AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਬੋਰਡ 12ਵੀਂ ਜਮਾਤ ਦੀ ਤੀਜੀ ਟਾਪਰ ਦਿਵਾਂਸ਼ੀ ਦੀ ਕਾਮਯਾਬੀ ਦਾ ਰਾਜ, IT ਸੈਕਟਰ ‘ਚ ਬਣਾਉਣਾ ਚਾਹੁੰਦੀ ਭਵਿੱਖ

ਦਿਵਾਂਸ਼ੀ ਨੇ ਕਿਹਾ ਕਿ ਉਸ ਕੋਲ ਆਪਣੀ ਖੁਸ਼ੀ ਬਿਆਨ ਕਰਨ ਲਈ ਸ਼ਬਦ ਨਹੀਂ ਹਨ। ਉਸ ਨੇ ਕਿਹਾ ਕਿ ਉਸ ਵੱਲੋਂ ਸਖ਼ਤ ਮਿਹਨਤ ਕੀਤੀ ਗਈ ਤੇ ਇਸ ਦੇ ਨਾਲ ਹੀ ਮਾਪਿਆਂ ਦੀ ਤੇ ਅਧਿਆਪਕਾਂ ਨੇ ਵੀ ਉਸ ਦਾ ਪੂਰਾ ਸਾਥ ਦਿੱਤਾ, ਜਿਸ ਕਾਰਨ ਉਸ ਨੇ ਅੱਜ ਇਹ ਮੁਕਾਮ ਹਾਸਲ ਕੀਤਾ ਹੈ।

ਪੰਜਾਬ ਬੋਰਡ 12ਵੀਂ ਜਮਾਤ ਦੀ ਤੀਜੀ ਟਾਪਰ ਦਿਵਾਂਸ਼ੀ ਦੀ ਕਾਮਯਾਬੀ ਦਾ ਰਾਜ, IT ਸੈਕਟਰ 'ਚ ਬਣਾਉਣਾ ਚਾਹੁੰਦੀ ਭਵਿੱਖ
ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਤੀਜੀ ਟਾਪਰ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ, IT ਸੈਕਟਰ ‘ਚ ਬਣਾਉਣਾ ਚਾਹੁੰਦੀ ਭਵਿੱਖ
rajinder-arora-ludhiana
| Updated On: 13 May 2026 13:53 PM IST
Share

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 12ਵੀਂ ਜਮਾਤ ਚ ਟਾਪ-3 ਚ ਤਿੰਨੋਂ ਹੀ ਲੜਕੀਆਂ ਰਹੀਆਂ ਹਨ। ਟਾਪਰਸ ਚ ਪਹਿਲੇ ਨੰਬਰ ਤੇ ਸੁਪਨੀਤ ਕੌਰ (ਮਾਨਸਾ), ਦੂਜੇ ਨੰਬਰ ਤੇ ਸੁਹਾਨੀ ਚੌਹਾਨ (ਲੁਧਿਆਣਾ) ਤੇ ਤੀਜੇ ਨੰਬਰ ਚ ਦਿਵਾਂਸ਼ੀ (ਲੁਧਿਆਣਾ) ਰਹੀ ਹੈ। ਤਿੰਨਾਂ ਨੇ ਪ੍ਰੀਖਿਆਂ ਦੇ ਕੁੱਲ ਅੰਕਾਂ ਚ 500 ਤੋਂ 500 ਅੰਕ ਪ੍ਰਾਪਤ ਕੀਤੇ ਹਨ, ਯਾਨੀ ਕਿ ਇਨ੍ਹਾਂ ਨੇ 100 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ।

ਤੀਜੇ ਨੰਬਰੀ ‘ਤੇ ਰਹਿਣ ਵਾਲੀ ਦੀਵਾਂਸ਼ੀ ਨਾਲ ਖਾਸ ਗੱਲਬਾਤ

ਤੀਜਾ ਨੰਬਰ ‘ਤੇ ਰਹਿਣ ਵਾਲੀ ਦਿਵਾਂਸ਼ੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾ ਪੁਰੀ (ਲੁਧਿਆਣਾ) ਦੀ ਵਿਦਿਆਰਥਣ ਹੈ। ਦਿਵਾਂਸੀ ਨੇ 12ਵੀਂ ਹਿਊਮੈਨਿਟੀਜ਼ ਸਟ੍ਰੀਮ ‘ਚ ਕੀਤੀ ਹੈ। ਦਿਵਾਂਸ਼ੀ ਨੇ ਕਿਹਾ ਕਿ ਉਸ ਕੋਲ ਆਪਣੀ ਖੁਸ਼ੀ ਬਿਆਨ ਕਰਨ ਲਈ ਸ਼ਬਦ ਨਹੀਂ ਹਨ। ਉਸ ਨੇ ਕਿਹਾ ਕਿ ਉਸ ਵੱਲੋਂ ਸਖ਼ਤ ਮਿਹਨਤ ਕੀਤੀ ਗਈ ਤੇ ਇਸ ਦੇ ਨਾਲ ਹੀ ਮਾਪਿਆਂ ਦੀ ਤੇ ਅਧਿਆਪਕਾਂ ਨੇ ਵੀ ਉਸ ਦਾ ਪੂਰਾ ਸਾਥ ਦਿੱਤਾ, ਜਿਸ ਕਾਰਨ ਉਸ ਨੇ ਅੱਜ ਇਹ ਮੁਕਾਮ ਹਾਸਲ ਕੀਤਾ ਹੈ।

ਦੀਵਾਂਸ਼ੀ ਨੇ ਕਿਹਾ ਕਿ ਉਸ ਨੇ ਸਕੂਲ ਤੋਂ ਆ ਕੇ ਖੇਡਾਂ ਦੇ ਨਾਲ-ਨਾਲ ਪੜ੍ਹਾਈ ਨੂੰ ਵੀ ਤਰਜ਼ੀਹ ਦਿੱਤੀ। ਉਸ ਨੇ ਕਿਹਾ ਕਿ ਉਸ ਦੀ ਸਫ਼ਲਤਾ ‘ਚ ਵਿਸ਼ੇਸ਼ ਯੋਗਦਾਨ ਉਸ ਦੇ ਅਧਿਆਪਕਾਂ ਦਾ ਹੈ, ਜਿਨ੍ਹਾਂ ਨੇ ਉਸ ਨੂੰ ਖੇਡਾਂ ਲਈ ਵੀ ਉਤਸ਼ਾਹਿਤ ਕੀਤਾ ਤੇ ਜਿਸ ਦੇ ਚੱਲਦੇ ਉਸ ਨੇ ਸੂਬੇ ਪੱਧਰ ‘ਤੇ ਜਿੱਤ ਹਾਸਲ ਕੀਤੀ ਤੇ ਅੱਜ ਪੜ੍ਹਾਈ ‘ਚ ਵੀ ਟਾਪ ਕੀਤਾ ਹੈ।

ਆਪਣੀ ਪੜ੍ਹਾਈ ਦੀ ਕਾਮਯਾਬੀ ਬਾਰੇ ਦੱਸਦੇ ਹੋਏ ਦੀਵਾਂਸ਼ੀ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਪੜ੍ਹਾਈ ‘ਤੇ ਪੂਰਾ ਧਿਆਨ ਦੇਣਾ ਚਾਹੀਦੀ ਹੈ। ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਕੋਲੋਂ ਗਾਈਡੰਸ ਲੈਣੀ ਚਾਹੀਦੀ ਹੈ, ਕਿਉਂਕਿ ਅਧਿਆਪਕ ਤੁਹਾਨੂੰ ਕਲਾਸ ‘ਚ ਹਰ ਚੀਜ਼ ਨਹੀਂ ਸਮਝਾ ਸਕਦੇ। ਦੀਵਾਂਸ਼ੀ ਨੇ ਕਿਹਾ ਕਿ ਉਹ ਅੱਗੇ ਜਾ ਕੇ ਇਨਫੋਰਮੇਸ਼ਨ ਟੈਕਨੋਲਜੀ (ਆਈਟੀ) ਸੈਕਟਰ ‘ਚ ਜਾਣਾ ਚਾਹੀਦੀ ਹੈ, ਜਿਸ ਦੇ ਲਈ ਉਸ ਨੇ BCA ਦੀ ਪੜ੍ਹਾਈ ਸ਼ੁਰੂ ਕਰ ਦਿੱਤੀ ਹੈ ਤੇ ਇਸੇ ਵਿਸ਼ੇ ‘ਚ ਉਹ ਮਾਸਟਰਸ ਕਰਕੇ ਮਲਟੀ ਨੈਸ਼ਨਲ ਕੰਪਨੀ ‘ਚ ਕੰਮ ਕਰਨਾ ਚਾਹੁੰਦੀ ਹੈ।

Follow Us
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...