੀਜਾ ਨਹੀਂ ਐਲਾਨਿਆ ਹੈ। ਜਦਕਿ CBSE ਨੇ ਵੀ ਅਜੇ ਤੱਕ ਨਤੀਜਾ ਘੋਸ਼ਿਤ ਨਹੀਂ ਕੀਤਾ ਹੈ।

PSEB 10th Result 2024: 3 ਲੱਖ ਵਿਦਿਆਰਥੀਆਂ ਦੀ ਕਿਸਮਤ ਦਾ ਫੈਸਲਾ ਅੱਜ, PSEB ਐਲਾਨ ਰਿਹਾ 10ਵੀਂ ਜਮਾਤ ਦੇ ਨਤੀਜੇ
Follow Us On

PSEB 10th Result: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਕਰਨ ਜਾ ਰਿਹਾ ਹੈਗਾ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।

ਇਸ ਵਾਰ 3 ਲੱਖ ਵਿਦਿਆਰਥੀਆਂ ਨੇ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ। ਪ੍ਰੀਖਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ ਹੈ।

ਪੇਪਰ ਲੀਕ ਜਾਂ ਵੱਡੇ ਪੱਧਰ ‘ਤੇ ਨਕਲ ਕਰਨ ਵਰਗੀ ਕੋਈ ਘਟਨਾ ਕਿਤੇ ਵੀ ਸਾਹਮਣੇ ਨਹੀਂ ਆਈ। ਬੋਰਡ ਨੇ ਸਭ ਤੋਂ ਪਹਿਲਾਂ ਨਤੀਜੇ ਐਲਾਨ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹਾਲੇ ਤੱਕ ਗੁਆਂਢੀ ਸੂਬੇ ਦੇ ਕਿਸੇ ਵੀ ਬੋਰਡ ਨੇ ਨਤੀਜਾ ਨਹੀਂ ਐਲਾਨਿਆ ਹੈ। ਜਦਕਿ CBSE ਨੇ ਵੀ ਅਜੇ ਤੱਕ ਨਤੀਜਾ ਘੋਸ਼ਿਤ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਪਰਿਵਾਰ ਨੂੰ ਫਸਾਉਣ ਦੀ ਸਾਜਿਸ਼, ਪਿਤਾ ਬਲਕੌਰ ਸਿੰਘ ਨੇ ਦਰਜ ਕਰਵਾਈ FIR

ਟਾਪਰਾਂ ਦੇ ਨਾਵਾਂ ਦੇ ਹੋਣਗੇ ਐਲਾਨ

ਅੱਜ PSEB ਰਾਜ ਦੇ ਟਾਪਰਾਂ ਅਤੇ ਜ਼ਿਲ੍ਹਿਆਂ ਦੀ ਪਾਸ ਪ੍ਰਤੀਸ਼ਤਤਾ, ਮੈਰਿਟ ਅਤੇ ਵਿਸ਼ੇ ਅਨੁਸਾਰ ਪਾਸ ਪ੍ਰਤੀਸ਼ਤਤਾ ਜਾਰੀ ਕਰੇਗਾ। ਵੈੱਬਸਾਈਟ ‘ਤੇ ਘੋਸ਼ਿਤ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਖਾਮੀ ਹੈ ਤਾਂ ਬੋਰਡ ਇਸ ਲਈ ਜ਼ਿੰਮੇਵਾਰ ਨਹੀਂ ਹੋਵੇਗਾ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਲਗਭਗ ਇੱਕ ਹਫ਼ਤੇ ਦੇ ਅੰਦਰ ਡੀਐਮਸੀ ਡਿਜੀਲੌਕਰ ‘ਤੇ ਉਪਲਬਧ ਕਰਾਇਆ ਜਾਵੇਗਾ।

Exit mobile version